- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ’ਚ ਮੰਗਾਂ ਨਾ ਮੰਨੇ ਜਾਣ ’ਤੇ ਰੋਸ ਪ੍ਰਗਟ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨੇਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਤਰਖ਼ਾਣ ਮਾਜ਼ਰਾ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ਼ ਭਵਨ ਫਤਹਿਗੜ੍ਹ ਸਾਹਿਬ ਵਿਖੇ ਹੋਈ। ਮੀਟਿੰਗ ਦਾ ਮੰਚ ਸੰਚਾਲਨ ਜਨਰਲ ਸਕੱਤਰ ਧਰਮ ਪਾਲ ਆਜ਼ਾਦ ਨੇ ਨਿਭਾਇਆ। ਮੀਟਿੰਗ ਦੌਰਾਨ ਸੰਸਥਾ ਦੇ ਮੈਂਬਰ ਪ੍ਰੇਮ ਸਿੰਘ ਬਚੜੇ ਦੇ ਅਕਾਲ ਚਲਾਣੇ ’ਤੇ 2 ਮਿੰਟ ਦਾ ਮੌਨ ਧਾਰਨ ਕਰਕੇ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਜੀਤ ਸਿੰਘ ਤਰਖ਼ਾਣ ਮਾਜ਼ਰਾ ਤੇ ਜਸਵਿੰਦਰ ਸਿੰਘ ਆਹਲੂਵਾਲੀਆ ਨੇ ਆਖਿਆ ਕਿ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਧੱਕਾ ਕਰ ਰਹੀ ਹੈ। ਇਸ ਮੌਕੇ ਚਰਨ ਸਿੰਘ ਸੋਖੇ, ਕਰਨੈਲ ਸਿੰਘ ਬੱਸੀ ਪਠਾਣਾਂ, ਰਾਮ ਮੂਰਤੀ ਖਮਾਣੋਂ, ਪ੍ਰੀਤਮ ਸਿੰਘ ਨਾਗਰਾ, ਕੁਲਵੰਤ ਸਿੰਘ ਢਿੱਲੋਂ, ਕਰਨੈਲ ਸਿੰਘ ਵਜ਼ੀਰਾਬਾਦ, ਜੋਧ ਸਿੰਘ, ਮਹਿੰਦਰ ਸਿੰਘ ਜੱਲਾ ਅਤੇ ਕੁਲਵੰਤ ਸਿੰਘ ਨੰਦਪੁਰ ਨੇ ਆਪਣੇ ਵਿਚਾਰ ਪੇਸ਼ ਕੀਤੇ। ਪ੍ਰੀਤਮ ਸਿੰਘ ਨਾਗਰਾ ਨੇ ਪੈਨਸ਼ਨਰਾਂ ਨੂੰ ਹੜਤਾਲ ਦੀ ਕਾਲ ਮਿਲਣ ’ਤੇ ਤਿਆਰ ਰਹਿਣ ਦੀ ਅਪੀਲ ਕੀਤੀ। ਪ੍ਰਧਾਨ ਹਰਜੀਤ ਸਿੰਘ ਤਰਖ਼ਾਣ ਮਾਜ਼ਰਾ ਨੇ ਹਾਜ਼ਰ ਮੈਂਬਰਾਂ ਦਾ ਧੰਨਵਾਦ ਕੀਤਾ। ਮੀਟਿੰਗ ਵਿੱਚ ਓਮ ਪ੍ਰਕਾਸ਼ ਬਸੀ ਪਠਾਣਾਂ, ਮੱਘਰ ਸਿੰਘ, ਪਰਮਜੀਤ ਸਿੰਘ, ਸ਼ਿੰਗਾਰਾ ਸਿੰਘ ਭੜੀ, ਅਜੈਬ ਸਿੰਘ ਖਮਾਣੋਂ, ਖੇਮ ਸਿੰਘ, ਸੁੱਚਾ ਸਿੰਘ ਨਬੀਪੁਰ, ਤਾਰਾ ਸਿੰਘ ਨਬੀਪੁਰ, ਭੁਪਿੰਦਰ ਸਿੰਘ, ਬਲਜੀਤ ਸਿੰਘ, ਅਵਤਾਰ ਸਿੰਘ ਕਲੋਦੀ, ਸੁਖਚੈਨ ਸਿੰਘ ਜੱਲਾ, ਤਰਸੇਮ ਸਿੰਘ ਬਧੋਛੀ, ਦਿਲਬਰਾ ਸਿੰਘ ਸਰਹੰਦ, ਇਕਬਾਲ ਸਿੰਘ, ਸ਼ਿਵ ਨਾਥ, ਸੇਵਕ ਸਿੰਘ ਪਟਵਾਰੀ, ਨਾਜਰ ਸਿੰਘ, ਗੁਰਦੀਪ ਸਿੰਘ ਲੋਦੀਪੁਰ, ਅਵਤਾਰ ਸਿੰਘ ਪਡਿਆਲਾ, ਰਜਿੰਦਰ ਕੁਮਾਰ ਸਰਹੰਦ, ਕੇਸਰ ਸਿੰਘ, ਨਛੱਤਰ ਸਿੰਘ, ਗੁਰਚਰਨ, ਜਗੀਰ ਸਿੰਘ, ਲਛਮਣ ਸਿੰਘ, ਹਰਪਾਲ ਸਿੰਘ ਅਤੇ ਬਲਬੀਰ ਸਿੰਘ ਮੌਜੂਦ ਸਨ।