- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
3 ਹਜ਼ਾਰ ਖੇਡ ਮੈਦਾਨ ਬਣਾਏ ਜਾ ਰਹੇ ਹਨ : ਵਿੱਤ ਮੰਤਰੀ ਹਰਪਾਲ ਚੀਮਾ

ਗਰਗ, ਪੰਜਾਬੀ ਜਾਗਰਣ, ਅਮਲੋਹ : ਸਵ. ਗਗਨਦੀਪ ਸਿੰਘ ਚੱਢਾ ਦੀ ਯਾਦ ਵਿਚ ਅਮਲੋਹ ਵਿਖੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਵਿਚ ਕਰਵਾਏ ਗਗਨ ਚੱਢਾ ਕਬੱਡੀ ਕੱਪ ਯਾਦਗਾਰੀ ਹੋ ਨਿੱਬੜਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਦਰਸ਼ਕਾਂ ਨੇ ਸ਼ਿਰਕਤ ਕੀਤੀ ਗਈ ਅਤੇ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਵੀ ਕੀਤੀ ਉੱਥੇ ਹੀ ਕਬੱਡੀ ਕੱਪ ਨੂੰ ਇਕ ਵੱਡਾ ਉਪਰਾਲਾ ਦੱਸਿਆ। ਇਸ ਮੌਕੇ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਿਨ੍ਹਾਂ ਵੱਲੋਂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਹਰਦੀਪ ਸਿੰਘ ਮੁੰਡੀਆਂ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਦਿਨੇਸ਼ ਚੱਢਾ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਲਖਵੀਰ ਸਿੰਘ ਰਾਏ, ਵਿਧਾਇਕ ਰੁਪਿੰਦਰ ਸਿੰਘ ਹੈਪੀ, ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਗੁੰਜਨ ਚੱਢਾ ਪਤਨੀ ਸਵ ਗਗਨਦੀਪ ਸਿੰਘ ਚੱਢਾ, ਗੁਰਪ੍ਰੀਤ ਸਿੰਘ ਜੀਪੀ ਪੰਜਾਬ ਪ੍ਰਧਾਨ ਐਸਸੀ ਵਿੰਗ, ਮਹਿੰਦਰ ਸਿੰਘ ਸਿੱਧੂ ਪੰਜਾਬ ਪ੍ਰਧਾਨ ਕਿਸਾਨ ਵਿੰਗ, ਸੁਖਜੀਤ ਸਿੰਘ ਢਿੱਲਵਾਂ ਪੰਜਾਬ ਪ੍ਰਧਾਨ ਬੀਸੀ ਵਿੰਗ, ਪਹਿਲਵਾਨ ਜਸਕੰਵਰ ਸਿੰਘ ਜੱਸਾ ਪੱਟੀ, ਗੁਰਬਿੰਦਰ ਸਿੰਘ ਰਜਿਸਟਰਾਰ, ਥਾਪਰ ਯੂਨੀਵਰਸਿਟੀ ਵਿਸ਼ੇਸ਼ ਤੌਰ ’ਤੇ ਪਹੁੰਚੇ ਜਿਨ੍ਹਾਂ ਨੂੰ ਵਿਧਾਇਕ ਗੈਰੀ ਬੜਿੰਗ ਤੇ ਪ੍ਰਬੰਧਕਾਂ ਵੱਲੋਂ ਜੀ ਆਇਆਂ ਆਖਿਆ ਗਿਆ ਅਤੇ ਸਨਮਾਨਿਤ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅੱਜ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਆਗੂ ਸਵਰਗਵਾਸੀ ਗਗਨਦੀਪ ਚੱਡਾ ਦੀ ਯਾਦ ’ਚ ਕਬੱਡੀ ਕੱਪ ਕਰਵਾਇਆ ਗਿਆ ਹੈ ਜੋ ਕਿ ਪਹਿਲਾਂ ਦਿੜ੍ਹਬਾ ਹਲਕੇ ਵਿਚ ਹੁੰਦਾ ਹੈ। ਇਸ ਵਾਰ ਇਹ ਟੂਰਨਾਮੈਂਟ ਅਮਲੋਹ ’ਚ ਕਰਾਇਆ ਗਿਆ ਹੈ ਕਿਉਂਕਿ ਗਗਨਦੀਪ ਸਿੰਘ ਚੱਢਾ ਗੈਰੀ ਬੜਿੰਗ ਦੇ ਕਾਫ਼ੀ ਨਜ਼ਦੀਕੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਵੱਲੋਂ ਖੇਡਾਂ ਨੂੰ ਪ੍ਰਫੁੱਲਤ ਕਰਨ ਦੇ ਲਈ ਵੀ ਵਿਸ਼ੇਸ਼ ਪੈਕੇਜ ਰੱਖੇ ਗਏ ਹਨ ਪੰਜਾਬ ’ਚ 3000 ਖੇਡ ਮੈਦਾਨ ਬਣਾਏ ਜਾ ਰਹੇ ਹਨ ਤੇ ਆਉਣ ਵਾਲੇ ਸਮੇਂ ਵਿਚ ਵੀ ਵੱਡੇ ਬਜਟ ਰੱਖੇ ਜਾਣਗੇ ਕਿਉਂਕਿ ਪੰਜਾਬ ਦੇ ਵਿਚ ਜਦੋਂ ਖੇਡਾਂ ਪ੍ਰਮੋਟ ਹੋਣਗੀਆਂ ਤਾਂ ਨਸ਼ੇ ਆਪਣੇ ਆਪ ਖ਼ਤਮ ਹੋਣਗੇ ਅਤੇ ਨਸ਼ਿਆਂ ਨੂੰ ਖ਼ਤਮ ਕਰਨ ਦਾ ਖੇਡਾਂ ਵੀ ਇਕ ਚੰਗਾ ਜ਼ਰੀਆ ਹੈ ਜਿਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸਹਿਮਤ ਹਨ। ਉਨ੍ਹਾਂ ਕਿਹਾ ਕਿ ਸਾਡੇ ਜਿਹੜੇ ਖਿਡਾਰੀ ਉਲੰਪਿਕ ਖੇਡਕੇ ਆਏ ਸੀ ਅਸੀਂ ਉਨ੍ਹਾਂ ਨੂੰ ਡੀਐੱਸਪੀ ਤੇ ਪੀਸੀਐੱਸ ਭਰਤੀ ਕੀਤਾ ਤਾਂ ਕਿ ਸਾਡੇ ਬੱਚੇ ਹੋਰ ਖੇਡਾਂ ਵਿਚ ਭਾਗ ਲੈ ਸਕਣ।