ਪੀਟੀਯੂ ਇੰਟਰ-ਕਾਲਜ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ
ਪੀਟੀਯੂ ਇੰਟਰ-ਕਾਲਜ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ
Publish Date: Wed, 11 Feb 2026 06:14 PM (IST)
Updated Date: Wed, 11 Feb 2026 06:17 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਆਈਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਇੰਟਰ-ਕਾਲਜ ਕ੍ਰਿਕਟ ਟੂਰਨਾਮੈਂਟ (ਦੱਖਣੀ ਜ਼ੋਨ) ਦਾ ਉਦਘਾਟਨ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫਤਹਿਗੜ੍ਹ ਸਾਹਿਬ ਵਿਖੇ ਕੀਤਾ ਗਿਆ। ਇਸ ਟੂਰਨਾਮੈਂਟ ਵਿਚ ਯੂਨੀਵਰਸਿਟੀ ਨਾਲ ਸਬੰਧਤ ਵੱਖ-ਵੱਖ ਕਾਲਜਾਂ ਦੀਆਂ ਕੁੱਲ 8 ਟੀਮਾਂ ਭਾਗ ਲੈ ਰਹੀਆਂ ਹਨ। ਇਸ ਟੂਰਨਾਮੈਂਟ ਦੀ ਮੇਜ਼ਬਾਨੀ ਕਾਲਜ ਦੇ ਖੇਡ ਵਿਭਾਗ ਵੱਲੋਂ ਕੀਤੀ ਜਾ ਰਹੀ ਹੈ। ਟੀਮ ਵਿਚ ਡਾ. ਹਰਪ੍ਰੀਤ ਕੌਰ ਮਵੀ, ਗੁਰਮੀਤ ਸਿੰਘ ਟੌਹੜਾ ਤੇ ਰਾਜਨਦੀਪ ਕੌਰ ਸ਼ਾਮਲ ਹਨ, ਜਿਨ੍ਹਾਂ ਵੱਲੋਂ ਟੂਰਨਾਮੈਂਟ ਦੇ ਸੁਚੱਜੇ ਅਤੇ ਸਫ਼ਲ ਪ੍ਰਬੰਧਾਂ ਲਈ ਵਿਸ਼ੇਸ਼ ਯਤਨ ਕੀਤੇ ਗਏ ਹਨ। ਉਦਘਾਟਨੀ ਸਮਾਰੋਹ ਦੌਰਾਨ ਖਿਡਾਰੀਆਂ, ਅਧਿਆਪਕਾਂ ਤੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਟੂਰਨਾਮੈਂਟ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਖੇਡ ਭਾਵਨਾ, ਅਨੁਸ਼ਾਸਨ ਅਤੇ ਟੀਮ ਵਰਕ ਦੇ ਗੁਣਾਂ ਨੂੰ ਮਜ਼ਬੂਤ ਕਰਨਾ ਹੈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਲਖਵੀਰ ਸਿੰਘ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਅਟੁੱਟ ਹਿੱਸਾ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਇੰਟਰ-ਕਾਲਜ ਟੂਰਨਾਮੈਂਟ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਉਤਸ਼ਾਹਿਤ ਕਰਦੇ ਹਨ।