ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਬਕਾਇਆ ਮੰਗਾਂ ਜਲਦ ਮੰਨਣ ਦੀ ਅਪੀਲ
ਪੰਜਾਬ ਗੋਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਬਕਾਇਆ ਮੰਗਾਂ ਜਲਦ ਮੰਨਣ ਦੀ ਅਪੀਲ
Publish Date: Wed, 22 Apr 2026 05:54 PM (IST)
Updated Date: Wed, 22 Apr 2026 05:58 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਇਕਾਈ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਤਰਖ਼ਾਣ ਮਾਜ਼ਰਾ ਦੀ ਪ੍ਰਧਾਨਗੀ ਹੇਠ ਹੋਈ। ਮੰਚ ਸੰਚਾਲਨ ਧਰਮ ਪਾਲ ਆਜ਼ਾਦ ਵੱਲੋਂ ਕੀਤਾ ਗਿਆ। ਮੀਟਿੰਗ ਦੇ ਸ਼ੁਰੂ ਵਿਚ ਪੱਤਰਕਾਰ ਜਸਵੰਤ ਸਿੰਘ ਦੇ ਮਾਤਾ ਅਮਰ ਕੌਰ ਅਤੇ ਹਰਚੰਦ ਸਿੰਘ ਰੁੜਕੀ ਦੇ ਅਕਾਲ ਚਲਾਣੇ ਤੇ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਪ੍ਰੈੱਸ ਸਕੱਤਰ ਜਸਵਿੰਦਰ ਸਿੰਘ ਆਹਲੂਵਾਲੀਆ ਨੇ ਦੱਸਿਆ ਕਿ ਮੀਟਿੰਗ ਦੌਰਾਨ ਪ੍ਰੇਮ ਸਿੰਘ ਨਲੀਨਾ, ਪ੍ਰੀਤਮ ਸਿੰਘ ਨਾਗਰਾ, ਮਹਿੰਦਰ ਸਿੰਘ ਜੱਲਾ, ਕਰਨੈਲ ਸਿੰਘ ਵਜ਼ੀਰਾਬਾਦ, ਚਰਨ ਸਿੰਘ ਸੋਖੇ, ਜਸਵਿੰਦਰ ਸਿੰਘ ਆਹਲੂਵਾਲੀਆ, ਕਰਨੈਲ ਸਿੰਘ ਬੱਸੀ ਪਠਾਣਾਂ, ਦਰਬਾਰਾ ਸਿੰਘ, ਕੁਲਵੰਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੋਹੀ ਅਤੇ ਭਗਵੰਤ ਰਾਏ ਨੇ ਵਿਚਾਰ ਪ੍ਰਗਟ ਕਰਦਿਆਂ ਸਰਕਾਰ ਦੇ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਵਤੀਰੇ ਦੀ ਨਿੰਦਾ ਕੀਤੀ। ਬੁਲਾਰਿਆਂ ਨੇ ਹਾਈਕੋਰਟ ਦੇ ਜੱਜ ਹਰਪ੍ਰੀਤ ਸਿੰਘ ਬਰਾੜ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੇ ਡੀਏ ਦੇ ਪੈਸਿਆਂ ਦੀ ਦੁਰਵਰਤੋਂ ਕਰਕੇ ਮੁਫ਼ਤ ਦੀਆਂ ਸਹੂਲਤਾਂ ਵੰਡ ਕੇ ਵੋਟਾਂ ਬਟੋਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਸਰਕਾਰ ਦੇ ਝੂਠੇ ਲਾਰਿਆਂ ਵਿੱਚ ਨਾ ਆਉਣ ਦੀ ਅਪੀਲ ਕੀਤੀ। ਹਰਚੰਦ ਸਿੰਘ ਪੰਜੋਲੀ ਅਤੇ ਜਸਵਿੰਦਰ ਸਿੰਘ ਨੇ ਕੋਰਟ ਕੇਸਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ 2.59 ਗੁਣਾਂਕ ਦੇ ਕੇਸਾਂ ਸਬੰਧੀ ਸਥਿਤੀ ਸਪਸ਼ਟ ਹੋ ਚੁੱਕੀ ਹੈ ਅਤੇ ਜਲਦ ਹੀ ਅਦਾਲਤ ਵਿਚ ਸੁਣਵਾਈ ਹੋਵੇਗੀ। ਐਸੋਸੀਏਸ਼ਨ ਨੇ ਮੰਗ ਕੀਤੀ ਕਿ ਮੈਡੀਕਲ ਭੱਤਾ ਵਧਾ ਕੇ 2000 ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ ਅਤੇ ਹੋਰ ਜਾਇਜ਼ ਮੰਗਾਂ ਤੁਰੰਤ ਲਾਗੂ ਕੀਤੀਆਂ ਜਾਣ। ਇਸ ਮੌਕੇ ਮੱਘਰ ਸਿੰਘ ਅਮਲੋਹ, ਖੇਮ ਸਿੰਘ, ਸ਼ਿੰਗਾਰਾ ਸਿੰਘ ਭੜੀ, ਦਿਦਾਰ ਸਿੰਘ ਢਿੱਲੋਂ, ਪਰਮਜੀਤ ਸਿੰਘ ਅਮਲੋਹ, ਸ਼ਿਵ ਨਾਥ ਖਰੜ, ਉਮ ਪ੍ਰਕਾਸ਼ ਬੱਸੀ ਪਠਾਣਾਂ, ਗੁਰਚਰਨ ਸਿੰਘ, ਸੁੱਚਾ ਸਿੰਘ ਨਬੀਪੁਰ, ਸੁਖਚੈਨ ਸਿੰਘ ਜੱਲਾ, ਦਿਲਬਾਰਾ ਸਿੰਘ, ਭਪਿੰਦਰ ਸਿੰਘ, ਕਿਰਸਨ ਲਾਲ ਚਰਨਥਾਲ, ਜੋਗਾ ਸਿੰਘ, ਬਲਜੀਤ ਸਿੰਘ, ਦਤਾਰ ਸਿੰਘ, ਚਰਨ ਸਿੰਘ, ਹਰਪਾਲ ਸਿੰਘ, ਅਵਤਾਰ ਸਿੰਘ ਕਲੋਦੀ, ਸੁਰਜੀਤ ਸਿੰਘ ਅਤੇ ਅਵਤਾਰ ਸਿੰਘ ਵੀ ਹਾਜ਼ਰ ਸਨ। ਅੰਤ ਵਿਚ ਪ੍ਰਧਾਨ ਹਰਜੀਤ ਸਿੰਘ ਤਰਖ਼ਾਣ ਮਾਜ਼ਰਾ ਨੇ ਸਭ ਦਾ ਧੰਨਵਾਦ ਕੀਤਾ।