ਕਿਸਾਨਾਂ ਦੀ ਮਾੜੀ ਆਰਥਿਕ ਹਾਲਤ ਦੀ ਪੰਜਾਬ ਸਰਕਾਰ ਜ਼ਿੰਮੇਵਾਰ : ਸਿੱਧੂ
ਕਿਸਾਨਾਂ ਦੀ ਮਾੜੀ ਆਰਥਿਕ ਹਾਲਤ ਦੀ ਪੰਜਾਬ ਸਰਕਾਰ ਜ਼ਿੰਮੇਵਾਰ : ਇਸਰਪ੍ਰੀਤ ਸਿੱਧੂ
Publish Date: Fri, 17 Apr 2026 06:15 PM (IST)
Updated Date: Sat, 18 Apr 2026 04:07 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਸੀਨੀਅਰ ਕਾਂਗਰਸੀ ਆਗੂ ਅਤੇ ਐੱਨਐੱਸਯੂਆਈ ਦੇ ਸੂਬਾ ਪ੍ਰਧਾਨ ਇਸ਼ਰਪ੍ਰੀਤ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਦਾ ਕਿਸਾਨ ਅੱਜ ਮੰਡੀਆਂ ਚ ਰੁਲਣ ਲਈ ਮਜਬੂਰ ਹੈ। ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਣਕ ਦਾ ਇੱਕ-ਇੱਕ ਦਾਣਾ ਚੁੱਕਣ ਦੇ ਕੀਤੇ ਗਏ ਦਾਅਵੇ ਬੁਰੀ ਤਰ੍ਹਾਂ ਫੋਕੇ ਸਾਬਤ ਹੋਏ ਹਨ। ਇਹ ਸਰਕਾਰ ਕਿਸਾਨਾਂ ਨੂੰ ਸਿਰਫ਼ ਲਾਰਿਆਂ ਚ ਭਰਮਾ ਰਹੀ ਹੈ, ਜਿਸ ਕਾਰਨ ਕਿਸਾਨਾਂ ਦੀ ਆਰਥਿਕ ਹਾਲਤ ਦਿਨ-ਬ-ਦਿਨ ਮਾੜੀ ਹੁੰਦੀ ਜਾ ਰਹੀ ਹੈ। ਕੇਂਦਰ ਤੇ ਪੰਜਾਬ ਸਰਕਾਰ ਕਿਸਾਨ ਵਿਰੋਧੀ ਨੀਤੀਆਂ ਅਪਣਾ ਰਹੀਆਂ ਹਨ। ਸੂਬੇ ਸਿਰ ਚੜ੍ਹਦੇ ਕਰਜ਼ੇ ਤੇ ਖ਼ਰਾਬ ਕਾਨੂੰਨ ਵਿਵਸਥਾ ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਕੋਲ ਜ਼ਿਆਦਾ ਵਿਭਾਗ ਹੋਣ ਕਾਰਨ ਗ੍ਰਹਿ ਵਿਭਾਗ ਕਿਸੇ ਹੋਰ ਮੰਤਰੀ ਨੂੰ ਸੋਪਣਾ ਚਾਹੀਦਾ ਹੈ ਤਾਂ ਜੋ ਅਮਨ-ਕਾਨੂੰਨ ਦੀ ਸਥਿਤੀ ਬਹਾਲ ਹੋ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਆਪ ਸਰਕਾਰ ਤੋਂ ਅੱਕ ਚੁੱਕੇ ਹਨ ਅਤੇ 2027 ਦੀਆਂ ਚੋਣਾਂ ਚ ਕਾਂਗਰਸ ਪਾਰਟੀ ਮੁੜ ਸੱਤਾ ਚ ਆ ਕੇ ਸੂਬੇ ਨੂੰ ਵਿਕਾਸ ਦੀਆਂ ਲੀਹਾਂ ’ਤੇ ਲਿਆਵੇਗੀ ।