- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਦੀ ਚੋਣ ਸਰਬਸੰਮਤੀ ਨਾਲ ਹੋਈ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਇਕਾਈ ਦੀ ਚੋਣ ਸਰਬਸੰਮਤੀ ਨਾਲ ਹੋਈ, ਜਿਸ ’ਚ ਸਤਨਾਮ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ। ਇਸ ਤੋਂ ਇਲਾਵਾ ਕੁਲਬਰਿੰਦਰ ਸਿੰਘ ਨੂੰ ਸਟੇਟ ਕਮੇਟੀ ਮੈਂਬਰ, ਜੱਗਸੀਰ ਸਿੰਘ ਨੂੰ ਮੀਤ ਪ੍ਰਧਾਨ, ਬਲਜਿੰਦਰ ਸਿੰਘ ਨੂੰ ਸਕੱਤਰ ਅਤੇ ਸੰਦੀਪ ਕੁਮਾਰ ਨੂੰ ਵਿੱਤ ਸਕੱਤਰ ਚੁਣਿਆ ਗਿਆ। ਇਸ ਮੌਕੇ ਨਵੀਂ ਚੁਣੀ ਟੀਮ ਨੇ ਐਸੋਸੀਏਸ਼ਨ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਵੈਟਰਨਰੀ ਇੰਸਪੈਕਟਰਾਂ ਨੂੰ ਕੰਮਕਾਜ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਨੂੰ ਸਰਕਾਰ ਅਤੇ ਸਬੰਧਤ ਵਿਭਾਗ ਦੇ ਧਿਆਨ ’ਚ ਲਿਆ ਕੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਦੀ ਮਜ਼ਬੂਤੀ, ਮੁਲਾਜ਼ਮਾਂ ਦੇ ਹੱਕਾਂ ਦੀ ਰਾਖੀ ਅਤੇ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਸਰਗਰਮ ਬਣਾਉਣ ਲਈ ਮਿਲ ਕੇ ਕੰਮ ਕੀਤਾ ਜਾਵੇਗਾ। ਇਸ ਦੌਰਾਨ ਤਹਿਸੀਲ ਬੱਸੀ ਪਠਾਣਾਂ ਦੇ ਪ੍ਰਧਾਨ ਵਜੋਂ ਗੁਰਮੀਤ ਸਿੰਘ, ਤਹਿਸੀਲ ਖਮਾਣੋਂ ਦੇ ਪ੍ਰਧਾਨ ਵਜੋਂ ਸਰਜਿੰਦਰ ਸਿੰਘ, ਤਹਿਸੀਲ ਸਰਹਿੰਦ ਦੇ ਪ੍ਰਧਾਨ ਵਜੋਂ ਮਨਦੀਪ ਸਿੰਘ ਅਤੇ ਤਹਿਸੀਲ ਅਮਲੋਹ ਦੇ ਪ੍ਰਧਾਨ ਵਜੋਂ ਮਨਿੰਦਰ ਸਿੰਘ ਨੂੰ ਚੁਣਿਆ ਗਿਆ। ਇਸ ਮੌਕੇ ਸਰਬਜੀਤ ਸਿੰਘ, ਹਰਮਨਪ੍ਰੀਤ ਸਿੰਘ, ਜਸਪ੍ਰੀਤ ਕੌਰ, ਅਮਨ ਬੱਤਰਾ, ਰਵਿੰਦਰ ਸਿੰਘ, ਗੁਰਪ੍ਰੀਤ ਸਿੰਘ ਖਮਾਣੋਂ, ਤਰਨਦੀਪ ਸਿੰਘ, ਸੁਨੀਲ ਕੁਮਾਰ ਅਤੇ ਸਵਰਨਜੀਤ ਸਿੰਘ ਸਮੇਤ ਹੋਰ ਮੈਂਬਰ ਵੀ ਹਾਜ਼ਰ ਸਨ।