ਸਰਕਾਰ ਬੱਚਿਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਦੇਣ ਲਈ ਵਚਨਬੱਧ :ਰਾਏ
ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਦੇਣ ਲਈ ਵਚਨਬੱਧ :ਰਾਏ
Publish Date: Fri, 10 Apr 2026 06:10 PM (IST)
Updated Date: Fri, 10 Apr 2026 06:11 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੇ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਜੋ ਉਪਰਾਲੇ ਕੀਤੇ ਗਏ ਹਨ, ਉਹ ਪਹਿਲੀਆਂ ਸਰਕਾਰਾਂ ਨੇ ਕਦੇ ਸੋਚਿਆ ਵੀ ਨਹੀਂ ਸੀ। ਪੰਜਾਬ ਸਰਕਾਰ ਵੱਲੋਂ ਕੀਤੇ ਗਏ ਉਪਰਾਲਿਆਂ ਸਦਕਾ ਅੱਜ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਮੁਕਾਬਲੇ ਦੇ ਵੱਖ-ਵੱਖ ਕੋਰਸਾਂ ਵਿੱਚ ਅਵੱਲ ਅੰਕ ਪ੍ਰਾਪਤ ਕਰ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਪੀਐਮ ਸ਼੍ਰੀ ਸਰਕਾਰੀ ਹਾਈ ਸਕੂਲ ਹਰਬੰਸਪੁਰਾ ਵਿਖੇ 10.97 ਲੱਖ ਦੀ ਲਾਗਤ ਨਾਲ ਤਿਆਰ ਹੋਈ ਇੰਟਾਗ੍ਰੇਟਿਡ ਸਾਇੰਸ ਲੈਬ ਅਤੇ 13.02 ਲੱਖ ਦੀ ਲਾਗਤ ਨਾਲ ਤਿਆਰ ਹੋਈ ਆਈਟੀ ਲੈਬ ਦਾ ਉਦਘਾਟਨ ਕਰਨ ਮੌਕੇ ਕੀਤਾ। ਰਾਏ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬਣਾਈਆਂ ਜਾ ਰਹੀਆਂ ਆਧੁਨਿਕ ਲੈਬਾਰਟਰੀਜ਼ ਨਾਲ ਵਿਦਿਆਰਥੀਆਂ ਨੂੰ ਸੂਚਨਾ ਤਕਨਾਲੌਜੀ ਦੇ ਖੇਤਰ ਵਿੱਚ ਸਕਿੱਲਡ ਬੇਸ ਸਿਖਲਾਈ ਦਿੱਤੀ ਜਾਵੇਗੀ ਜਿਸ ਨਾਲ ਵਿਦਿਆਰਥੀ ਆਉਣ ਵਾਲੇ ਸਮੇਂ ਅੰਦਰ ਸੂਚਨਾ ਤਕਨਾਲੌਜੀ ਦੇ ਖੇਤਰ ਵਿੱਚ ਉੱਚੀਆਂ ਮੱਲ੍ਹਾਂ ਮਾਰ ਸਕਣਗੇ। ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਕਾਸ ਲਈ ਚੁੱਕੇ ਗਏ ਕਦਮਾਂ ਸਦਕਾ ਲੋਕ ਹੁਣ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ ਨੂੰ ਤਰਜ਼ੀਹ ਦੇ ਰਹੇ ਹਨ। ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਦੂਜੇ ਸੂਬਿਆਂ ਦੇ ਸਕੂਲਾਂ ਨਾਲੋਂ ਅੱਗੇ ਲੰਘ ਚੁੱਕੇ ਹਨ। ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਵਿੱਚ ਕਿਸੇ ਕਿਸਮ ਦੀ ਘਾਟ ਨਾ ਛੱਡੀ ਜਾਵੇ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਸੰਦੀਪ ਜੈਨ, ਮਨਦੀਪ ਸਿੰਘ ਪੋਲਾ, ਨੋਰੰਗ ਸਿੰਘ, ਮੋਹਿਤ ਸੂਦ, ਬਲਬੀਰ ਸੋਢੀ, ਐਡਵੋਕੇਟ ਗੁਰਮੀਤ ਬਾਜਵਾ, ਸ਼ਰਨਜੀਤ ਕੌਰ ਸਰਪੰਚ, ਸ਼ਿੰਦਰ ਕੌਰ, ਨਿਰਭੈ ਸਿੰਘ, ਪ੍ਰੇਮ ਸਿੰਘ, ਦੀਪਕ ਕੁਮਾਰ, ਹਰਜੀਤ ਕੌਰ (ਸਾਰੇ ਪੰਚ), ਸਤਵਿੰਦਰ ਸਿੰਘ, ਕਰਮ ਸਿੰਘ ਚੀਮਾ, ਉਧਮ ਸਿੰਘ ਚੀਮਾ, ਕੁਲਦੀਪ ਸਿੰਘ ਗਿੱਲ, ਰਾਜਮੀਤ ਸਿੰਘ, ਗੁਰਜੀਵਨ ਸਿੰਘ, ਮੇਜਰ ਸਿੰਘ ਆਦਿ ਮੌਜੂਦਾ ਸਨ।