ਵਾਰਡ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਦਿਵਾਉਣਾ ਮੁੱਖ ਮਕਸਦ : ਰਾਜੂ ਖੰਨਾ ਵਾਰਡ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਦਿਵਾਉਣਾ ਮੁੱਖ ਮਕਸਦ : ਰਾਜੂ ਖੰਨਾ
Publish Date: Sat, 03 Oct 2026 05:29 PM (IST)
Updated Date: Sat, 03 Oct 2026 05:31 PM (IST)
ਫ਼ੋਟੋ ਫ਼ਾਈਲ : 8 ਅਮਲੋਹ ਦੇ ਵਾਰਡ ਨੰਬਰ 9 ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਅਕਾਲੀ ਆਗੂ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਹੋਰ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਮੁੱਖ ਸੇਵਾਦਾਰ ਹਲਕਾ ਅਮਲੋਹ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅਮਲੋਹ ਸ਼ਹਿਰ ਦੇ ਵਾਰਡ ਨੰਬਰ 9 ਦਾ ਦੌਰਾ ਕਰਕੇ ਵਾਰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਵਸਨੀਕਾਂ ਨੇ ਨਾਭਾ ਰੋਡ ਸਥਿਤ ਬਾਜ਼ੀਗਰ ਬਸਤੀ ਦੇ ਪਿਛਲੇ ਪਾਸੇ ਅਤੇ ਹੋਰ ਇਲਾਕਿਆਂ ’ਚ ਕੱਚੀਆਂ ਤੇ ਅਧੂਰੀਆਂ ਪਈਆਂ ਗਲੀਆਂ ਬਾਰੇ ਜਾਣੂ ਕਰਵਾਇਆ। ਲੋਕਾਂ ਨੇ ਦੱਸਿਆ ਕਿ ਸੀਵਰੇਜ ਅਤੇ ਵਾਟਰ ਸਪਲਾਈ ਹੋਣ ਦੇ ਬਾਵਜੂਦ ਗਲੀਆਂ ਪੱਕੀਆਂ ਨਹੀਂ ਕੀਤੀਆਂ ਗਈਆਂ, ਜਿਸ ਕਾਰਨ ਬਰਸਾਤ ਦੇ ਦਿਨਾਂ ’ਚ ਚਿੱਕੜ ਭਰਨ ਨਾਲ ਸਕੂਲੀ ਬੱਚਿਆਂ ਤੇ ਆਮ ਲੋਕਾਂ ਨੂੰ ਭਾਰੀ ਦਿੱਕਤ ਆਉਂਦੀ ਹੈ। ਉਨ੍ਹਾਂ ਗਲੀਆਂ ’ਚ ਇੰਟਰਲੌਕਿੰਗ ਟਾਈਲਾਂ ਲਾਉਣ ਅਤੇ ਸਟਰੀਟ ਲਾਈਟਾਂ ਲਗਵਾਉਣ ਦੀ ਮੰਗ ਕੀਤੀ। ਇਸ ਮੌਕੇ ਰਾਜੂ ਖੰਨਾ ਨੇ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦਿਵਾਉਣਾ ਉਨ੍ਹਾਂ ਦਾ ਮੁੱਖ ਮਕਸਦ ਹੈ। ਨਗਰ ਕੌਂਸਲ ਮਕਾਨਾਂ ਦੇ ਨਕਸ਼ੇ ਪਾਸ ਕਰਵਾਉਣ ਅਤੇ ਹਾਊਸ ਟੈਕਸ ਵਸੂਲਣ ਬਦਲੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੀ ਜ਼ਿੰਮੇਵਾਰ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਇਹ ਮਾਮਲਾ ਨਗਰ ਕੌਂਸਲ ਤੇ ਐਸਡੀਐਮ ਅਮਲੋਹ ਦੇ ਧਿਆਨ ’ਚ ਲਿਆਂਦਾ ਜਾਵੇਗਾ ਅਤੇ ਜੇ ਕੰਮ ਸ਼ੁਰੂ ਨਾ ਹੋਇਆ ਤਾਂ ਲੋਕਾਂ ਦੇ ਹੱਕ ਲਈ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ 2027 ’ਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਅਧੂਰੇ ਵਿਕਾਸ ਕਾਰਜ ਪਹਿਲ ਦੇ ਆਧਾਰ ’ਤੇ ਕਰਵਾਏ ਜਾਣਗੇ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬਹਾਦਰ ਸਿੰਘ, ਸੀਨੀਅਰ ਆਗੂ ਪ੍ਰਗਟ ਸਿੰਘ, ਸੱਜਣ ਸਿੰਘ, ਬਖਸ਼ੀਸ਼ ਸਿੰਘ, ਮਾਸਟਰ ਬਲਵੀਰ ਸਿੰਘ, ਰਿੰਕੂ ਮਿਸਤਰੀ, ਗੋਲੂ ਸਿੰਘ, ਬਲਦੇਵ ਸਿੰਘ, ਯੂਥ ਆਗੂ ਕਰਮਜੋਤ ਸਿੰਘ, ਲਵਪ੍ਰੀਤ ਸਿੰਘ, ਬਿੱਟੂ ਰਾਮ, ਮਨਪ੍ਰੀਤ ਸਿੰਘ, ਮਨਜੀਤ ਸਿੰਘ ਅਤੇ ਸ਼ਿੰਗਾਰਾ ਸਿੰਘ ਸਮੇਤ ਵੱਡੀ ਗਿਣਤੀ ਵਾਰਡ ਵਾਸੀ ਹਾਜ਼ਰ ਸਨ।