ਪਟਿਆਲਾ ਨਗਰ ਨਿਗਮ ਚੋਣਾਂ ਲਈ ਕਾਂਗਰਸ ਨੇ ਸਾਬਕਾ ਵਿਧਾਇਕ ਕੁਲਜੀਤ ਨਾਗਰਾ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਕੁਲਜੀਤ ਸਿੰਘ ਨਾਗਰਾ ਨੇ ਇਸ ਜ਼ਿੰਮੇਵਾਰੀ ਲਈ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਇਸ ਅਹਿਮ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਟਿਆਲਾ ਵਿੱਚ ਕਾਂਗਰਸ ਪਾਰਟੀ ਦੀ ਮਜ਼ਬੂਤੀ, ਵਰਕਰਾਂ ਨਾਲ ਤਾਲਮੇਲ ਅਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
Publish Date: Sat, 14 Nov 2026 04:38 PM (IST)
Updated Date: Sat, 14 Nov 2026 04:39 PM (IST)
ਸਟਾਫ ਰਿਪੋਰਟਰ, ਫ਼ਤਿਹਗੜ੍ਹ ਸਾਹਿਬ: ਪੰਜਾਬ ਕਾਂਗਰਸ ਵੱਲੋਂ ਆਉਣ ਵਾਲੀਆਂ ਨਗਰ ਨਿਗਮ (MC) ਚੋਣਾਂ ਦੇ ਮੱਦੇਨਜ਼ਰ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੂੰ ਪਟਿਆਲਾ ਦਾ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਪਾਰਟੀ ਵੱਲੋਂ ਉਨ੍ਹਾਂ ਦੀ ਸੰਗਠਨਾਤਮਕ ਸਮਰੱਥਾ, ਤਜਰਬੇ ਅਤੇ ਪਾਰਟੀ ਪ੍ਰਤੀ ਸਮਰਪਣ 'ਤੇ ਭਰੋਸਾ ਪ੍ਰਗਟਾਇਆ ਗਿਆ ਹੈ।
ਕੁਲਜੀਤ ਸਿੰਘ ਨਾਗਰਾ ਨੇ ਇਸ ਜ਼ਿੰਮੇਵਾਰੀ ਲਈ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਇਸ ਅਹਿਮ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਟਿਆਲਾ ਵਿੱਚ ਕਾਂਗਰਸ ਪਾਰਟੀ ਦੀ ਮਜ਼ਬੂਤੀ, ਵਰਕਰਾਂ ਨਾਲ ਤਾਲਮੇਲ ਅਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ਲੋਕਾਂ ਦੇ ਰੋਜ਼ਾਨਾ ਜੀਵਨ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਉਠਾਉਣ ਦਾ ਇੱਕ ਮਹੱਤਵਪੂਰਨ ਮੌਕਾ ਹਨ।
ਉਨ੍ਹਾਂ ਅੱਗੇ ਕਿਹਾ ਕਿ ਪਟਿਆਲਾ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਮਿਲ ਕੇ ਚੋਣਾਂ ਸਬੰਧੀ ਰਣਨੀਤੀ ਤਿਆਰ ਕੀਤੀ ਜਾਵੇਗੀ। ਪਾਰਟੀ ਦੇ ਹਰ ਪੱਧਰ ਦੇ ਵਰਕਰ ਨੂੰ ਨਾਲ ਲੈ ਕੇ ਚੱਲਣਾ ਅਤੇ ਆਪਸੀ ਏਕਤਾ ਤੇ ਤਾਲਮੇਲ ਨੂੰ ਮਜ਼ਬੂਤ ਕਰਨਾ ਉਨ੍ਹਾਂ ਦੀ ਪਹਿਲ ਰਹੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਜਿੱਤ ਲਈ ਜ਼ਮੀਨੀ ਪੱਧਰ 'ਤੇ ਮਿਹਨਤ ਕੀਤੀ ਜਾਵੇਗੀ ਅਤੇ ਲੋਕਾਂ ਦਾ ਵਿਸ਼ਵਾਸ ਜਿੱਤਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ।
ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਤੰਤਰਿਕ ਕਦਰਾਂ-ਕੀਮਤਾਂ, ਲੋਕ ਹਿੱਤਾਂ ਅਤੇ ਵਿਕਾਸ ਦੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਦੇ ਸਹਿਯੋਗ ਨਾਲ ਪਟਿਆਲਾ ਵਿੱਚ ਕਾਂਗਰਸ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ ਪਾਰਟੀ ਦੀ ਮਜ਼ਬੂਤ ਦਾਅਵੇਦਾਰੀ ਪੇਸ਼ ਕੀਤੀ ਜਾਵੇਗੀ।