ਬਿਕਰਮਜੀਤ ਸਹੋਤਾ,ਫ਼ਤਹਿਗੜ੍ਹ ਸਾਹਿਬ: ਸਿੱਖਾਂ ਦੇ ਇਤਿਹਾਸਿਕ ਸਥਾਨ ਨਨਕਾਣਾ ਸਾਹਿਬ ਅਤੇ ਉਥੇ ਰਹਿੰਦੇ ਸਿੱਖਾਂ 'ਤੇ ਹੋਏ ਹਮਲੇ ਖ਼ਿਲਾਫ਼ ਆਮ ਆਦਮੀ ਪਾਰਟੀ ਦੀ ਫਤਹਿਗੜ੍ਹ ਸਾਹਿਬ ਇਕਾਈ ਵਲੋਂ ਪਾਕਿਸਤਾਨ ਸਰਕਾਰ ਦਾ ਪੁਤਲਾ ਫੂਕਿਆ ਗਿਆ। ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਿਢੱਲੋਂ ਨੇ ਕਿਹਾ ਕਿ ਪਾਕਿਸਤਾਨ ਵਿੱਚ ਸ਼ਰਾਰਤੀ ਅਨਸਰਾਂ ਵਲੋਂ ਸਿੱਖ ਭਾਈਚਾਰੇ ਵਿਰੁੱਧ ਗੁਰਦੁਆਰਾ ਸਾਹਿਬ 'ਤੇ ਹਮਲਾ ਕਰਨਾ ਬਹੁਤ ਹੀ ਮੰਦਭਾਗਾ ਹੈ। ਅਜਿਹੇ ਵਿੱਚ ਪਾਕਿਸਤਾਨ ਸਰਕਾਰ ਨੂੰ ਸਿੱਖ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਵਲੋਂ ਕੀਤੀਆਂ ਕਾਰਵਾਈਆਂ ਦੀ ਵੀਡੀਓ ਵੀ ਵਾਇਰਲ ਹੋ ਚੁੱਕੀ ਹੈ, ਫਿਰ ਵੀ ਪਾਕਿਸਤਾਨ ਪੁਲਿਸ ਪ੍ਰਸ਼ਾਸਨ ਵਲੋਂ ਕੋਈ ਕਾਰਵਾਈ ਅਮਲ 'ਚ ਨਹੀਂ ਲਿਆਂਦੀ ਗਈ। ਪਾਕਿਸਤਾਨ ਸਰਕਾਰ ਨੂੰ ਚਾਹੀਦਾ ਹੈ ਕਿ ਸਿੱਖ ਭਾਈਚਾਰੇ ਦੀ ਸੁਰੱਖਿਆ ਨੂੰ ਦੇਖਦਿਆਂ ਦੋਸ਼ੀਆਂ ਖ਼ਿਲਾਫ਼ ਬਣਦੀ ਸਖਤ ਕਰਵਾਈ ਅਮਲ 'ਚ ਲਿਆਂਦੀ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਿੱਖ ਭਾਈਚਾਰੇ ਨਾਲ ਧੱਕਾ ਕੀਤਾ ਗਿਆ ਤਾਂ ਦੁਨੀਆਂ ਭਰ 'ਚ ਰਹਿੰਦਾ ਸਿੱਖ ਭਾਈਚਾਰਾ ਬਰਦਾਸ਼ਤ ਨਹੀਂ ਕਰੇਗਾ। ਇਸ ਮੌਕੇ ਪਵੇਲ ਹਾਂਡਾ, ਗੁਰਮੁੱਖ ਸਿੰਘ ਬ੍ਰਾਹਮਣ ਮਾਜਰਾ, ਸਤੀਸ਼ ਲਟੋਰ, ਅਜੀਤ ਸਿੰਘ ਤਿੰਬਰਪੁਰ, ਬਲਦੇਵ ਸਿੰਘ, ਸੁਰਜੀਤ ਸਿੰਘ ਜੋਧਪੁਰ, ਲਾਡੀ ਜਲਬੇੜੀ, ਗੁਰਪ੍ਰਰੀਤ ਗੁਰੀ, ਗਿਆਨੀ ਹਰਜਿੰਦਰ ਸਿੰਘ ਭਗੜਾਣਾ, ਭੂਪਿੰਦਰ ਸਿੰਘ, ਸ਼ੇਰ ਪ੍ਰਤਾਪ ਸਿੰਘ ਆਦਿ ਮੌਜੂਦ ਸਨ।