ਪੰਜਾਬ ਪੁਲਿਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਨੇ ਸ੍ਰੀ ਅਖੰਡ ਪਾਠ ਦਾ ਭੋਗ ਪਾਇਆ
ਪੰਜਾਬ ਪੁਲਿਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਅਖੰਡ ਪਾਠ ਦਾ ਭੋਗ ਪਾਇਆ
Publish Date: Sun, 08 Mar 2026 04:14 PM (IST)
Updated Date: Sun, 08 Mar 2026 04:18 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਪੰਜਾਬ ਪੁਲਿਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਾਲਾਨਾ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ। ਭੋਗ ਉਪਰੰਤ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਹੋਇਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਅਤੁੱਟ ਲੰਗਰ ਵੀ ਵਰਤਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਮੌਕੇ ਸੰਤ ਬਾਬਾ ਪਰਮਜੀਤ ਸਿੰਘ ਜੀ ਹੰਸਾਲੀ ਸਾਹਿਬ ਨੇ ਸੰਗਤ ਨੂੰ ਆਸ਼ੀਰਵਾਦ ਦਿੱਤਾ। ਭੋਗ ਵਾਲੇ ਦਿਨ ਸ਼ੁਭਮ ਅਗਰਵਾਲ ਐੱਸਐੱਸਪੀ ਫਤਹਿਗੜ੍ਹ ਸਾਹਿਬ ਵੀ ਹਾਜ਼ਰ ਹੋਏ। ਐਸੋਸੀਏਸ਼ਨ ਦੇ ਸ਼ਮਸ਼ੇਰ ਸਿੰਘ ਪ੍ਰਧਾਨ ਨੇ ਹਾਜ਼ਰ ਸ਼ਖ਼ਸੀਅਤਾਂ, ਸੰਗਤਾਂ ਅਤੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪੈਨਸ਼ਨਰਾਂ ਨੇ ਕਿਹਾ ਕਿ ਛੇਵਾਂ ਪੇ ਕਮਿਸ਼ਨ ਜਲਦੀ ਲਾਗੂ ਕਰਨਾ, ਬਕਾਇਆ ਡੀਏ ਜਾਰੀ ਕਰਨਾ, ਲੀਵ ਇਨਕੈਸ਼ਮੈਂਟ ਦਾ ਬਕਾਇਆ ਦੇਣਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਕੈਸ਼ਲੈੱਸ ਮੈਡੀਕਲ ਸਕੀਮ ਲਾਗੂ ਕਰਨਾ, ਮੈਡੀਕਲ ਭੱਤਾ 2000 ਰੁਪਏ ਕਰਨਾ ਅਤੇ ਪੁਲਿਸ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਬੱਚਿਆਂ ਲਈ ਭਰਤੀ ਵਿਚ 5 ਫ਼ੀਸਦੀ ਕੋਟਾ ਲਾਗੂ ਕਰਨਾ ਉਨ੍ਹਾਂ ਦੀਆਂ ਮੁੱਖ ਮੰਗਾਂ ਵਿਚ ਸ਼ਾਮਲ ਹਨ।