- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਤੁਰੰਤ ਮੰਨੇ : ਤਰਖਾਣ ਮਾਜਰਾ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਫਤਹਿਗੜ੍ਹ ਸਾਹਿਬ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਹਰਜੀਤ ਸਿੰਘ ਤਰਖਾਣ ਮਾਜਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਮੰਚ ਸੰਚਾਲਨ ਜਨਰਲ ਸਕੱਤਰ ਧਰਮਪਾਲ ਆਜ਼ਾਦ ਨੇ ਕੀਤਾ। ਮੀਟਿੰਗ ਦੌਰਾਨ ਹਰਚੰਦ ਸਿੰਘ ਪੰਜੋਲੀ, ਪ੍ਰੀਤਮ ਸਿੰਘ ਨਾਗਰਾ ਅਤੇ ਜਸਵਿੰਦਰ ਸਿੰਘ ਆਹਲੂਵਾਲੀਆ ਸਮੇਤ ਹੋਰ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਮੰਨਣ ਤੋਂ ਟਾਲਾ ਵੱਟ ਰਹੀ ਹੈ ਅਤੇ ਹਾਈ ਕੋਰਟ ਦੇ ਫ਼ੈਸਲਿਆਂ ਨੂੰ ਵੀ ਲਾਗੂ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਸੰਗਰੂਰ ਮਹਾਂ ਰੈਲੀ ਤੋਂ ਸਰਕਾਰ ਨੂੰ ਸਬਕ ਲੈਣਾ ਚਾਹੀਦਾ ਹੈ ਕਿ ਮੁਲਾਜ਼ਮ ਤੇ ਪੈਨਸ਼ਨਰ ਸਰਕਾਰ ਬਣਾਉਣਾ ਅਤੇ ਸ਼ੀਸ਼ਾ ਦਿਖਾਉਣਾ ਦੋਵੇਂ ਜਾਣਦੇ ਹਨ। ਆਗੂਆਂ ਨੇ ਰਹਿੰਦਾ ਡੀਏ ਤੁਰੰਤ ਜਾਰੀ ਕਰਨ, 2.59 ਦਾ ਗੁਣਕ ਲਾਗੂ ਕਰਨ, ਮੈਡੀਕਲ ਭੱਤਾ 2000 ਰੁਪਏ ਪ੍ਰਤੀ ਮਹੀਨਾ ਕਰਨ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਕੀਤੀ। ਇਸ ਮੌਕੇ ਪ੍ਰੇਮ ਸਿੰਘ ਨਲੀਨਾ, ਰਾਮ ਰਾਜ, ਮਹਿੰਦਰ ਸਿੰਘ ਜੱਲਾ, ਬਲਵਿੰਦਰ ਸਿੰਘ ਸੋਹੀ, ਮੱਘਰ ਸਿੰਘ ਅਮਲੋਹ, ਜਗਦੀਸ਼ ਸਿੰਘ, ਪਰਮਜੀਤ ਸਿੰਘ, ਭੁਪਿੰਦਰ ਸਿੰਘ, ਤਰਸੇਮ ਸਿੰਘ, ਅਮਰਜੀਤ ਸਿੰਘ, ਓਮ ਪ੍ਰਕਾਸ਼ ਬੱਸੀ ਪਠਾਣਾਂ, ਸੁਖਚੈਨ ਸਿੰਘ ਜੱਲਾ, ਚਰਨ ਸਿੰਘ, ਬਲਜੀਤ ਸਿੰਘ, ਨਛੱਤਰ ਸਿੰਘ, ਗੁਰਚਰਨ ਸਿੰਘ, ਦਿਲਬਾਗ ਸਿੰਘ, ਕੁਲਵੰਤ ਰਾਏ ਅਤੇ ਅਵਤਾਰ ਸਿੰਘ ਹਾਜ਼ਰ ਸਨ। ਅੰਤ ’ਚ ਆਏ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ।