- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਰਾਜ ਪੱਧਰੀ ਜੂਡੋ ਤੇ ਸਾਫਟਬਾਲ ਮੁਕਾਬਲੇ ਸਮਾਪਤ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ 17 ਤੋਂ 23 ਨਵੰਬਰ ਤੱਕ ਕਰਵਾਏ ਗਏ ਸੂਬਾ ਪੱਧਰੀ ਜੂਡੋ ਅਤੇ ਸਾਫਟਬਾਲ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਏ। ਇਨ੍ਹਾਂ ਮੁਕਾਬਲਿਆਂ ’ਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਸਰਕਾਰ ਦੀ ਖੇਡ ਨੀਤੀ ਸਦਕਾ ਸੂਬੇ ਦੇ ਹਰ ਜ਼ਿਲ੍ਹੇ ’ਚ ਖਿਡਾਰੀਆਂ ਨੂੰ ਬਿਹਤਰ ਖੇਡ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਸਿਹਤਮੰਦ ਜੀਵਨ ਜਿਊਣ ਅਤੇ ਖੇਡਾਂ ਦੇ ਖੇਤਰ ’ਚ ਆਪਣਾ ਭਵਿੱਖ ਬਣਾਉਣ ਲਈ ਪ੍ਰੇਰਿਤ ਕਰਦੀਆਂ ਹਨ। ਨਤੀਜਿਆਂ ਅਨੁਸਾਰ ਜੂਡੋ ਦੇ ਅੰਡਰ-21 ਲੜਕੀਆਂ ਦੇ 52 ਕਿਲੋਗ੍ਰਾਮ ਭਾਰ ਵਰਗ ’ਚ ਪਟਿਆਲਾ ਦੀ ਵੰਸ਼ਿਕਾ ਨੇ ਪਹਿਲਾ, ਤਾਸ਼ੀਫ ਅਨੁਸਾਰੀ ਨੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਹੁਸ਼ਿਆਰਪੁਰ ਦੀ ਜਾਨਵੀ ਅਤੇ ਬਠਿੰਡਾ ਦੀ ਗਗਨਦੀਪ ਸਾਂਝੇ ਤੌਰ ’ਤੇ ਤੀਜੇ ਸਥਾਨ ’ਤੇ ਰਹੀਆਂ। ਅੰਡਰ-21 ਲੜਕੀਆਂ ਦੇ 48 ਕਿਲੋਗ੍ਰਾਮ ਭਾਰ ਵਰਗ ’ਚ ਪਟਿਆਲਾ ਦੀ ਮੁਸਕਾਨ ਬਾਂਸਲ ਨੇ ਪਹਿਲਾ, ਲੁਧਿਆਣਾ ਦੀ ਨਮਰਤਾ ਨੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਫਾਜ਼ਿਲਕਾ ਦੀ ਦੀਪੀਕਾ ਅਤੇ ਐਸਏਐਸ ਨਗਰ ਦੀ ਮੰਨਤ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਾਫਟਬਾਲ ਦੇ ਅੰਡਰ-14 ਲੜਕੀਆਂ ਦੇ ਵਰਗ ’ਚ ਲੁਧਿਆਣਾ ਦੀ ਟੀਮ ਨੇ ਪਹਿਲਾ, ਅੰਮ੍ਰਿਤਸਰ ਨੇ ਦੂਜਾ ਅਤੇ ਮੋਗਾ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-17 ਲੜਕੀਆਂ ਦੇ ਵਰਗ ’ਚ ਅੰਮ੍ਰਿਤਸਰ ਪਹਿਲੇ, ਫਾਜ਼ਿਲਕਾ ਦੂਜੇ ਅਤੇ ਮੋਗਾ ਦੀ ਟੀਮ ਤੀਜੇ ਸਥਾਨ ’ਤੇ ਰਹੀ। ਇਸੇ ਤਰ੍ਹਾਂ ਅੰਡਰ-21 ਲੜਕੀਆਂ ਦੇ ਵਰਗ ’ਚ ਲੁਧਿਆਣਾ ਦੀ ਟੀਮ ਨੇ ਪਹਿਲਾ, ਫਿਰੋਜ਼ਪੁਰ ਨੇ ਦੂਜਾ ਅਤੇ ਪਟਿਆਲਾ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ।