ਬਿਕਰਮਜੀਤ ਸਹੋਤਾ, ਫ਼ਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਦੇ ਮੁਲਾਜ਼ਮ ਪੈਨਸ਼ਨਰਾਂ ਵੱਲੋਂ ਸੂਬਾ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦੇ ਵਿਰੁੱਧ ਮੁਲਾਜ਼ਮ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ 'ਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਮੁਲਾਜ਼ਮ ਪੈਨਸ਼ਨਰਾਂ ਨੇ ਸੂਬਾ ਕਨਵੀਨਰ ਠਾਕੁਰ ਸਿੰਘ, ਜ਼ਿਲ੍ਹਾ ਕਨਵੀਨਰ ਅਵਤਾਰ ਸਿੰਘ, ਹਰਵਿੰਦਰ ਸਿੰਘ, ਜਗਦੀਸ਼ ਸਿੰਘ, ਗੁਰਦਰਸਨ ਸਿੰਘ, ਮਨਪ੍ਰਰੀਤ ਕੌਰ ਦੀ ਅਗਵਾਈ 'ਚ ਧਰਨਾ ਦਿੱਤਾ। ਇਸ ਮੌਕੇ 51 ਮੁਲਾਜ਼ਮਾਂ ਨੇ ਭੁੱਖ ਹੜਤਾਲ ਸ਼ੁਰੂ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ 31-12-2020 ਤਕ 6ਵੇਂ ਪੇਅ ਕਮਿਸ਼ਨ ਦੀ ਰਿਪੋਰਟ ਰਿਲੀਜ਼ ਕਰਕੇ ਲਾਗੂ ਕਰਨ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਨੇ ਕਮਿਸ਼ਨ ਦੀ ਰਿਪੋਰਟ 28 ਫਰਵਰੀ ਤਕ ਲਟਕਾ ਦਿੱਤੀ, ਜੋ ਹੁਣ ਲਾਰਾ ਬਣ ਕੇ ਰਹਿ ਗਈ। ਪੰਜ ਸਾਲਾਂ ਦਾ ਸਮਾਂ ਬੀਤਣ ਤੋਂ ਬਾਅਦ ਵੀ ਰਿਪੋਰਟ ਪੇਸ਼ ਨਹੀਂ ਹੋਈ, ਜਦਕਿ ਦੂਜੇ ਪਾਸੇ ਹਰਿਆਣਾ ਸਰਕਾਰ ਦੇ ਮੁਲਾਜ਼ਮਾਂ ਨੂੰ 2010 ਤੋਂ ਤਨਖਾਹਾਂ ਤੇ ਪੈਨਸ਼ਨਾਂ ਸੋਧ ਕੇ ਮਿਲ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ 6ਵੇਂ ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ, ਆਊਟਸੋਰਸ 'ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਆਸ਼ਾ ਵਰਕਰਾਂ ਨੂੰ ਘੱਟੋ ਘੱਟ 18 ਹਜ਼ਾਰ ਪ੍ਰਤੀ ਮਹੀਨਾ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ ਹੈ, ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਸਰਕਾਰ ਨੇ ਵਾਅਦਾ ਕੀਤਾ ਸੀ ਕਿ ਘਰ ਘਰ ਰੁਜ਼ਗਾਰ ਦਿਆਂਗੇ, ਬੇਰੁਜ਼ਗਾਰੀ ਭੱਤਾ ਦਿਆਂਗੇ, ਦੋਵੇਂ ਵਾਅਦੇ ਪੂਰੇ ਨਹੀਂ ਕੀਤੇ ਗਏੇ। ਇਸ ਮੌਕੇ ਜਸਪਾਲ ਸਿੰਘ, ਗੁਰਮੇਲ ਸਿੰਘ, ਸਲਾਮਦੀਨ, ਦੇਸ ਰਾਜ, ਹਰਪ੍ਰਰੀਤ ਸਿੰਘ, ਪਿਆਰਾ ਸਿੰਘ, ਹਰਪ੍ਰਰੀਤ ਸਿੰਘ, ਜਗਵਿੰਦਰ ਸਿੰਘ, ਸੁਰੇਸ਼ ਕੁਮਾਰ, ਹਰਬੇਲ ਸਿੰਘ, ਬਲਦੇਵ ਸਿੰਘ ਆਦਿ ਮੌਜੂਦ ਸਨ।