ਪੱਤਰ ਪ੍ਰਰੇਰਕ, ਫ਼ਤਹਿਗੜ੍ਹ ਸਾਹਿਬ : ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਸੱਦੇ 'ਤੇ ਮਾਤਾ ਗੁਜਰੀ ਕਾਲਜ ਦੇ ਅਧਿਆਪਕਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟ ਕੀਤਾ। ਇਸ ਦੌਰਾਨ ਗੁਜਰੀ ਕਾਲਜ ਦੀ ਅਧਿਆਪਕ ਯੂਨੀਅਨ ਦੇ ਪ੍ਰਧਾਨ ਡਾ. ਰਾਸ਼ਿਦ ਰਸ਼ੀਦ, ਮੀਤ ਪ੍ਰਧਾਨ ਡਾ. ਹਰਵੀਨ ਕੌਰ, ਸਕੱਤਰ ਡਾ. ਕੁਲਦੀਪ ਕੌਰ, ਸੰਯੁਕਤ ਸਕੱਤਰ ਡਾ. ਨਵਦੀਪ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਸਰਕਾਰੀ ਸਹਾਇਤਾ ਪ੍ਰਰਾਪਤ ਕਾਲਜਾਂ ਦੇ ਸਮੂਹ ਟੀਚਿੰਗ ਅਮਲੇ ਨਾਲ ਸਰਕਾਰ ਵੱਲੋਂ ਮਤਰੇਈ ਮਾਂ ਵਾਲਾ ਸਲੂਕ ਕਰਨ ਦੇ ਮੱਦੇਨਜ਼ਰ ਕਾਲੇ ਬਿੱਲੇ ਲਾ ਕੇ ਰੋਸ ਪ੍ਰਗਟ ਕੀਤਾ ਗਿਆ ਹੈ, ਕਿਉੁਂਕਿ ਕਾਲਜਾਂ ਦੇ ਅਧਿਆਪਕਾਂ ਲਈ ਵਰਕ ਫਰਾਮ ਹੋਮ ਨਾ ਕਰਨ ਕਰਕੇ ਇਹ ਰੋਸ ਮੁਜ਼ਾਹਰਾ ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਸੱਦੇ 'ਤੇ ਕੀਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਪੰਜਾਬ ਵਿਚ ਕੋਰੋਨਾ ਬਿਮਾਰੀ ਦੇ ਵੱਧ ਰਹੇ ਕਹਿਰ ਤੋਂ ਬਚਾਅ ਲਈ ਕਾਲਜਾਂ ਦੇ ਅਧਿਆਪਕਾਂ ਲਈ ਆਪਣੇ ਘਰਾਂ ਤੋਂ ਹੀ ਆਨਲਾਈਨ ਕਲਾਸਾਂ ਲਗਾਉਣ ਦੇ ਹੁਕਮ ਜਾਰੀ ਕੀਤੇ ਜਾਣ ਤਾਂ ਜੋ ਕਾਲਜਾਂ ਦੇ ਸਟਾਫ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕੋਰੋਨਾ ਮਹਾਮਾਰੀ ਤੋਂ ਬਚਾਇਆ ਜਾ ਸਕੇ। ਆਗੂਆਂ ਨੇ ਕਿਹਾ ਕਿ ਅਧਿਆਪਕਾਂ ਵਲੋਂ ਕਾਲਜ ਵਿਚ ਆ ਕੇ ਵੀ ਆਨਲਾਈਨ ਕਲਾਸਾਂ ਹੀ ਲਗਾਈਆਂ ਜਾ ਰਹੀਆਂ ਹਨ। ਇਹ ਕੰਮ ਵਰਕ ਫਰਾਮ ਹੋਮ ਨਾਲ ਬਿਹਤਰ ਤਰੀਕੇ ਨਾਲ ਹੋ ਸਕਦਾ ਹੈ।

ਕਾਲਜ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਦੇ ਪ੍ਰਧਾਨ ਡਾ. ਬਿਕਰਮਜੀਤ ਸਿੰਘ ਸੰਧੂ ਨੇ ਕਿਹਾ ਕਿ ਵਰਕ ਫਰਾਮ ਹੋਮ ਨਾਲ ਆਮ ਲੋਕਾਂ ਲਈ ਵੀ ਆਵਾਜਾਈ ਦੌਰਾਨ ਭੀੜ ਘਟਣ ਨਾਲ ਸੋਸ਼ਲ ਡਿਸਟੈਂਸ ਬਣਾਉਣ ਵਿਚ ਮਦਦ ਮਿਲੇਗੀ। ਯੂਨੀਅਨ ਆਗੂਆਂ ਨੇ ਦੱਸਿਆ ਕਿ 6 ਮਈ ਨੂੰ ਵੀ ਇਹ ਰੋਸ ਜਾਰੀ ਰਹੇਗਾ। ਇਸ ਮੌਕੇ ਖਜ਼ਾਨਚੀ ਪ੍ਰਰੋ. ਪੂਨਮ ਚਾਵਲਾ, ਡਾ. ਹਰਮਿੰਦਰ ਸਿੰਘ, ਡਾ. ਤੇਜਿੰਦਰ ਸਿੰਘ ਆਦਿ ਮੌਜੂਦ ਸਨ।