- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਜਿਸ ਵਿੱਚ ਹਲਕਾ ਫਤਹਿਗੜ੍ਹ ਸਾਹਿਬ ਤੋਂ ਮੌਜੂਦਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੂੰ ਪਾਰਟੀ ਵੱਲੋਂ ਤੀਜੀ ਵਾਰ ਟਿਕਟ ਦੇ ਨਾਲ ਨਿਵਾਜਿਆ ਗਿਆ ਹੈ।

ਸਟਾਫ਼ ਰਿਪੋਰਟਰ, ਫਤਹਿਗੜ੍ਹ ਸਾਹਿਬ : ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਜਿਸ ਵਿੱਚ ਹਲਕਾ ਫਤਹਿਗੜ੍ਹ ਸਾਹਿਬ ਤੋਂ ਮੌਜੂਦਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੂੰ ਪਾਰਟੀ ਵੱਲੋਂ ਤੀਜੀ ਵਾਰ ਟਿਕਟ ਦੇ ਨਾਲ ਨਿਵਾਜਿਆ ਗਿਆ ਹੈ। ਆਪ ਦੀ ਪਹਿਲੀ ਲਿਸਟ ਆਉਣ ਤੇ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਦੇ ਦਫਤਰ ਵਿਖੇ ਵਰਕਰਾਂ ਦਾ ਤਾਂਤਾ ਲੱਗ ਗਿਆ, ਸਾਰਿਆਂ ਵੱਲੋਂ ਵਧਾਈਆਂ ਦਿੱਤੀਆਂ ਗਈਆਂ ਅਤੇ ਇਕੱਠੇ ਹੋ ਕੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਗਿਆ।
ਜ਼ਿਕਰਯੋਗ ਹੈ ਕਿ ਲਖਬੀਰ ਸਿੰਘ ਰਾਏ ਵਿਧਾਨ ਸਭਾ ਚੋਣਾਂ 2017 ਦੇ ਵਿੱਚ ਪਹਿਲੀ ਵਾਰ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਚੋਣ ਲੜੇ ਸਨ, ਪ੍ਰੰਤੂ ਹਾਰ ਗਏ ਸਨ। ਵਿਧਾਨ ਸਭਾ ਚੋਣਾਂ 2022 ਦੇ ਵਿੱਚ ਆਮ ਆਦਮੀ ਪਾਰਟੀ ਵੱਲੋਂ ਫਿਰ ਦੂਜੀ ਵਾਰ ਐਡਵੋਕੇਟ ਲਖਬੀਰ ਸਿੰਘ ਰਾਏ ਨੂੰ ਫਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਐਲਾਨਿਆ ਗਿਆ ਸੀ, ਜਿਨਾਂ ਨੇ 58 ਹਜਾਰ ਵੋਟਾਂ ਹਾਸਲ ਕਰਕੇ ਰਿਕਾਰਡ ਤੋੜ ਜਿੱਤ ਦਰਜ ਕੀਤੀ ਸੀ। ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ, ਲੋਕਾਂ ਵਿੱਚ ਮਿਲ ਰਹੇ ਪਿਆਰ ਸਤਿਕਾਰ ਅਤੇ ਹਰਮਨ ਪਿਆਰਤਾ ਨੂੰ ਦੇਖਦਿਆਂ ਪਾਰਟੀ ਵੱਲੋਂ ਦੂਜੀ ਵਾਰ ਉਹਨਾਂ ਉੱਤੇ ਦਾਅ ਖੇਡਿਆ ਜਾ ਰਿਹਾ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਹਲਕੇ ਦੇ ਲੋਕਾਂ ਨੇ ਹਮੇਸ਼ਾ ਹੀ ਉਹਨਾਂ ਨੂੰ ਮਾਣ ਬਖਸ਼ਿਆ ਹੈ ਭਾਵੇਂ ਕਿ ਵਿਧਾਨ ਸਭਾ ਚੋਣਾਂ ਹੋਣ, ਲੋਕ ਸਭਾ ਚੋਣਾਂ ਹੋਣ, ਬਲਾਕ ਸੰਮਤੀ, ਜ਼ਿਲ੍ਹਾ ਪਰਿਸ਼ਦ ਜਾਂ ਨਗਰ ਕੌਂਸਲ ਦੀਆਂ ਚੋਣਾਂ ਹੋਣ। ਹਮੇਸ਼ਾ ਹੀ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਪਿਆਰ ਦਿੱਤਾ ਗਿਆ ਹੈ। ਇਸ ਪਿਆਰ ਸਦਕਾ ਹੀ ਉਹ ਪੰਜ ਸਾਲ ਡੱਟ ਕੇ ਕੰਮ ਕਰਨ ਦੇ ਸਮਰੱਥ ਹੋਏ ਹਨ। ਉਹਨਾਂ ਆਪਣੇ ਕਾਰਜਕਾਲ ਦੇ ਦੌਰਾਨ ਪਿੰਡਾਂ ਦੀ ਨੁਹਾਰ ਬਦਲਣ ਦੇ ਲਈ ਪਿੰਡਾਂ ਦੇ ਵਿੱਚ ਵਿਕਾਸ ਕਾਰਜ ਕਰਵਾਏ, ਖੇਡ ਮੈਦਾਨ ਬਣਵਾਏ, ਸੜਕਾਂ ਬਣਵਾਈਆਂ, ਕਮਿਊਨਿਟੀ ਹਾਲ ਬਣਾਏ, ਇਸ ਤੋਂ ਇਲਾਵਾ ਹੋਰ ਬਹੁਤ ਸਾਰੇ ਕਾਰਜ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਸੁੱਖ ਸੁਵਿਧਾਵਾਂ ਨੂੰ ਘਰ ਘਰ ਤੱਕ ਪਹੁੰਚਾਉਣ ਦੇ ਲਈ ਹਰ ਉਪਰਾਲਾ ਕੀਤਾ। ਉਹ ਆਸ ਕਰਦੇ ਹਨ ਕਿ ਹਲਕਾ ਫਤਿਹਗੜ੍ਹ ਸਾਹਿਬ ਦੇ ਲੋਕ 2027 ਦੀਆਂ ਚੋਣਾਂ ਦੇ ਵਿੱਚ ਉਹਨਾਂ ਨੂੰ ਬਹੁਮਤ ਦੇ ਨਾਲ ਜਿਤਾ ਕੇ ਭੇਜਣਗੇ, ਫਿਰ ਉਹ ਪਹਿਲਾਂ ਨਾਲੋਂ ਵੀ ਦੁੱਗਣੀ ਰਫਤਾਰ ਦੇ ਨਾਲ ਕੰਮ ਕਰਨਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਂਸਲਰ ਦਵਿੰਦਰ ਕੌਰ, ਕੌਂਸਲਰ ਅਸੀਸ ਅੱਤਰੀ, ਕੌਂਸਲਰ ਰਜੇਸ਼ ਉੱਪਲ, ਕੌਂਸਲਰ ਐਡਵੋਕੇਟ ਹਰਕਮਲ ਸਿੰਘ, ਕੌਂਸਲਰ ਪਵੇਲ ਹਾਂਡਾ, ਰਮੇਸ਼ ਕੁਮਾਰ ਸੋਨੂੰ, ਅਮਰੀਕ ਸਿੰਘ ਬਾਲਪੁਰ, ਕੌਂਸਲਰ ਰਜੇਸ਼ ਉੱਪਲ, ਦਿਲਪ੍ਰੀਤ ਭੱਟੀ, ਹਰਬੰਸ ਸਿੰਘ, ਰਜੇਸ਼ ਕੁਮਾਰ ਸਿੱਖਿਆ ਵਿਭਾਗ, ਮਨਦੀਪ ਪੋਲਾ, ਐਡਵੋਕੇਟ ਕੰਵਰਵੀਰ ਸਿੰਘ ਰਾਏ, ਨੰਬਰਦਾਰ ਜਗਰੂਪ ਸਿੰਘ, ਬਹਾਦਰ ਜਲਾਲ, ਕੌਂਸਲਰ ਬਲਦੇਵ ਜਲਾਲ, ਸਤੀਸ਼ ਲਟੌਰ, ਮਾਨਵ ਟਿਵਾਣਾ, ਬਹਾਦਰ ਖਾਨ, ਹੈਪੀ ਭੈਣੀ, ਬਲਵੀਰ ਚੀਮਾ, ਦੀਪਕ ਬਾਤਿਸ਼ ਆਦਿ ਵੀ ਹਾਜ਼ਰ ਸਨ।