- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤੇਜ਼ਧਾਰ ਹਥਿਆਰ ਦੀ ਨੋਕ ’ਤੇ ਲੁੱਟ-ਖੋਹ ਕਰਨ ਵਾਲਾ ਮੁਲਜ਼ਮ ਕਾਬੂ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਪੁਲਿਸ ਵੱਲੋਂ ਅਪਰਾਧਿਕ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਦੁਕਾਨ ’ਤੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਹੈ। ਥਾਣਾ ਗੋਬਿੰਦਗੜ੍ਹ ਦੇ ਮੁਖੀ ਇੰਸਪੈਕਟਰ ਜਸਕੰਵਲ ਸਿੰਘ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਜਗਰੂਪ ਸਿੰਘ ਅਤੇ ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਦੀ ਪੁਲਿਸ ਟੀਮ ਨੇ ਕਾਰਵਾਈ ਕਰਦਿਆਂ ਵਿਸ਼ਾਲ ਵਾਸੀ ਖੰਨਾ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪਿੰਡ ਅਜਨਾਲੀ ਵਿਖੇ ਮਨੋਜ ਕੁਮਾਰ ਮੁਖੀਆ ਵਾਸੀ ਅਜਨਾਲੀ ਦੀ ਕਰਿਆਨੇ ਦੀ ਦੁਕਾਨ ’ਤੇ ਮੁਲਜ਼ਮ ਵੱਲੋਂ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਇਸ ਘਟਨਾ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ ਗਈ ਅਤੇ ਕਥਿਤ ਮੁਲਜ਼ਮ ਵਿਸ਼ਾਲ ਨੂੰ ਕਾਬੂ ਕਰ ਲਿਆ ਗਿਆ। ਪੁਲਿਸ ਵੱਲੋਂ ਮੁਲਜ਼ਮ ਪਾਸੋਂ ਲੁੱਟੀ ਗਈ 500 ਰੁਪਏ ਦੀ ਨਕਦੀ, ਖੋਹਿਆ ਮੋਬਾਈਲ ਅਤੇ ਵਾਰਦਾਤ ਸਮੇਂ ਵਰਤੀ ਗਈ ਤਲਵਾਰ ਬਰਾਮਦ ਕੀਤੀ ਗਈ ਹੈ।