ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਹੀ ਵਿਕਸਿਤ ਪੰਜਾਬ ਬਣਾਇਆ ਜਾ ਸਕਦੈ : ਭੁੱਟਾ
ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਹੀ ਵਿਕਸਿਤ ਪੰਜਾਬ ਬਣਾਇਆ ਜਾ ਸਕਦਾ ਹੈ: ਭੁੱਟਾ
Publish Date: Sat, 28 Feb 2026 04:57 PM (IST)
Updated Date: Sat, 28 Feb 2026 04:58 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸੂਬੇ ਵਿੱਚ ਵਧ ਰਹੀ ਨਸ਼ਿਆਂ ਦੀ ਲਾਹਣਤ ਨੂੰ ਗੰਭੀਰ ਚੁਣੌਤੀ ਦੱਸਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਹੀ ਵਿਕਸਿਤ ਪੰਜਾਬ ਦੀ ਸਿਰਜਣਾ ਕੀਤੀ ਜਾ ਸਕਦੀ ਹੈ ਅਤੇ ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕਦਾ ਹੈ। ਪਿੰਡ ਬੀਬੀਪੁਰ ਵਿਖੇ ਨੌਜਵਾਨਾਂ ਨੂੰ ਬਾਲੀਵਾਲ ਦੀ ਕਿੱਟ ਭੇਟ ਕਰਨ ਮੌਕੇ ਉਨ੍ਹਾਂ ਕਿਹਾ ਕਿ ਖੇਡਾਂ ਅੱਜ ਦੇ ਸਮੇਂ ਵਿੱਚ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹਨ ਜਿਨ੍ਹਾਂ ਨਾਲ ਨੌਜਵਾਨਾਂ ਨੂੰ ਸਹੀ ਦਿਸ਼ਾ ਮਿਲ ਸਕਦੀ ਹੈ। ਉਨ੍ਹਾਂ ਯਾਦ ਕਰਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਪਹਿਲੀ ਵਾਰ ਪੰਜਾਬ ਵਿੱਚ ਕਬੱਡੀ ਵਰਲਡ ਕੱਪ ਕਰਵਾਇਆ ਅਤੇ ਖਿਡਾਰੀਆਂ ਨੂੰ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਈਆਂ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਹੋ ਰਹੇ ਖੇਡ ਟੂਰਨਾਮੈਂਟ ਵੀ ਅਕਾਲੀ ਦਲ ਦੀਆਂ ਕੋਸ਼ਿਸ਼ਾਂ ਦੀ ਦੇਣ ਹਨ। ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਉਨ੍ਹਾਂ ਕਿਹਾ ਕਿ ਰੋਜ਼ਾਨਾ ਸਰਗਰਮੀਆਂ ਦੇ ਨਾਲ ਖੇਡਾਂ ਵਿੱਚ ਵੀ ਜ਼ਰੂਰ ਹਿੱਸਾ ਲੈਣ ਕਿਉਂਕਿ ਖੇਡਾਂ ਸਰੀਰਕ ਤੰਦਰੁਸਤੀ ਨੂੰ ਮਜ਼ਬੂਤ ਕਰਨ ਦੇ ਨਾਲ ਮਾਨਸਿਕ ਤੌਰ ’ਤੇ ਵੀ ਚੁਸਤ-ਦਰੁਸਤ ਬਣਾਉਂਦੀਆਂ ਹਨ। ਇਸ ਮੌਕੇ ਹਰਮਨ ਸਿੰਘ ਪੰਚ ਬੀਬੀਪੁਰ, ਰਣਧੀਰ ਸਿੰਘ, ਮਨਦੀਪ ਸਿੰਘ ਨਡਿਆਲੀ, ਵਰਿੰਦਰ ਸਿੰਘ, ਰੁਪਿੰਦਰ ਸਿੰਘ, ਸਨਪ੍ਰੀਤ ਸਿੰਘ, ਸਹਿਜਪ੍ਰੀਤ ਸਿੰਘ, ਸਾਹਿਲਪ੍ਰੀਤ ਸਿੰਘ ਅਤੇ ਮੋਹਪ੍ਰੀਤ ਸਿੰਘ ਆਦਿ ਮੌਜੂਦ ਸਨ।