- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਾ. ਵਿਕਰਮ ਗੁਪਤਾ ਨੇ ਕਿਹਾ ਕਿ ਹੁਣ ਭਾਰਤ ਵਿੱਚ ਭਾਵੇਂ ਪੋਲੀਓ ਦਾ ਕੋਈ ਵੀ ਕੇਸ ਨਹੀਂ ਹੈ ਪਰ ਫਿਰ ਵੀ ਸਾਡੇ ਗੁਆਂਢੀ ਦੇਸ਼ਾਂ ਵਿੱਚ ਪੋਲਿਊ ਦੇ ਮਾਮਲੇ ਹੋਣ ਕਾਰਨ ਪੋਲੀਓ ਵਾਇਰਸ ਦੇ ਆਯਾਤ ਦਾ ਖਤਰਾ ਅਜੇ ਵੀ ਬਣਿਆ ਹੋਇਆ ਹੈ। ਪੋਲੀਓ ਤੇ ਜਿੱਤ ਬਰਕਰਾਰ ਰੱਖਣ ਲਈ ਸਾਨੂੰ ਅਜੇ ਵੀ ਪੂਰੀ ਚੌਕਸੀ ਬਰਤਣ ਦੀ ਲੋੜ ਹੈ ਤਾਂ ਜੋ ਸਾਡਾ ਦੇਸ਼ ਪੂਰੀ ਤਰ੍ਹਾਂ ਪੋਲੀਓ ਮੁਕਤ ਬਣਿਆ ਰਹੇ ।

ਸਟਾਫ਼ ਰਿਪੋਰਟਰ, ਫਤਹਿਗੜ੍ਹ ਸਾਹਿਬ : ਜ਼ਿਲਾ ਹਸਪਤਾਲ ਫਤਿਹਗੜ੍ਹ ਸਾਹਿਬ ਤੋਂ ਸਟੇਟ ਪੱਧਰੀ "ਪਲਸ ਪੋਲੀਓ ਮੁਹਿੰਮ" ਦੀ ਰਸਮੀ ਸ਼ੁਰੂਆਤ ਮੁੱਖ ਮਹਿਮਾਨ ਵਜੋਂ ਪਹੁੰਚੇ ਸਟੇਟ ਟੀਕਾਕਰਨ ਅਫਸਰ ਡਾ. ਮੰਜੂ ਬਾਂਸਲ ਅਤੇ ਵਿਸ਼ਵ ਸਿਹਤ ਸੰਸਥਾ ਦੇ ਸਰਵੇਲੈਂਸ ਮੈਡੀਕਲ ਅਫਸਰ ਡਾ ਵਿਕਰਮ ਗੁਪਤਾ ਨੇ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਕੇ ਕੀਤੀ ।
ਮੁਹਿੰਮ ਦੀ ਸ਼ੁਰੂਆਤ ਕਰਦਿਆਂ ਡਾ.ਮੰਜੂ ਬਾਂਸਲ ਨੇ ਕਿਹਾ ਕਿ ਪੋਲੀਓ ਇੱਕ ਜਾਨਲੇਵਾ ਬਿਮਾਰੀ ਹੈ ਜੋ ਪੋਲੀਓ ਵਾਇਰਸ ਵਜੋਂ ਜਾਣੇ ਜਾਂਦੇ ਇੱਕ ਵਾਇਰਸ ਕਾਰਨ ਹੁੰਦੀ ਹੈ। ਪੋਲੀਓ ਵਾਇਰਸ ਨਾਲ ਸੰਕਰਮਿਤ ਜਿਆਦਾਤਰ ਬੱਚਿਆਂ ਵਿੱਚ ਲੱਛਣ ਨਹੀਂ ਹੁੰਦੇ ਹਾਲਾਂਕਿ ਕੁਝ ਬੱਚਿਆਂ ਨੂੰ ਬੁਖਾਰ,ਥਕਾਵਟ,ਸਿਰ ਦਰਦ, ਉਲਟੀਆਂ, ਜਾਂ ਅੰਗ ਵਿੱਚ ਦਰਦ ਦਾ ਅਨੁਭਵ ਹੋ ਸਕਦਾ ਹੈ। ਪੋਲੀਓ ਵੈਕਸੀਨ ਨਾਲ ਪੋਲਿਓ ਦੀ ਰੋਕਥਾਮ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਹੋ ਸਕਦੀ ਹੈ। ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸਹਿਯੋਗ ਕਰਨ ਅਤੇ ਆਪਣੀ ਨਿਜੀ ਜਿੰਮੇਵਾਰੀ ਸਮਝਦੇ ਹੋਏ 0 ਤੋਂ 5 ਸਾਲ ਤੱਕ ਦੇ ਹਰੇਕ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਜ਼ਰੂਰ ਪਿਲਾਉਣ।
ਡਾ. ਵਿਕਰਮ ਗੁਪਤਾ ਨੇ ਕਿਹਾ ਕਿ ਹੁਣ ਭਾਰਤ ਵਿੱਚ ਭਾਵੇਂ ਪੋਲੀਓ ਦਾ ਕੋਈ ਵੀ ਕੇਸ ਨਹੀਂ ਹੈ ਪਰ ਫਿਰ ਵੀ ਸਾਡੇ ਗੁਆਂਢੀ ਦੇਸ਼ਾਂ ਵਿੱਚ ਪੋਲਿਊ ਦੇ ਮਾਮਲੇ ਹੋਣ ਕਾਰਨ ਪੋਲੀਓ ਵਾਇਰਸ ਦੇ ਆਯਾਤ ਦਾ ਖਤਰਾ ਅਜੇ ਵੀ ਬਣਿਆ ਹੋਇਆ ਹੈ। ਪੋਲੀਓ ਤੇ ਜਿੱਤ ਬਰਕਰਾਰ ਰੱਖਣ ਲਈ ਸਾਨੂੰ ਅਜੇ ਵੀ ਪੂਰੀ ਚੌਕਸੀ ਬਰਤਣ ਦੀ ਲੋੜ ਹੈ ਤਾਂ ਜੋ ਸਾਡਾ ਦੇਸ਼ ਪੂਰੀ ਤਰ੍ਹਾਂ ਪੋਲੀਓ ਮੁਕਤ ਬਣਿਆ ਰਹੇ ।
ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਰਾਜੇਸ਼ ਕੁਮਾਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜਿਲ੍ਹਾ ਫਤਹਿਗੜ੍ਹ ਸਾਹਿਬ ਅੰਦਰ ਪਹਿਲੇ ਦਿਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 369 ਬੂਥਾਂ, 15 ਟ੍ਰਾਂਜਿਟ ਪੁਇੰਟ ਅਤੇ 29 ਮੋਬਾਈਲ ਟੀਮਾਂ ਨੇ 51232 ਬੱਚਿਆਂ ਵਿੱਚੋਂ 24293 ਬੱਚਿਆਂ ਨੂੰ ਪੋਲਿਓ ਬੰਦੂਾਂ ਪਿਲਾਕੇ 47 ਪ੍ਰਤੀਸਤ ਟੀਚਾ ਹਾਸਲ ਕੀਤਾ ।ਉਨ੍ਹਾਂ ਦੱਸਿਆ ਕਿ ਮੋਬਾਈਲ ਟੀਮਾਂ ਵਲੋਂ ਭੱਠਿਆਂ, ਝੂਗੀਆਂ ਝੌਪੜੀਆਂ, ਪਥੇਰਾ , ਅਨਾਜ ਮੰਡੀਆਂ ਤੇ ਦੂਰ ਦਰਾਡੇ ਦੇ ਏਰੀਏ ਵਿਚ ਤੇ ਬਾਕੀ ਟੀਮਾਂ ਵਲੋਂ ਬੂਥਾਂ ਤੇ ਰਹਿ ਕੇ ਹੀ 0 ਤੋਂ 5 ਸਾਲ ਦੇ ਬੱਚਿਆਂਨੂੰ ਪੋਲਿਓ ਬੂੰਦਾਂ ਪਿਲਾਈਆਂ ਗਈਆਂ।
ਇਸ ਮੁਹਿੰਮ ਦੀ ਸੁਪਰਵੀਜ਼ਨ ਲਈ 66 ਸੁਪਰਵਾਈਜ਼ਰਾਂ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਅਗਲੇ ਦੋ ਦਿਨ ਘਰ ਘਰ ਜਾ ਕੇ ਟੀਮਾਂ ਵਲੋ ਪੋਲਿਓ ਬੂੰਦਾਂ ਪਿਲਾਈਆ ਜਾਣਗੀਆਂ ਤੇ ਇਸ ਕੰਮ ਲਈ 619 ਟੀਮਾਂ ਦਾ ਗਠਨ ਕੀਤਾ ਗਿਆ ਤੇ ਮੋਬਾਈਲ ਟੀਮਾਂ ਪਹਿਲੇ ਦਿਨ ਵਾਂਗ ਹੀ ਕੰਮ ਕਰਨਗੀਆਂ।
ਇਸ ਮੌਕੇ ਬੱਚਿਆਂ ਦੇ ਮਾਹਿਰ ਡਾ.ਸਤਵਿੰਦਰ ਸਿੰਘ, ਜ਼ਿਲ੍ਹਾ ਐਪੀਡਿਮੋਲੋਜਿਸਟ ਡਾ ਸੰਪਨ ਅਤਰੀ, ਸ਼ੁਭਮ ਸੂਰੀ, ਜ਼ਿਲ੍ਹਾ ਸਮੂਹ ਸਿੱਖਿਆਂ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ,ਅਮਨਪ੍ਰੀਤ ਸਿੰਘ, ਮਪਹਸ ਜਸਵਿੰਦਰ ਕੌਰ, ਮਪਹਵ ਮਨਪ੍ਰੀਤ ਕੌਰ, ਫੈਸਿਲਟੀ ਮੈਨੇਜਰ ਕੁਲਵਿੰਦਰ ਕੌਰ, ਨਰਸਿੰਗ ਵਿਦਿਆਰਥੀ ਤੇ ਹੋਰ ਹਾਜ਼ਰ ਸਨ।