ਸੂਬਾ ਸਰਕਾਰ ਪੈਨਸ਼ਨਰਾਂ ਤੇ ਮੁਲਾਜ਼ਮਾਂ ਨਾਲ ਧੱਕਾ ਬੰਦ ਕਰੇ : ਹਰਜੀਤ
ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ
Publish Date: Mon, 08 Dec 2025 05:03 PM (IST)
Updated Date: Mon, 08 Dec 2025 05:06 PM (IST)

ਪੱਤਰ ਪ੍ਰੇਕ, ਪੰਜਾਬੀ ਜਾਗਰਣ, ਸਰਹਿੰਦ : ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਫਤਹਿਗੜ੍ਹ ਸਾਹਿਬ ਦੀ ਮਹੀਨੇਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਤਰਖਾਣ ਮਾਜਰਾ ਦੀ ਪ੍ਰਧਾਨਗੀ ਹੇਠ ਹੋਈ। ਮੰਚ ਸੰਚਾਲਨ ਧਰਮ ਪਾਲ ਅਜਾਦ ਨੇ ਨਿਭਾਇਆ। ਬੁਲਾਰਿਆਂ ਨੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਸਰਕਾਰ ਪੈਨਸ਼ਨਰਾਂ ਤੇ ਮੁਲਾਜ਼ਮਾਂ ਨੂੰ ਕੇਂਦਰ ਸਰਕਾਰ ਨਾਲੋਂ 16 ਫੀਸਦੀ ਘੱਟ ਡੀਏ ਦੇ ਰਹੀ ਹੈ, ਜੋ ਬਹੁਤ ਵੱਡਾ ਧੱਕਾ ਹੈ। ਉਨ੍ਹਾਂ 2.59 ਗੁਣਾਕ ਨਾਲ ਨੋਸ਼ਨਲ ਫਿਕਸੇਸ਼ਨ ਲਾਗੂ ਕਰਨ, ਮੈਡੀਕਲ ਭੱਤਾ 2000 ਰੁਪਏ ਪ੍ਰਤੀ ਮਹੀਨਾ ਕਰਨ ਅਤੇ ਹੋਰ ਮੰਗਾਂ ਪੂਰੀਆਂ ਕਰਨ ਦੀ ਆਵਾਜ਼ ਬੁਲੰਦ ਕੀਤੀ। ਬੁਲਾਰਿਆਂ ਨੇ ਕਿਹਾ ਕਿ ਸਰਕਾਰ ਹਰ ਫਰੰਟ ਤੇ ਫੇਲ੍ਹ ਸਾਬਤ ਹੋ ਚੁੱਕੀ ਹੈ। ਮੈਂਬਰਾਂ ਨੂੰ ਸੂਚਿਤ ਕੀਤਾ ਗਿਆ ਕਿ 17 ਦਸੰਬਰ 2025 ਨੂੰ ਜੁਗਨੂੰ ਪੈਲੇਸ ਵਿਖੇ ਪੈਨਸ਼ਨਰਜ਼ ਦਿਵਸ ਮਨਾਇਆ ਜਾਵੇਗਾ। ਸਕੱਤਰ ਪ੍ਰੀਤਮ ਸਿੰਘ ਨਾਗਰਾ ਨੇ ਪਿਛਲੇ ਮਹੀਨੇ ਦਾ ਹਿਸਾਬ-ਕਿਤਾਬ ਪੇਸ਼ ਕੀਤਾ। ਮੀਟਿੰਗ ਵਿਚ ਮੌਜੂਦ ਸਨ ਜਸਵਿੰਦਰ ਸਿੰਘ ਆਹਲੂਵਾਲੀਆ, ਹਰਚੰਦ ਸਿੰਘ ਪੰਜੋਲੀ, ਕਰਨੈਲ ਸਿੰਘ ਬੱਸੀ ਪਠਾਣਾਂ, ਬਲਵਿੰਦਰ ਸਿੰਘ ਸੋਹੀ, ਕੁਲਵੰਤ ਸਿੰਘ ਢਿੱਲੋਂ, ਰਾਮ ਮੂਰਤੀ ਖਮਾਣੋਂ, ਰਾਮ ਰਾਜ ਬੱਸੀ ਪਠਾਣਾ, ਸੁੱਚਾ ਸਿੰਘ ਨਬੀਪੁਰ, ਪ੍ਰੇਮ ਸਿੰਘ ਨਲੀਨਾ, ਪਰਮਜੀਤ ਸਿੰਘ ਅਮਲੋਹ, ਮੱਘਰ ਸਿੰਘ ਅਮੋਲਹ, ਕਰਨੈਲ ਸਿੰਘ ਵਜ਼ੀਰਾਬਾਦ, ਜੋਧ ਸਿੰਘ, ਪ੍ਰੇਮ ਸਿੰਘ ਖਾਲਸਾ, ਉਮ ਪ੍ਰਕਾਸ਼ ਬੱਸੀ ਪਠਾਣਾਂ, ਤਰਸੇਮ ਸਿੰਘ ਬਧੋਛੀ, ਹਰਪਾਲ ਸਿੰਘ ਸਰਹਿੰਦ, ਅਵਤਾਰ ਸਿੰਘ ਫਤਹਿਗੜ੍ਹ ਸਾਹਿਬ, ਸ਼ਿੰਗਾਰਾ ਸਿੰਘ ਭੜੀ, ਜਗੀਰ ਸਿੰਘ ਤਰਖ਼ਾਣ ਮਾਜ਼ਰਾ, ਗੁਰਮੁੱਖ ਸਿੰਘ, ਬਲਜੀਤ ਸਿੰਘ, ਨਛੰਤਰ ਸਿੰਘ ਪਟਵਾਰੀ, ਵੀ ਮੌਜੂਦ ਸਨ।