ਬਸੀ ਪਠਾਣਾਂ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਕੱਢੀ
ਬਸੀ ਪਠਾਣਾਂ ’ਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਕੱਢੀ
Publish Date: Fri, 03 Apr 2026 05:37 PM (IST)
Updated Date: Fri, 03 Apr 2026 05:40 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸਥਾਨਕ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਜੇਲ੍ਹ ਰੋਡ ਵਿਖੇ ਕਰਵਾਇਆ ਜਾ ਰਿਹਾ ਹੈ। ਹੈੱਡ ਗ੍ਰੰਥੀ ਨੈਬ ਸਿੰਘ ਨੇ ਦੱਸਿਆ ਕਿ 5 ਅਪ੍ਰੈਲ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਦਾ ਆਰੰਭ ਹੋਵੇਗਾ ਅਤੇ 7 ਅਪ੍ਰੈਲ ਨੂੰ ਭੋਗ ਪਾਏ ਜਾਣਗੇ। ਜਦਕਿ 6 ਅਪ੍ਰੈਲ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 7 ਅਪ੍ਰੈਲ ਨੂੰ ਹੀ ਸਵੇਰੇ 9 ਵਜੇ ਰਾਗੀ ਢਾਡੀ ਕਥਾ ਦਰਬਾਰ ਅਤੇ ਸ਼ਾਮ 6 ਵਜੇ ਤੋਂ ਕੀਰਤਨ ਦਰਬਾਰ ਹੋਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਕਥਾ ਵਾਚਕ ਭਾਈ ਹਰਦੀਪ ਸਿੰਘ ਖਾਲਸਾ ਪਟਿਆਲਾ ਵਾਲੇ, ਭਾਈ ਅਕਾਸ਼ਦੀਪ ਸਿੰਘ ਹਜ਼ੂਰੀ ਰਾਗੀ ਗੁਰਦੂਆਰਾ ਸ਼੍ਰੀ ਫਤਹਿਗੜ੍ਹ ਸਾਹਿਬ, ਹਜ਼ੂਰੀ ਢਾਡੀ ਜੱਥਾ ਭਾਈ ਜਗਦੀਪ ਸਿੰਘ ਵੜੈਚ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਅੰਨਦਪੁਰ ਸਾਹਿਬ, ਗੁਰਦੁਆਰਾ ਸਾਹਿਬ ਦੇ ਹਜ਼ੂਰੀ ਸੇਵਾਦਰ ਰਾਜਨ ਸਿੰਘ, ਲਵਪ੍ਰੀਤ ਸਿੰਘ, ਹਰਜੋਤ ਸਿੰਘ ਵੀ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਨਾਲ ਜੋੜਨਗੇ। ਸੇਵਾਦਾਰ ਸਕੱਤਰ ਚਰਨ ਸਿੰਘ, ਜਤਿੰਦਰ ਪਾਲ ਸਿੰਘ ਕਾਹਲੋਂ, ਗੁਰਮੀਤ ਸਿੰਘ ਧਾਲੀਵਾਲ, ਅਜੀਤ ਸਿੰਘ, ਬਲਵਿੰਦਰ ਸਿੰਘ, ਜਗਦੀਪ ਸਿੰਘ, ਨਰਿੰਦਰ ਸਿੰਘ ਸੂਬੇਦਾਰ, ਮੱਖਣ ਸਿੰਘ, ਸੇਵਾ ਸਿੰਘ, ਜਰਨੈਲ ਸਿੰਘ, ਦੀਪ ਸਿੰਘ ਫੌਜੀ, ਕਮਲਜੀਤ ਸਿੰਘ, ਕੇਸਰ ਸਿੰਘ, ਸੇਵਾ ਸਿੰਘ, ਸੁਖਦੇਵ ਸਿੰਘ ਆਦਿ ਨੇ ਦੱਸਿਆ ਕਿ ਗੁਰੂ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤਾਂ ਉਤਸ਼ਾਹ ਵਿਚ ਹਨ। ਉਨ੍ਹਾਂ ਦੱਸਿਆ ਕਿ 21 ਮਾਰਚ ਤੋਂ ਸ਼ੁਰੂ ਹੋਈ ਪ੍ਰਭਾਤ ਫੇਰੀ 4 ਮਾਰਚ ਵੀ ਜਾਰੀ ਰਹੇਗੀ। ਉਨ੍ਹਾਂ ਸੰਗਤਾਂ ਨੂੰ 7 ਅਪ੍ਰੈਲ ਨੂੰ ਹੋਣ ਵਾਲੇ ਗੁਰਮਤਿ ਸਮਾਗਮ ਵਿਚ ਵਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ ਹੈ। ਇਸ ਮੌਕੇ ਸੰਗਤਾਂ ਨੂੰ ਲੰਗਰ ਵੀ ਵਰਤਾਇਆ ਜਾਵੇਗਾ।