ਪੱਤਰ ਪ੍ਰਰੇਰਕ, ਫ਼ਤਹਿਗੜ੍ਹ ਸਾਹਿਬ : ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਨਗਰ ਕੌਂਸਲ ਸਰਹਿੰਦ ਅੱਗੇ ਰੋਸ ਧਰਨਾ ਦਿੱਤਾ ਗਿਆ, ਇਸ ਮੌਕੇ ਜਿਥੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ, ਉਥੇ ਹੀ ਨਗਰ ਕੌਂਸਲ ਦੇ ਅਧਿਕਾਰੀਆਂ ਖ਼ਿਲਾਫ਼ ਵੀ ਗੁੱਸਾ ਜਾਹਿਰ ਕੀਤਾ। ਧਰਨੇ ਉਪਰੰਤ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਦੇ ਨਾਮ ਦਿੱਤਾ ਗਿਆ। ਐਡਵੋਕੇਟ ਲਖਵੀਰ ਸਿੰਘ ਰਾਏ ਨੇ ਦੱਸਿਆ ਕਿ ਬੀਤੇ ਦਿਨੀਂ ਨਗਰ ਕੌਂਸਲ ਚੋਣਾਂ ਦੌਰਾਨ ਸ਼ਹਿਰ ਵਾਸੀਆਂ ਵਲੋਂ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਬਹੁਤ ਵੋਟਾਂ ਪਾਈਆਂ ਗਈਆਂ, ਜਿਸ ਸਦਕਾ 3 ਉਮੀਦਵਾਰ ਕਂੌਸਲਰ ਵੀ ਬਣੇ। ਪ੍ਰੰਤੂ ਦੂਜੇ ਪਾਸੇ ਸੱਤਾਧਾਰੀ ਕਾਂਗਰਸੀਆਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ। ਜਿਸ ਕਾਰਨ ਉਹ ਪੱਖਪਾਤ ਦੀ ਰਾਜਨੀਤੀ 'ਤੇ ਉਤਰ ਆਏ ਹਨ। ਵਾਰਡ ਨੰਬਰ-3, 9 ਅਤੇ 13 ਵਿਚ ਸਫਾਈ ਕਰਮਚਾਰੀ ਨਹੀਂ ਭੇਜੇ ਜਾ ਰਹੇ, ਇਥੇ ਹੀ ਬੱਸ ਨਹੀਂ ਗਲੀਆਂ, ਨਾਲੀਆਂ ਅਤੇ ਸੀਵਰੇਜ ਦਾ ਕੰਮ ਵੀ ਰੋਕ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਇੱਕ ਹਫਤੇ ਅੰਦਰ ਉਕਤ ਕੰਮ ਸ਼ੁਰੂ ਨਾ ਕਰਵਾਇਆ ਗਿਆ ਅਤੇ ਨਾਲੀਆਂ ਦੀ ਸਫਾਈ ਨਾ ਕਰਵਾਈ ਗਈ ਤਾਂ ਉਹ ਖੁਦ ਕੂੜਾ ਚੁੱਕਣਗੇ ਅਤੇ ਨਗਰ ਕੌਂਸਲ ਸਰਹਿੰਦ ਦੇ ਦਫਤਰ ਅੱਗੇ ਸੁੱਟਣਗੇ। ਇਸ ਤੋਂ ਇਲਾਵਾ ਵਿਧਾਇਕ ਦੇ ਦਫਤਰ ਅੱਗੇ ਵੀ ਕੂੜਾ ਸੁੱਟਿਆ ਜਾ ਸਕਦਾ ਹੈ। ਇਸ ਮੌਕੇ ਕੌਂਸਲਰ ਦੇ ਪਤੀ ਰਮੇਸ਼ ਕੁਮਾਰ ਸੋਨੂੰ ਨੇ ਦੱਸਿਆ ਕਿ ਉਕਤ ਸਮੱਸਿਆ ਸਬੰਧੀ ਕਾਰਜ ਸਾਧਕ ਅਫਸਰ ਸਰਹਿੰਦ ਕਈ ਵਾਰ ਮਿਲ ਚੁੱਕੇ ਹਾਂ, ਪ੍ਰੰਤੂ ਉਨ੍ਹਾਂ ਵਲੋਂ ਸਮੱਸਿਆ ਦਾ ਕੋਈ ਹੱਲ ਨਹੀਂ ਕੀਤਾ ਗਿਆ, ਜਿਸ ਕਾਰਨ ਉਨ੍ਹਾਂ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਕੂੜਾ ਚੁੱਕਣ ਲਈ ਟੈਂਪੂ ਭੇਜੇ ਜਾਣ, ਸੀਵਰੇਜ ਦਾ ਰੁਕਿਆ ਕੰਮ ਸ਼ੁਰੂ ਕਰਵਾਇਆ ਜਾਵੇ। ਇਸ ਮੌਕੇ ਜਸਵਿੰਦਰ ਸਿੰਘ ਬਲਾੜਾ, ਗੁਰਵਿੰਦਰ ਿਢੱਲੋਂ ਸੂਬਾ ਬੁਲਾਰਾ, ਐਡਵੋਕੇਟ ਨਰਿੰਦਰ ਟਿਵਾਣਾ, ਅਮਰਿੰਦਰ ਮੰਡੋਫਲ, ਸਨੀ ਚੋਪੜਾ, ਰਸ਼ਪਿੰਦਰ ਰਾਜਾ, ਬਲਵੀਰ ਸਿੰਘ, ਬਲਜਿੰਦਰ ਸਿੰਘ, ਪਵੇਲ ਹਾਂਡਾ, ਪਿ੍ਰਤਪਾਲ ਸਿੰਘ, ਰਜ਼ੇਸ਼ ਚਨਾਰਥਲ, ਮੋਹਿਤ ਸੂਦ ਆਦਿ ਮੌਜੂਦ ਸਨ।