ਰਾਜਿੰਦਰ ਸ਼ਰਮਾ,ਬੱਸੀ ਪਠਾਣਾਂ

ਕੇਂਦਰ ਸਰਕਾਰ ਵੱਲੋਂ ਕਿਸਾਨ ਮਾਰੂ ਲਾਗੂ ਕੀਤੇ ਗਏ ਕਾਲੇ ਕਾਨੂੰਨਾਂ ਦੇ ਵਿਰੋਧ 'ਚ ਹੈਂਡੀਕੈਪਡ ਲੋਕ ਭਲਾਈ ਸੰਸਥਾ ਦੇ ਆਗੂ ਗੁਰਵਿੰਦਰ ਸਿੰਘ ਸੋਨੀ ਦੀ ਅਗਵਾਈ ਹੇਠ ਮੋਦੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਗੁਰਵਿੰਦਰ ਸਿੰਘ ਸੋਨੀ ਨੇ ਕਿਹਾ ਕਿ ਕਿਸਾਨਾਂ ਨੂੰ ਦੇਸ਼ ਦਾ ਅੰਨਦਾਤਾ ਕਿਹਾ ਜਾਂਦਾ ਹੈ ਜੋ ਪੂਰੇ ਦੇਸ਼ ਦੇ ਲੋਕਾਂ ਦਾ ਪੇਟ ਭਰਦੇ ਹਨ, ਹੁਣ ਉਨ੍ਹਾਂ ਨੂੰ ਮੋਦੀ ਸਰਕਾਰ ਭੁਖਮਰੀ ਦਾ ਸ਼ਿਕਾਰ ਬਣਾਉਣ ਤੇ ਤੁਲੀ ਹੋਈ ਹੈ। ਕੇਂਦਰ ਸਰਕਾਰ ਨੇ ਤਿੰਨ ਤਰ੍ਹਾਂ ਦੇ ਕਾਲੇ ਕਾਨੂੰਨ ਕਿਸਾਨਾਂ 'ਤੇ ਜ਼ਬਰਦਸਤੀ ਥੋਪ ਕੇ ਅੱਜ ਉਨ੍ਹਾਂ ਨੂੰ ਸੰਘਰਸ਼ ਕਰਨ ਲਈ ਸੜਕਾਂ 'ਤੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਨੀਤੀਆਂ ਨਾਲ ਕਿਸਾਨ ਵਰਗ ਵਿੱਚ ਭਾਰੀ ਰੋਸ਼ ਪਾਇਆ ਜਾ ਰਿਹਾ ਹੈ, ਕਿਉਂ ਕਿ ਜੋ ਕਾਨੂੰਨ ਬਣਾਏ ਗਏ ਹਨ ਉਸ ਨਾਲ ਜਿੱਥੇ ਕਿਸਾਨਾਂ ਦਾ ਆਰਥਿਕ ਸ਼ੋਸ਼ਣ ਹੋਵੇਗਾ। ਇਸ ਦੌਰਾਨ ਕਿਸਾਨ ਆਗੂ ਬਲਦੇਵ ਸਿੰਘ ਦਮਹੇੜੀ ਨੇ ਕਿਹਾ ਕਿ ਕਾਲੇ ਕਾਨੂੰਨ ਬਣਾ ਕੇ ਮੋਦੀ ਸਰਕਾਰ ਨੇ ਕਿਸਾਨਾਂ ਦਾ ਕਚੂਮਰ ਕੱਢਣ ਅਤੇ ਪੂੰਜੀਪਤੀਆਂ ਨੂੰ ਹੋਰ ਲਾਭ ਦੇਣ ਦੀ ਕੋਸ਼ਿਸ਼ ਕੀਤੀ ਹੈ। ਇਸ ਮੌਕੇ ਸੁਜਾਨ ਸਿੰਘ, ਇੰਦਰਜੀਤ ਸਿੰਘ, ਗੁਰਪ੍ਰਰੀਤ ਸਿੰਘ, ਅਮਰੀਕ ਸਿੰਘ, ਹਰਨੇਕ ਸਿੰਘ, ਲਖਵਿੰਦਰ ਸਿੰਘ, ਮਮਤਾ ਰਾਣੀ, ਸਤਿੰਦਰ ਕੌਰ, ਨਰਿੰਦਰ ਕੌਰ, ਸਤਪਾਲ ਸਿੰਘ, ਬਲਕਾਰ ਸਿੰਘ, ਸਰਬਜੀਤ ਸਿੰਘ, ਹਰਭਜਨ ਸਿੰਘ ਆਦਿ ਮੌਜੂਦ ਸਨ।