ਪੰਜਾਬ ਸਰਕਾਰ ਮਹਿਲਾਵਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਲਈ ਵਚਨਬੱਧ : ਵਿਧਾਇਕ ਹੈਪੀ
ਪੰਜਾਬ ਸਰਕਾਰ ਮਹਿਲਾਵਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਲਈ ਵਚਨਬੱਧ : ਵਿਧਾਇਕ ਹੈਪੀ
Publish Date: Fri, 13 Mar 2026 05:46 PM (IST)
Updated Date: Fri, 13 Mar 2026 05:48 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪੰਜਾਬ ਸਰਕਾਰ ਮਹਿਲਾ, ਉੱਦਮੀ ਸਨਮਾਨ-2026 ਤਹਿਤ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਮਹਿਲਾ ਉੱਦਮੀਆਂ ਦੇ ਸਨਮਾਨ ਲਈ ‘ਆਪਣਾ ਕਾਰੋਬਾਰ, ਆਪਣੀ ਪਛਾਣ’ ਤਹਿਤ ਬਲਾਕ ਪੱਧਰੀ ਸਮਾਗਮ ਸਟਾਰ ਰਿਜੋਰਟ, ਨੇੜੇ ਪੁਰਾਣੀ ਦਾਣਾ ਮੰਡੀ, ਬੱਸੀ ਪਠਾਣਾ ਵਿਖੇ ਕਰਵਾਇਆ ਗਿਆ, ਜਿਸ ਦੌਰਾਨ ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਹੈਪੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਲਈ ਵੱਖ-ਵੱਖ ਸਵੈ-ਸਹਾਇਤਾ ਗਰੁੱਪ ਬਣਾਏ ਗਏ ਹਨ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ। ਇਸ ਮੌਕੇ ਵੱਖ-ਵੱਖ ਬਲਾਕਾਂ ਤੋਂ ਸਫ਼ਲ ਮਹਿਲਾ ਉੱਦਮੀਆਂ ਵੱਲੋਂ ਚਲਾਏ ਜਾ ਰਹੇ ਆਪਣੇ ਕਾਰੋਬਾਰ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ ਕਿ ਕਿਸ ਤਰ੍ਹਾਂ ਉਨ੍ਹਾਂ ਨੇ ਜ਼ਮੀਨੀ ਪੱਧਰ ਤੋਂ ਉੱਪਰ ਉੱਠ ਕੇ ਆਰਥਿਕ ਪੱਖੋਂ ਸਫ਼ਲਤਾ ਹਾਸਲ ਕੀਤੀ ਹੈ, ਇਸ ਲਈ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ। ਸਮਾਗਮ ਦੌਰਾਨ ਮਹਿਲਾ ਸਸ਼ਕਤੀਕਰਨ, ਆਤਮਨਿਰਭਰਤਾ ਅਤੇ ਰੋਜ਼ਗਾਰ ਦੇ ਮੌਕਿਆਂ ਬਾਰੇ ਵੀ ਚਰਚਾ ਕੀਤੀ ਗਈ ਅਤੇ ਪ੍ਰੋਗਰਾਮ ਦੌਰਾਨ ਵੱਖ-ਵੱਖ ਬਲਾਕਾਂ ਨਾਲ ਸੰਬੰਧਤ 150 ਦੇ ਕਰੀਬ ਸਫਲ ਮਹਿਲਾ ਉੱਦਮੀਆਂ ਨੂੰ ਸਰਟੀਫਿਕੇਟ ਅਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੇ ਪਤਨੀ ਸਿੰਗਲਦੀਪ ਕੌਰ, ਪ੍ਰਭਜੋਤ ਕੌਰ ਕੋਆਰਡੀਨੇਟਰ, ਐਡਵੋਕੇਟ ਰੀਨਾ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ, ਬਲਾਕ ਸੰਮਤੀ ਮੈਂਬਰ ਰਾਜ ਰਾਣੀ, ਅੰਜੂ ਪੁਰੀ, ਐਮਸੀ ਹਰਦੀਪ ਕੌਰ ਢਿੱਲੋਂ, ਬਿੱਟੂ, ਰਵਿੰਦਰ ਕੌਰ, ਪ੍ਰੀਤ ਅਰੋੜਾ, ਸਿਮਰਨਜੀਤ ਕੌਰ, ਮਨਪ੍ਰੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੀਆਂ ਮਹਿਲਾ ਆਗੂ ਮੌਜੂਦ ਸਨ।