- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ ਬੇਮਿਸਾਲ : ਡਾ. ਹਰਬੰਸ ਲਾਲ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਭਾਜਪਾ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਪਿੰਡ ਕੋਟਲਾ ਬਜਵਾੜਾ ਦੇ ਗੁਰੂ ਨਾਨਕ ਨਗਰ ਵਿਖੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪ੍ਰਧਾਨ ਸੇਵਕ ਵਜੋਂ 25 ਸਾਲਾਂ ਦਾ ਸਿਆਸੀ ਸਫ਼ਰ ਬੇਮਿਸਾਲ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਕਸਿਤ ਭਾਰਤ ਸੰਕਲਪ ਯਾਤਰਾ ਤੇ ਸੇਵਾ ਜਯੋਤੀ ਯਾਤਰਾ ਦਾ ਮੁੱਖ ਮਕਸਦ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਆਖ਼ਰੀ ਵਿਅਕਤੀ ਤੱਕ ਪਹੁੰਚਾਉਣਾ ਹੈ। ਸਾਲ 2047 ਤੱਕ ਦੇਸ਼ ਨੂੰ ਪੂਰੀ ਤਰ੍ਹਾਂ ਵਿਕਸਿਤ ਬਣਾਉਣ ਦੇ ਸੁਫ਼ਨੇ ਨੂੰ ਸਾਕਾਰ ਕਰਨ ਲਈ ਹਰ ਨਾਗਰਿਕ ਦਾ ਸਹਿਯੋਗ ਜ਼ਰੂਰੀ ਹੈ, ਜਿਸ ਲਈ ਇਹ ਯਾਤਰਾਵਾਂ ਘਰ-ਘਰ ਜਾਗਰੂਕਤਾ ਫੈਲਾ ਰਹੀਆਂ ਹਨ। ਇਸ ਮੌਕੇ ਦਰਸ਼ਨ ਸਿੰਘ ਕੋਟਲਾ ਬਜਵਾੜਾ, ਮਨਮੋਹਨ ਸਿੰਘ ਸਿੱਬਲ ਹਮਾਯੂੰਪੁਰ, ਡਾ. ਸੋਮ ਨਾਥ ਡੰਘੇੜੀਆਂ, ਸ਼੍ਰੀ ਹਨੂਮਾਨ ਸੇਵਾ ਦਲ ਦੇ ਪ੍ਰਧਾਨ ਸ਼ਸ਼ੀ ਭੂਸ਼ਨ ਉੱਪਲ, ਕੁਲਵਿੰਦਰ ਸਿੰਘ, ਅਸ਼ੋਕ ਕੁਮਾਰ, ਹਰਦੀਪ ਚੰਦ, ਧਰਮ ਪਾਲ ਤਲਾਣੀਆਂ, ਪਿਆਰਾ ਸਿੰਘ, ਕਸ਼ਮੀਰਾ ਸਿੰਘ, ਸੁਖਵਿੰਦਰ ਸਿੰਘ, ਜਗਦੀਸ਼ ਵਰਮਾ, ਨਰਿੰਦਰ ਗੌਤਮ ਸਰਹਿੰਦ, ਬਲਦੇਵ ਸਿੰਘ ਚੌਰਵਾਲਾ, ਜਗਵੀਰ ਸਿੰਘ ਤਰਖੇੜੀ, ਭਾਜਪਾ ਬੀਸੀ ਮੋਰਚਾ ਆਗੂ ਸੰਦੀਪ ਸਿੰਘ ਲਵਲੀ, ਬਲਕਾਰ ਸਿੰਘ, ਜਸਪਾਲ ਸਿੰਘ, ਸੋਮ ਪ੍ਰਕਾਸ਼, ਅਵਤਾਰ ਸਿੰਘ, ਦਿਲਬਾਗ ਸਿੰਘ, ਜੌਲੀ, ਹੈਰੀ, ਰਵੀ ਪੰਚ, ਵਿਜੇ ਕੁਮਾਰ, ਗੁਰਦੀਪ ਸਿੰਘ ਭਾਗਨਪੁਰ ਅਤੇ ਸੁਖਵੀਰ ਸਿੰਘ ਫਤਹਿਗੜ੍ਹ ਸਾਹਿਬ ਮੌਜੂਦ ਸਨ।