- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਦੀ ਸਖ਼ਤ ਕਾਰਵਾਈ ਜਾਰੀ : ਬਰਾੜ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਪੁਲਿਸ ਦੇ ਐਸਪੀ (ਡੀ) ਅਮਨਦੀਪ ਸਿੰਘ ਬਰਾੜ ਨਾਲ ਸਮਾਜ ਸੇਵਕ ਸੁਰਿੰਦਰ ਸਿੰਘ ਧੀਮਾਨ ਨੇ ਮੁਲਾਕਾਤ ਕੀਤੀ ਤੇ ਐਸਪੀ ਬਰਾੜ ਨੂੰ ਗੁਲਦਸਤਾ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਐਸਪੀ ਅਮਨਦੀਪ ਸਿੰਘ ਬਰਾੜ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਜਾਰੀ ਹੈ। ਡੀਜੀਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ‘ਕਾਸੋ’ ਆਪਰੇਸ਼ਨ ਚਲਾ ਕੇ ਸ਼ੱਕੀ ਥਾਵਾਂ ਅਤੇ ਤਸਕਰਾਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ, ਤਾਂ ਜੋ ਨਸ਼ਿਆਂ ਦੀ ਸਪਲਾਈ ਚੇਨ ਤੋੜੀ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰੀ ਦੀ ਸੂਚਨਾ ਪੁਲਿਸ ਨੂੰ ਦੇ ਕੇ ਇਸ ਬੁਰਾਈ ਖ਼ਿਲਾਫ਼ ਸਹਿਯੋਗ ਕਰਨ। ਸੁਰਿੰਦਰ ਸਿੰਘ ਧੀਮਾਨ ਅਤੇ ਮਨਵੀਰ ਧੀਮਾਨ ਨੇ ਪੁਲਿਸ ਪ੍ਰਸ਼ਾਸਨ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਸਖ਼ਤ ਕਾਰਵਾਈ ਦੇ ਨਾਲ-ਨਾਲ ਸਮਾਜਿਕ ਜਾਗਰੂਕਤਾ ਵੀ ਜ਼ਰੂਰੀ ਹੈ। ਉਨ੍ਹਾਂ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਸਮਾਜ ਵੱਲੋਂ ਪੁਲਿਸ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।