- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੜਕ ਨੂੰ 18 ਫੁੱਟ ਚੌੜਾ ਕਰਵਾ ਕੇ ਪਵਾਇਆ ਪ੍ਰੀਮਿਕਸ

-ਸੜਕ ਨੂੰ 18 ਫੁੱਟ ਚੌੜਾ ਕਰਵਾ ਕੇ ਪੁਆਇਆ ਪ੍ਰੀਮਿਕਸ
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਹਲਕਾ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਪਿੰਡ ਪੰਜੋਲਾ ਤੋਂ ਪੰਜੋਲੀ ਕਲਾਂ ਤੱਕ ਜਾਣ ਵਾਲੀ ਸੜਕ ਨੂੰ ਚੌੜਾ ਕਰਵਾ ਕੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਸ ਸੜਕ ਦੀ ਲੰਬਾਈ ਕਰੀਬ 1 ਕਿਲੋਮੀਟਰ ਹੈ, ਜਿਸ ਨੂੰ ਪਹਿਲਾਂ 10 ਫੁੱਟ ਤੋਂ ਵਧਾ ਕੇ 18 ਫੁੱਟ ਚੌੜਾ ਕੀਤਾ ਹੈ। ਇਸ ਸਮੁੱਚੇ ਪ੍ਰਾਜੈਕਟ ’ਤੇ ਕਰੀਬ 35 ਲੱਖ ਰੁਪਏ ਦੀ ਲਾਗਤ ਆਵੇਗੀ, ਜਿਸ ’ਚ ਅਗਲੇ 5 ਸਾਲਾਂ ਤੱਕ ਸੜਕ ਦੀ ਸਾਂਭ-ਸੰਭਾਲ ਅਤੇ ਮੁਰੰਮਤ ਲਈ 5 ਲੱਖ ਰੁਪਏ ਦੀ ਰਕਮ ਵੀ ਰੱਖੀ ਗਈ ਹੈ।
ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ’ਚ ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨ ਵਾਲੀਆਂ ਸੜਕਾਂ ਨੂੰ ਚੌੜਾ ਅਤੇ ਮਜ਼ਬੂਤ ਬਣਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਆਵਾਜਾਈ ’ਚ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਮੁੱਖ ਟੀਚਾ ਸੂਬੇ ਦਾ ਸਰਬਪੱਖੀ ਵਿਕਾਸ ਕਰਨਾ ਅਤੇ ਹਰ ਖੇਤਰ ’ਚ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ’ਚ ਵਿਕਾਸ ਕਾਰਜਾਂ ਦੀ ਰਫ਼ਤਾਰ ਇਸੇ ਤਰ੍ਹਾਂ ਜਾਰੀ ਰਹੇਗੀ। ਇਸ ਮੌਕੇ ਹਰਪ੍ਰੀਤ ਸਿੰਘ ਪੰਜੋਲੀ, ਅਵਤਾਰ ਸਿੰਘ, ਸਰਪੰਚ ਹਰਸ਼ਦੀਪ ਸਿੰਘ ਰੁੜਕੀ, ਹੈਪੀ ਭੈਣੀ ਆਦਿ ਵੀ ਹਾਜ਼ਰ ਸਨ।
ਪਿੰਡ ਪੰਜੋਲਾ ਤੋਂ ਪੰਜੋਲੀ ਕਲਾਂ ਤੱਕ ਬਣਨ ਵਾਲੀ ਸੜਕ ’ਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਰੀਬਨ ਕੱਟ ਕੇ ਉਦਘਾਟਨ ਕਰਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਤੇ ਹੋਰ।