ਪੱਤਰ ਪ੍ਰਰੇਰਕ,ਫ਼ਤਹਿਗੜ੍ਹ ਸਾਹਿਬ : ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਮੁਲਾਜ਼ਮਾਂ ਨੇ ਸ਼ਨੀਵਾਰ ਨੂੰ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ। ਜ਼ਿਲਾ ਪ੍ਰਧਾਨ ਜਰਨੈਲ ਸਿੰਘ ਨਲੀਨਾ ਅਤੇ ਡਵੀਜ਼ਨ ਪ੍ਰਧਾਨ ਜਗਵਿੰਦਰ ਸਿੰਘ ਨੇ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਵਲੋਂ ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਬਿਆਨ ਜਾਰੀ ਕੀਤੇ ਜਾ ਰਹੇ ਹਨ ਪਰ ਦੂਜੇ ਪਾਸੇ ਸਮੂਹ ਵਿਭਾਗਾਂ ਵਿਚੋਂ ਪੁਨਰਗਠਨ ਦੇ ਨਾਅ ਤੇ ਵੱਡੇ ਪੱਧਰ 'ਤੇ ਅਸਾਮੀਆਂ ਦਾ ਖਾਤਮਾ ਕੀਤਾ ਜਾ ਰਿਹਾ ਹੈ ਅਤੇ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਦੀ ਆਊਟਸੋਰਸਿੰਗ ਅਤੇ ਠੇਕਾ ਪ੍ਰਣਾਲੀ ਰਾਹੀਂ ਕਿਰਤ ਦੀ ਲੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਠੇਕਾ ਮੁਲਾਜ਼ਮਾਂ ਵਲੋਂ ਮੋਰਚੇ ਦੇ ਬੈਨਰ ਹੇਠ ਕੀਤੇ ਲਗਾਤਾਰ ਸੰਘਰਸ਼ਾਂ ਦੀ ਬਦੌਲਤ ਅਕਾਲੀ-ਭਾਜਪਾ ਸਰਕਾਰ ਵਲੋਂ ਬਣਾਏ 'ਵੈੱਲਫੇਅਰ ਐਕਟ 2016' ਨੂੰ ਤੋੜਕੇ ਨਵਾਂ 'ਵੈੱਲਫੇਅਰ ਐਕਟ 2020' ਬਣਾਇਆ ਜਾ ਰਿਹਾ ਹੈ ਅਤੇ ਆਉਟਸੋਰਸਿੰਗ ਅਤੇ ਠੇਕਾ ਪ੍ਰਣਾਲੀ ਆਦਿ ਕੈਟਾਗਿਰੀਆਂ ਨੂੰ ਐਕਟ ਵਿਚੋਂ ਬਾਹਰ ਕੀਤਾ ਜਾ ਰਿਹਾ ਹੈ ਜਦੋਂਕਿ ਸਮੂਹ ਸਰਕਾਰੀ ਵਿਭਾਗਾਂ ਵਿਚ ਕੰਪਨੀਆਂ,ਇਨਲਿਸਟਮੈਂਟ,ਠੇਕਾ ਪ੍ਰਣਾਲੀ,ਆਊਟਸੋਰਸਿੰਗ ਆਦਿ ਕੈਟਾਗਿਰੀਆਂ ਤਹਿਤ ਵੱਡੀ ਗਿਣਤੀ ਵਿਚ ਠੇਕਾ ਮੁਲਾਜ਼ਮ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਕੰਮ ਕਰਦੇ ਆ ਰਹੇ ਹਨ ਜਿਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਅਣਦੇਖਿਆ ਕੀਤਾ ਜਾ ਰਿਹਾ ਹੈ ਅਤੇ ਕੇਂਦਰ ਸਰਕਾਰ ਸਰਕਾਰ ਵਲੋਂ ਖੇਤੀ ਆਰਡੀਨੈਂਸ,ਬਿਜਲੀ ਸੋਧ ਬਿਲ 2020,ਨਵੇਂ ਕਿਰਤ ਕਾਨੂੰਨਾਂ ਸਮੇਤ ਹੋਰ ਕਾਲੇ ਕਾਨੂੰਨ ਲੋਕਾਂ ਸਿਰ ਧੱਕੇ ਨਾਲ ਮੜੇ ਜਾ ਰਹੇ ਹਨ,ਇਨ੍ਹਾਂ ਕਾਲੇ ਕਾਨੂੰਨਾਂ ਨਾਲ ਜਿੱਥੇ ਕਿਸਾਨਾਂ ਦੀਆਂ ਜੱਦੀ-ਪੁਸਤੀ ਜ਼ਮੀਨਾਂ ਖੁੱਸਣਗੀਆਂ ਉੱਥੇ ਸਮੂਹ ਕਿਰਤੀ ਵਰਗ ਦੇ ਰੁਜ਼ਗਾਰ ਦਾ ਵੀ ਵੱਡੀ ਪੱਧਰ 'ਤੇ ਉਜਾੜਾ ਹੋਵੇਗਾ। ਉਨ੍ਹਾਂ ਸੂਬਾ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ 'ਵੈਲਫੇਅਰ ਐਕਟ 2016' ਅਧੀਨ ਲਿਆ ਕੇ ਰੈਗੂਲਰ ਕੀਤਾ ਜਾਵੇ ਅਤੇ ਐਕਟ ਤੋਂ ਬਾਹਰ ਰੱਖੀਆਂ ਕੈਟਾਗਿਰੀਆਂ ਵੱਖ-ਵੱਖ ਠੇਕੇਦਾਰਾਂ,ਇਨਲਿਸਟਮੈਟ,ਕੰਪਨੀਆਂ,ਠੇਕਾ ਪ੍ਰਣਾਲੀ,ਆਊਟ ਸੋਰਸ ਆਦਿ ਨੂੰ ਐਕਟ ਵਿਚ ਸ਼ਾਮਲ ਕੀਤਾ ਜਾਵੇ,ਠੇਕਾ ਮੁਲਾਜ਼ਮਾਂ ਦੀਆਂ ਛਾਂਟੀਆਂ ਬੰਦ ਕੀਤੀਆਂ ਜਾਣ ਅਤੇ ਛਾਂਟੀ ਕੀਤੇ ਠੇਕਾ ਮੁਲਾਜ਼ਮਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ,ਵਿਭਾਗਾਂ ਦੇ ਨਿੱਜੀਕਰਨ ਅਤੇ ਪੁਨਰਗਠਨ ਦੀ ਨੀਤੀ ਰੱਦ ਕੀਤੀ ਜਾਵੇ,ਕਾਲੇ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ,ਦੇਸੀ-ਵਿਦੇਸੀ ਕੰਪਨੀਆਂ ਨੂੰ ਦੇਸ਼ ਵਿਚੋਂ ਬਹਾਰ ਕੀਤਾ ਜਾਵੇ, ਸਰਕਾਰੀ ਵਿਭਾਗਾਂ ਦਾ ਸਰਕਾਰੀਕਰਨ ਕੀਤਾ ਜਾਵੇ,ਜਨਤਕ ਵੰਡ ਪ੍ਰਣਾਲੀ ਰਾਹੀਂ ਲੋਕਾਂ ਨੂੰ ਸਸਤੇ ਆਨਾਜ਼ ਸਮੇਤ ਹੋਰ ਜ਼ਰੂਰੀ ਵਸਤਾਂ ਦਿੱਤੀਆਂ ਜਾਣ। ਉਨ੍ਹਾਂ ਦੱਸਿਆ ਕਿ 8 ਨਵੰਬਰ ਨੂੰ ਮੋਰਚੇ ਦੇ ਬੈਨਰ ਹੇਠ ਜਲੰਧਰ ਵਿਖੇ ਦੇਸ਼ ਭਗਤ ਯਾਦਗਾਰ ਹਾਲ ਵਿਚ ਸੂਬਾ ਪੱਧਰੀ ਕਨਵੈਨਸ਼ਨ ਕੀਤੀ ਜਾਵੇਗੀ ਜਿਸ ਵਿਚ ਅਗਲੇ ਸੂਬਾ ਪੱਧਰੀ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਗੁਰਵਿੰਦਰ ਸਿੰਘ ਪੰਜੋਲੀ,ਬਲਵੀਰ ਸ਼ਾਹ,ਜਸਪਾਲ ਸਿੰਘ,ਹਰਦੀਪ ਸਿੰਘ,ਲਖਵਿੰਦਰ ਸਿੰਘ, ਗੁਰਪ੍ਰਰੀਤ ਸਿੰਘ ਸੋਢੀ,ਬੇਅੰਤ ਸਿੰਘ,ਕਿ੍ਸ਼ਨ ਕੁਮਾਰ,ਗੁਰਮੁਖ ਸਿੰਘ, ਗੁਰਲਾਲ ਸਿੰਘ ਆਦਿ ਮੌਜੂਦ ਸਨ।