- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਕਾਸ ਦੇ ਦਾਅਵੇ ਕਰਨ ਵਾਲੇ ਪਿਛਲੇ ਆਗੂ ਹੋਏ ਫ਼ੇਲ੍ਹ : ਵਿਧਾਇਕ ਰਾਏ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਵਿਧਾਇਕ ਲਖਬੀਰ ਸਿੰਘ ਰਾਏ ਨੇ ਸਰਹਿੰਦ ਸ਼ਹਿਰ ਦੇ ਪੋਸਟ ਆਫ਼ਿਸ ਤੋਂ ਜੱਟਪੁਰਾ ਮੁਹੱਲਾ ਤੱਕ 40.58 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਰਸਤੇ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਵਿਕਾਸ ਦੇ ਵੱਡੇ ਦਾਅਵੇ ਕਰਨ ਵਾਲੇ ਆਗੂ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਏ ਹਨ, ਜਦਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਜਾਰੀ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਹਿੰਦ ਦਾ ਬਾਕੀ ਇਲਾਕਾ ਵਿਕਸਿਤ ਹੋ ਚੁੱਕਾ ਹੈ ਅਤੇ ਇਹ ਅਧੂਰਾ ਰਸਤਾ ਵੀ ਜਲਦ ਮੁਕੰਮਲ ਹੋਵੇਗਾ। ਇਸ ਤੋਂ ਇਲਾਵਾ ਸ਼ਹਿਰ ਵਾਸੀਆਂ ਦੀ ਪੁਰਾਣੀ ਮੰਗ ਪੂਰੀ ਕਰਦਿਆਂ ਕੂੜੇ ਦੇ ਡੰਪ ਨੂੰ ਹਟਾ ਕੇ ਉੱਥੇ ਸੁੰਦਰ ਪਾਰਕ ਬਣਾਇਆ ਗਿਆ ਹੈ। ਵਿਧਾਇਕ ਨੇ ਦੱਸਿਆ ਕਿ ਨਗਰ ਕੌਂਸਲ ਚੋਣਾਂ ’ਚ ਦੇਰੀ ਕਾਰਨ ਕੰਮ ਥੋੜ੍ਹੇ ਪਛੜੇ ਜ਼ਰੂਰ ਹਨ, ਪਰ ਇਨ੍ਹਾਂ ਨੂੰ ਜਲਦ ਨੇਪਰੇ ਚਾੜ੍ਹਿਆ ਜਾਵੇਗਾ। ਹਲਕੇ ਦੇ ਕਈ ਪਿੰਡਾਂ ’ਚ ਦੋ-ਦੋ ਕਰੋੜ ਰੁਪਏ ਖ਼ਰਚ ਕੇ ਦਿੱਖ ਬਦਲੀ ਗਈ ਹੈ ਅਤੇ ਸ਼ਹਿਰਾਂ ’ਚ ਵੀ ਲਗਾਤਾਰ ਕੰਮ ਜਾਰੀ ਹਨ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਆਸ਼ਾ ਰਾਣੀ, ਮੀਤ ਪ੍ਰਧਾਨ ਜਤਿੰਦਰ ਕੌਰ ਬਾਤਿਸ, ਦੀਪਕ ਬਾਤਿਸ਼, ਕੌਂਸਲਰ ਜਸਵੀਰ ਸਿੰਘ ਬਾਂਟੀ, ਹਰਕਮਲ ਸਿੰਘ, ਰਜੇਸ਼ ਉੱਪਲ, ਹਰਬੰਸ ਸਿੰਘ ਢਾਡੀ, ਰਮੇਸ਼ ਕੁਮਾਰ ਸੋਨੂੰ, ਪ੍ਰਿਤਪਾਲ ਸਿੰਘ ਜੱਸੀ, ਅਮਰਦੀਪ ਸਿੰਘ, ਸੇਵਾਮੁਕਤ ਥਾਣੇਦਾਰ ਬਲਜਿੰਦਰ ਸਿੰਘ, ਦਿਲਪ੍ਰੀਤ ਸਿੰਘ ਭੱਟੀ, ਮਨਪ੍ਰੀਤ ਸਿੰਘ ਜੋਨੀ, ਸੰਦੀਪ ਵੈਦ ਅਤੇ ਗੁਰਮੀਤ ਸਿੰਘ ਬਾਜਵਾ ਮੌਜੂਦ ਸਨ।