- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਵੱਲੋਂ ਵਰਲਡ ਯੂਨੀਵਰਸਿਟੀ ’ਚ ਲਗਾਏ ਪੌਦੇ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ’ਚ ਪੰਜਾਬ ਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਜ਼ਿਲ੍ਹਾ ਇਕਾਈ ਵੱਲੋਂ ਸੂਬਾ ਸੀਨੀਅਰ ਮੀਤ ਪ੍ਰਧਾਨ ਭੂਸ਼ਨ ਸੂਦ ਦੀ ਅਗਵਾਈ ਹੇਠ ਮੀਟਿੰਗ ਹੋਈ। ਸ਼ੁਰੂਆਤ ’ਚ ਪੱਤਰਕਾਰ ਭਾਈਚਾਰੇ ਦੇ ਪਰਿਵਾਰਕ ਮੈਂਬਰਾਂ ਦੇ ਦਿਹਾਂਤ ’ਤੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਯੂਨੀਅਨ ਵੱਲੋਂ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੰਦਿਆਂ 100 ਤੋਂ ਵੱਧ ਛਾਂਦਾਰ, ਫਲਦਾਰ ਅਤੇ ਫੁੱਲਦਾਰ ਬੂਟੇ ਲਗਾਏ ਗਏ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਵਾਈਸ-ਚਾਂਸਲਰ ਪ੍ਰੋ. ਡਾ. ਪਰਿਤ ਪਾਲ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਕੁਦਰਤ ਪ੍ਰਤੀ ਸਤਿਕਾਰ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਮਨੁੱਖ ਨੂੰ ਕੁਦਰਤ ਨਾਲ ਸੰਤੁਲਿਤ ਜੀਵਨ ਜਿਊਣ ਦੀ ਪ੍ਰੇਰਨਾ ਦਿੰਦਾ ਹੈ। ਮੁੱਖ ਮਹਿਮਾਨ ਟਰੱਸਟ ਮੈਂਬਰ ਅਤੇ ਬਾਰ ਐਸੋਸੀਏਸ਼ਨ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਮਰਦੀਪ ਸਿੰਘ ਧਰਨੀ ਨੇ ਯੂਨੀਅਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਭੂਸ਼ਨ ਸੂਦ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਦਿੱਲੀ ’ਚ ਦੋ ਔਰਤ ਪੱਤਰਕਾਰਾਂ ਨਾਲ ਪੁਲਿਸ ਵੱਲੋਂ ਕੀਤੀ ਕਥਿਤ ਕੁੱਟਮਾਰ ਦੀ ਨਿੰਦਾ ਕਰਦਿਆਂ ਇਸ ਨੂੰ ਪ੍ਰੈਸ ਦੀ ਆਜ਼ਾਦੀ ’ਤੇ ਹਮਲਾ ਕਰਾਰ ਦਿੱਤਾ ਗਿਆ ਤੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਗਈ। ਮੀਟਿੰਗ ਦੌਰਾਨ ਪੱਤਰਕਾਰਾਂ ਨੂੰ ਮੁਫ਼ਤ ਬੱਸ ਸਫ਼ਰ, ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ’ਤੇ ਸਰਕਾਰੀ ਦਰਾਂ ’ਤੇ ਰਿਹਾਇਸ਼ੀ ਪਲਾਟ, ਸਰਕਾਰੀ ਇਸ਼ਤਿਹਾਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਰਾਹੀਂ ਜਾਰੀ ਕਰਨ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ’ਤੇ ਤੁਰੰਤ ਕਾਰਵਾਈ ਕਰਨ ਸਬੰਧੀ ਮਤੇ ਪਾਸ ਕੀਤੇ ਗਏ। ਮੂਲਾਪੁਰ ਵਿਖੇ ਹੋਣ ਵਾਲੇ 13ਵੇਂ ਸਾਲਾਨਾ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ ਗਈ। ਮੀਟਿੰਗ ਵਿਚ ਬਲਜਿੰਦਰ ਸਿੰਘ, ਅਜੇ ਮਲਹੋਤਰਾ, ਧਰਮਪਾਲ, ਗੁਰਬਚਨ ਸਿੰਘ ਰੁਪਾਲ ਅਤੇ ਸ਼ਾਸਤਰੀ ਗੁਰੂ ਦੱਤ ਸ਼ਰਮਾ ਨੇ ਵਿਚਾਰ ਪੇਸ਼ ਕੀਤੇ, ਜਦੋਂਕਿ ਮੰਚ ਸੰਚਾਲਨ ਅਮਰਬੀਰ ਸਿੰਘ ਚੀਮਾ ਨੇ ਕੀਤਾ। ਇਸ ਮੌਕੇ ਡੀਨ ਅਕਾਦਮਿਕ ਮਾਮਲੇ ਪ੍ਰੋ. ਡਾ. ਸੁਖਵਿੰਦਰ ਸਿੰਘ ਬਿਲਿੰਗ, ਰਜਿਸਟਰਾਰ ਪ੍ਰੋ. ਡਾ. ਤੇਜਬੀਰ ਸਿੰਘ, ਪੀਆਰਓ ਜਸਪ੍ਰੀਤ ਕੌਰ, ਰਵਿੰਦਰ ਸਿੰਘ ਢੀਂਡਸਾ, ਜ਼ਿਲ੍ਹਾ ਪ੍ਰਧਾਨ ਰਣਵੀਰ ਜੱਜੀ, ਰਣਜੀਤ ਸਿੰਘ ਘੁੰਮਣ, ਨਾਹਰ ਸਿੰਘ ਰੰਗੀਲਾ, ਅਜੇ ਕੁਮਾਰ, ਨਿਰਭੈਅ ਸਿੰਘ ਜਖਵਾਲੀ, ਤਰਲੋਚਨ ਸਿੰਘ ਦਰਦੀ, ਸਵਰਨਜੀਤ ਸਿੰਘ ਸੇਠੀ, ਮਨਪ੍ਰੀਤ ਸਿੰਘ, ਸਤਨਾਮ ਸਿੰਘ ਚੌਹਾਨ, ਰਾਮ ਸ਼ਰਨ ਸੂਦ, ਸਵਰਨ ਸਿੰਘ ਨਿਰਦੋਸ਼ੀ, ਜਸਵੰਤ ਸਿੰਘ ਗੋਲਡ, ਗੁਰਚਰਨ ਸਿੰਘ ਜੰਜੂਆ, ਰੰਜਨਾ ਸ਼ਾਹੀ, ਸੁਨੀਲ ਵਰਮਾ ਅਤੇ ਰੂਪੀ ਸ਼ਰਮਾ ਆਦਿ ਮੌਜੂਦ ਸਨ।