- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਪੰਜਾਬ ਅਸੈਂਬਲੀ ਦੀਆ ਚੋਣਾਂ ਲਈ ਵੱਖ-ਵੱਖ ਹਲਕਿਆਂ ਤੋਂ 20 ਉਮੀਦਵਾਰਾਂ ਦੀ ਪਹਿਲੀ ਸੂਚੀ ਕਰ ਦਿੱਤੀ ਗਈ ਹੈ ਪਾਰਟੀ ਦੇ ਪਾਰਲੀਮੈਂਟਰੀ ਬੋਰਡ ਦੀ ਹੋਈ ਮੀਟਿੰਗ ਵਿੱਚ ਇਹਨਾਂ ਉਮੀਦਵਾਰਾਂ ਦੇ ਨਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ ।

ਗੁਰਪ੍ਰੀਤ ਮਹਿਕ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਪੰਜਾਬ ਅਸੈਂਬਲੀ ਦੀਆ ਚੋਣਾਂ ਲਈ ਵੱਖ-ਵੱਖ ਹਲਕਿਆਂ ਤੋਂ 20 ਉਮੀਦਵਾਰਾਂ ਦੀ ਪਹਿਲੀ ਸੂਚੀ ਕਰ ਦਿੱਤੀ ਗਈ ਹੈ ਪਾਰਟੀ ਦੇ ਪਾਰਲੀਮੈਂਟਰੀ ਬੋਰਡ ਦੀ ਹੋਈ ਮੀਟਿੰਗ ਵਿੱਚ ਇਹਨਾਂ ਉਮੀਦਵਾਰਾਂ ਦੇ ਨਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ ।
ਇਹ ਜਾਣਕਾਰੀ ਦਿੰਦਿਆਂ ਬੋਰਡ ਦੇ ਸੈਕਟਰੀ ਗੁਰਜੰਟ ਸਿੰਘ ਕੱਟੂ ਨੇ ਦੱਸਿਆ ਕਿ ਸ਼੍ਰੀ ਫਤਹਿਗੜ੍ਹ ਸਾਹਿਬ ਤੋਂ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਈਮਾਨ ਸਿੰਘ ਮਾਨ, ਪਟਿਆਲਾ ਦਿਹਾਤੀ ਤੋਂ ਪ੍ਰੋ ਮਹਿੰਦਰਪਾਲ ਸਿੰਘ, ਰੋਪੜ੍ਹ ਤੋਂ ਕੁਲਦੀਪ ਸਿੰਘ ਭਾਗੋਵਾਲ, ਖਰੜ ਤੋਂ ਕੁਸਲਪਾਲ ਸਿੰਘ ਮਾਨ, ਗੜ੍ਹਸ਼ੰਕਰ ਤੋਂ ਗੁਰਨਾਮ ਸਿੰਘ ਸਿੰਗੜੀਵਾਲ, ਸੰਗਰੂਰ ਤੋਂ ਗੁਰਨੈਬ ਸਿੰਘ ਰਾਮਪੁਰਾ, ਮਹਿਲ ਕਲਾਂ ਤੋਂ ਗੁਰਜੰਟ ਸਿੰਘ ਕੱਟੂ, ਨਿਹਾਲ ਸਿੰਘ ਵਾਲਾ ਤੋਂ ਬਲਦੇਵ ਸਿੰਘ ਗਗੜਾ, ਭਦੌੜ ਤੋਂ ਡਾ ਹਰਜਿੰਦਰ ਸਿੰਘ ਜੱਖੂ, ਮੌੜ ਤੋਂ ਪਰਮਿੰਦਰ ਸਿੰਘ ਬਾਲਿਆਂਵਾਲੀ, ਧਰਮਕੋਟ ਤੋਂ ਬਲਰਾਜ ਸਿੰਘ ਖਾਲਸਾ, ਖੇਮਕਰਨ ਤੋਂ ਹਰਪਾਲ ਸਿੰਘ ਬਲੇਰ, ਅਟਾਰੀ ਤੋਂ ਸਮਸ਼ੇਰ ਸਿੰਘ ਬਰਾੜ, ਜੰਡਿਆਲਾ ਗੁਰੂ ਤੋਂ ਬਲਜੀਤ ਸਿੰਘ ਬੁੱਟਰ, ਬਟਾਲਾ ਤੋਂ ਗੁਰਬਚਨ ਸਿੰਘ ਪਵਾਰ, ਫਤਹਿਗੜ੍ਹ ਚੂੜੀਆਂ ਤੋਂ ਗੁਰਵਿੰਦਰ ਸਿੰਘ ਜੌਲੀ, ਸਮਰਾਲਾ ਤੋਂ ਅੰਮਿ੍ਤਪਾਲ ਸਿੰਘ ਛੰਦੜਾਂ, ਫਿਰੋਜ਼ਪੁਰ ਸਹਿਰੀ ਤੋਂ ਤੇਜਿੰਦਰ ਸਿੰਘ ਦਿਓਲ, ਅਬੋਹਰ ਤੋਂ ਇੰਦਰਜੀਤ ਬੁਲੰਦੀ ਤੇ ਸ੍ਰੀ ਮੁਕਤਸਰ ਸਾਹਿਬ ਤੋਂ ਬੀਬੀ ਮਨਦੀਪ ਕੌਰ ਸੰਧੂ ਨੂੰ ਪਾਰਟੀ ਦੇ ਉਮੀਦਵਾਰ ਹੋਣਗੇ ।