ਰਾਜਿੰਦਰ ਸ਼ਰਮਾ,ਬੱਸੀ ਪਠਾਣਾਂ

ਬਹੁਜਨ ਸਮਾਜ ਪਾਰਟੀ ਵਲੋਂ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੇ ਸੱਦੇ 'ਤੇ ਹਲਕਾ ਇੰਚਾਰਜ ਸ਼ਿਵ ਕੁਮਾਰ ਦੀ ਅਗਵਾਈ ਹੇਠ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਖੇਤੀ ਬਿੱਲਾਂ ਸਬੰਧੀ ਪਾਸ ਕੀਤੇ ਕਾਨੂੰਨਾਂ ਦੇ ਵਿਰੋਧ 'ਚ ਰੋਸ ਮਾਰਚ ਕੱਿਢਆ ਗਿਆ। ਪਾਰਟੀ ਆਗੂਆਂ ਨੇ ਮੋਦੀ ਸਰਕਾਰ ਦੀ ਤਿੱਖੀ ਆਲੋਚਨਾ ਕਰਦਿਆਂ ਕਿਸਾਨ ਮਜ਼ਦੂਰ ਏਕਤਾ ਜਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ। ਆਗੂਆਂ ਨੇ ਕੇਂਦਰ ਸਰਕਾਰ ਦੀ ਨਿਖੇਧੀ ਕਰਦਿਆਂ ਆਰਡੀਨੈਂਸ ਕਾਨੂੰਨ ਨੂੰ ਕਿਸਾਨ ਵਿਰੋਧੀ ਅਤੇ ਪੂੰਜੀਪਤੀਆਂ ਨੂੰ ਲਾਭ ਪਹੁੰਚਾਉਣ ਦੀ ਗੱਲ ਕਰਦਿਆਂ ਕਿਹਾ ਕਿ ਇਸ ਕਾਲੇ ਕਾਨੂੰਨ ਨਾਲ ਦੇਸ਼ ਸਮੇਤ ਸੂਬੇ ਦਾ ਕਿਸਾਨ ਬਰਬਾਦ ਹੋ ਜਾਵੇਗਾ ਅਤੇ ਮੋਦੀ ਸਰਕਾਰ ਕਿਸਾਨ, ਖੇਤ ਮਜ਼ਦੂਰ, ਆੜ੍ਹਤੀ, ਟਰਾਂਸਪੋਰਟਰ ਅਤੇ ਸੂਬੇ ਨੂੰ ਆਰਥਿਕਤਾ ਪੱਖੋਂ ਤਬਾਹ ਕਰ ਦੇਣਗੇ। ਪਾਰਟੀ ਆਗੂਆਂ ਨੇ ਕਾਲੇ ਕਾਨੂੰਨ ਨੂੰ ਕਿਸਾਨ ਵਿਰੋਧੀ ਦੱਸਦੇ ਹੋਏ ਇਸ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕੀਤੀ।