- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਅਨਾਜ ਮੰਡੀ ਸਰਹਿੰਦ ਵਿਖੇ ਚੱਲ ਰਹੀ ਝੋਨੇ ਦੀ ਸਰਕਾਰੀ ਖਰੀਦ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਪਿੰਡ ਖੇੜਾ ਦੇ ਕਿਸਾਨ ਸ੍ਰੀ ਗੁਰਸੇਵਕ ਸਿੰਘ ਦੀ ਫ਼ਸਲ ਦੀ ਖਰੀਦ ਕਰਵਾਈ ਅਤੇ ਸਬੰਧਤ ਅਧਿਕਾਰੀਆਂ ਨੂੰ ਖਰੀਦ ਕੀਤੀ ਫ਼ਸਲ ਦੀ ਅਦਾਇਗੀ 24 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਦੇ ਖਾਤੇ ਵਿੱਚ ਪਾਉਣ ਦੇ ਆਦੇਸ਼ ਦਿੱਤੇ।

ਪੰਜਾਬੀ ਜਾਗਰਣ ਬਿੳੂਰੋ, ਫਤਹਿਗੜ੍ਹ ਸਾਹਿਬ : ਪੰਜਾਬ ਦੇ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਅਨਾਜ ਮੰਡੀ ਸਰਹਿੰਦ ਵਿਖੇ ਚੱਲ ਰਹੀ ਝੋਨੇ ਦੀ ਸਰਕਾਰੀ ਖਰੀਦ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਪਿੰਡ ਖੇੜਾ ਦੇ ਕਿਸਾਨ ਸ੍ਰੀ ਗੁਰਸੇਵਕ ਸਿੰਘ ਦੀ ਫ਼ਸਲ ਦੀ ਖਰੀਦ ਕਰਵਾਈ ਅਤੇ ਸਬੰਧਤ ਅਧਿਕਾਰੀਆਂ ਨੂੰ ਖਰੀਦ ਕੀਤੀ ਫ਼ਸਲ ਦੀ ਅਦਾਇਗੀ 24 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਦੇ ਖਾਤੇ ਵਿੱਚ ਪਾਉਣ ਦੇ ਆਦੇਸ਼ ਦਿੱਤੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਦੀਆਂ ਮੰਡੀਆਂ ਵਿੱਚ 06 ਲੱਖ 30 ਹਜਾਰ ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ ਸੂਬੇ ਦੀਆਂ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 05 ਲੱਖ 70 ਹਜਾਰ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਐਮ.ਐਸ.ਪੀ.2461 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਹੁਣ ਤੱਕ ਖਰੀਦ ਕੀਤੇ ਝੋਨੇ ਦੀ 781 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਜਾ ਚੁੱਕੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਝੋਨੇ ਦੀ ਖਰੀਦ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਸਪੱਸ਼ਟ ਨਿਰਦੇਸ਼ ਹਨ ਕਿ ਖਰੀਦ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ, ਮਿੱਲਰਾਂ, ਮਜ਼ਦੂਰਾਂ ਸਮੇਤ ਖਰੀਦ ਨਾਲ ਜੁੜੀ ਕਿਸੇ ਵੀ ਧਿਰ ਨੂੰ ਮੰਡੀ ਵਿੱਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ।
ਉਨ੍ਹਾਂ ਕਿਹਾ ਕਿ ਕੇਂਦਰੀ ਪੂਲ ਲਈ ਪੰਜਾਬ ਨੂੰ ਮਿਲੇ 180 ਲੱਖ ਮੀਟਰਿਕ ਟਨ ਝੋਨੇ ਦੇ ਟੀਚੇ ਨੂੰ ਪੂਰਾ ਕਰਨ ਲਈ ਸਰਕਾਰ ਵੱਲੋਂ ਲੋੜੀਂਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਤੇ ਇਹ ਟੀਚਾ ਅਸਾਨੀ ਨਾਲ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਬਾਰਦਾਨੇ ਦੀਆਂ 05 ਲੱਖ ਗੱਠਾਂ ਉਪਲਬਧ ਹਨ ਅਤੇ ਖਰੀਦ ਲਈ ਭਾਰਤੀ ਰਿਜਰਵ ਬੈਂਕ ਵੱਲੋਂ 42,786 ਕਰੋੜ ਰੁਪਏ ਦੀ ਨਕਦ ਕਰਜਾ ਸੀਮਾ ਪਹਿਲਾਂ ਹੀ ਮਨਜੂਰ ਕੀਤੀ ਜਾ ਚੁੱਕੀ ਹੈ।
ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਸਾਨਾਂ ਨੂੰ ਕਿਹਾ ਕਿਸੇ ਵੀ ਤਰ੍ਹਾਂ ਦੀ ਚਿੰਤਾ ਜਾਂ ਸ਼ੰਕਾ ਨਾ ਰੱਖਣ ਕਿਉਂਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਪੂਰੀ ਫ਼ਸਲ ਦੀ ਖਰੀਦ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਮੰਡੀ ਵਿੱਚ ਆਉਣ ਵਾਲਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ ਅਤੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਨੂੰ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀ ਵਿੱਚ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਫ਼ਸਲ ਦੀ ਵਿਕਰੀ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਐਡਵੋਕੇਟ ਕੰਵਰਵੀਰ ਸਿੰਘ ਰਾਏ, ਹਲਕਾ ਯੂਥ ਪ੍ਰਧਾਨ ਦਿਲਪ੍ਰੀਤ ਭੱਟੀ, ਹਲਕਾ ਸੰਗਠਨ ਇੰਚਾਰਜ ਮੋਹਿਤ ਸੂਦ, ਸਰਪੰਚ ਸਤਨਾਮ ਸਿੰਘ ਖਰੌੜਾ, ਸਤਵੀਰ ਜੱਲਾ, ਕੁਲਵਿੰਦਰ ਡੇਰਾ, ਬਲਜਿੰਦਰ ਕਾਕਾ, ਸੰਦੀਪ ਸਿੰਘ ਭੱਲ ਮਾਜਰਾ, ਤਰਸੇਮ ਉਪਲ ਰਾਜੇਸ਼ ਉਪਲ, ਸਤੀਸ਼ ਲਟੌਰ, ਐਫ.ਐਸ.ਓ.ਕੇਵਲ ਸਿੰਘ ਸਮੇਤ ਹੋਰ ਅਧਿਕਾਰੀ ਹਾਜਰ ਸਨ।