ਖੇਡ ਸਟੇਡੀਅਮ ਦੇ 500 ਮੀਟਰ ਏਰੀਏ ਸਬੰਧੀ ਪਾਬੰਦੀ ਦੇ ਹੁਕਮ ਜਾਰੀ
ਖੇਡ ਸਟੇਡੀਅਮ ਦੇ 500 ਮੀਟਰ ਏਰੀਏ ਸਬੰਧੀ ਪਾਬੰਦੀ ਦੇ ਹੁਕਮ ਜਾਰੀ
Publish Date: Sat, 24 Jan 2026 04:36 PM (IST)
Updated Date: Sat, 24 Jan 2026 04:40 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਮੈਜਿਸਟ੍ਰੇਟ ਡਾ. ਸੋਨਾ ਥਿੰਦ ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਾਲੀ ਜਗ੍ਹਾ ਖੇਡ ਸਟੇਡੀਅਮ ਮਾਧੋਪੁਰ ਸਰਹਿੰਦ ਅਤੇ ਉਸ ਦੇ ਆਲੇ-ਦੁਆਲੇ 500 ਮੀਟਰ ਦੇ ਏਰੀਏ ਵਿੱਚ 25 ਜਨਵਰੀ ਤੋਂ 26 ਜਨਵਰੀ ਨੂੰ ਅਗਨ ਸ਼ਸਤਰ, ਅਸਲਾ, ਵਿਸਫੋਟਕ, ਜਲਣਸ਼ੀਲ ਚੀਜ਼ਾਂ ਆਦਿ ਅਤੇ ਤੇਜ਼ ਹਥਿਆਰ ਜਿਵੇਂ ਕਿ ਟਕੂਏ, ਬਰਛੇ, ਤ੍ਰਿਸ਼ੂਲ ਆਦਿ ਸ਼ਾਮਲ ਹਨ, ਨੂੰ ਚੁੱਕਣ ’ਤੇ ਪਾਬੰਦੀ ਲਗਾਈ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਗਣਤੰਤਰ ਦਿਵਸ ਸਮਾਗਮ ਵਿੱਚ ਵੀਵੀਆਈਪੀਜ਼, ਵੀਆਈਪੀਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਸ਼ਾਮਲ ਹੁੰਦੇ ਹਨ ਅਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਹਿੱਸਾ ਲਿਆ ਜਾਂਦਾ ਹੈ। ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਿਜ਼, ਬਾਵਰਦੀ ਪੁਲਿਸ ਕਰਮਚਾਰੀਆਂ ਤੇ ਜਿਨ੍ਹਾਂ ਨੂੰ ਧਾਰਮਿਕ ਤੌਰ ’ਤੇ ਜਾਂ ਕਾਨੂੰਨੀ ਤੌਰ ’ਤੇ ਹਥਿਆਰ ਚੁੱਕਣ ਦੇ ਅਧਿਕਾਰ ਹਨ, ਅਸਲਾ ਲਾਇਸੈਂਸ ਦੀ ਰੀਨਿਊਲ ਆਦਿ ਅਜਿਹੇ ਦਫ਼ਤਰੀ ਕੰਮਾਂ ਲਈ ਆਉਦ ਵਾਲਿਆਂ ’ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ, ਜਿਨ੍ਹਾਂ ਨੂੰ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਕਵਚ ਪਹਿਲਾਂ ਹੀ ਪ੍ਰਦਾਨ ਕੀਤਾ ਹੋਇਆ ਹੈ, ’ਤੇ ਵੀ ਲਾਗੂ ਨਹੀਂ ਹੋਵੇਗਾ।