ਹਲਕਾ ਇੰਚਾਰਜ ਭੁੱਟਾ ਨੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ
ਦਿੱਲੀ ਤੋਂ ਚੱਲਣ ਵਾਲੀ ਸਰਕਾਰ ਨੂੰ ਪੰਜਾਬੀ 2027 ਵਿਚ ਚਲਦਾ ਕਰਨ ਲਈ ਤਿਆਰ : ਭੁੱਟਾ
Publish Date: Tue, 14 Apr 2026 04:54 PM (IST)
Updated Date: Tue, 14 Apr 2026 04:57 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਵਿਧਾਨ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਅੱਜ ਪਿੰਡ ਹਰਬੰਸਪੁਰਾ ਤੇ ਹਰਨਾਮ ਨਗਰ ਸਰਹਿੰਦ ਵਿਖੇ ਜਨ ਸੰਪਰਕ ਮੁਹਿੰਮ ਤਹਿਤ ਕੀਤੀਆਂ ਮੀਟਿੰਗਾਂ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਮੌਕੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੂੰ ਆਮ ਲੋਕਾਂ ਦੀਆਂ ਮੁਸ਼ਕਲਾਂ ਨਾਲ ਕੋਈ ਲੈਣਾ ਦੇਣਾ ਨਹੀਂ ਹੈ ਕਿਉਂਕਿ ਇਹ ਸਰਕਾਰ ਦਿੱਲੀ ਤੋਂ ਚੱਲਦੀ ਹੈ। ਉਨ੍ਹਾਂ ਕਿਹਾ ਕਿ ਕਿੰਨੇ ਅਫਸੋਸ ਦੀ ਗੱਲ ਹੈ ਕਿ ਉਹ ਪੰਜਾਬੀ ਜਿਹੜੇ ਪੂਰੀ ਦੁਨੀਆਂ ’ਚ ਆਪਣੀ ਬਹਾਦਰੀ ਆਪਣੇ ਦਰਿਆ ਦਿਲੀ ਤੇ ਆਪਸੀ ਭਾਈ ਬੰਦੀ ਕਾਰਨ ਮਸ਼ਹੂਰ ਹਨ ਉਨ੍ਹਾਂ ਪੰਜਾਬੀਆਂ ਨੂੰ ਦਿੱਲੀ ਦੇ ਆਗੂਆਂ ਦੀਆਂ ਉਂਗਲਾਂ ’ਤੇ ਨੱਚਣਾ ਪੈ ਰਿਹਾ ਹੈ। ਭੁੱਟਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇਸ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਨ੍ਹਾਂ ਦੀ ਪਾਰਟੀ ਦੇ ਦਿੱਲੀ ਵਾਲੇ ਆਗੂ ਪੰਜਾਬ ਅੰਦਰ ਕਿਸ ਹੈਸੀਅਤ ਨਾਲ ਦਖਲ ਅੰਦਾਜੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਲੀਡਰਾਂ ਵੱਲੋਂ ਕੀਤੇ ਜਾਂਦੇ ਝੂਠੇ ਲਾਰਿਆਂ ਤੋਂ ਜਾਣੂ ਹੋ ਚੁੱਕੇ ਹਨ ਅਤੇ ਸੂਬੇ ਦੇ ਲੋਕ ਇਸ ਗੱਲ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੋਈ ਬਾਹਰਲਾ ਵਿਅਕਤੀ ਆ ਕੇ ਕਰੇ। ਹਲਕਾ ਇੰਚਾਰਜ ਭੁੱਟਾ ਨੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਦਾ ਸੱਦਾ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਦੀ ਆਪਣੀ ਪਾਰਟੀ ਹੈ ਜਿਸ ਨੇ ਹਮੇਸ਼ਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਹੱਕਾਂ ਦੀ ਗੱਲ ਕੀਤੀ ਹੈ। ਇਸ ਮੌਕੇ ਵਰਿੰਦਰ ਸਿੰਘ ਸੋਨੀ ਹਰਬੰਸਪੁਰਾ, ਮਨਜੀਤ ਸਿੰਘ ਮਾਨ ਖਾਨਪੁਰ, ਰਵਿੰਦਰ ਸਿੰਘ ਹਾਂਸ, ਦਵਿੰਦਰ ਸਿੰਘ, ਜਸਕਰਨ ਸਿੰਘ ਔਜਲਾ, ਸੁੱਖਾ ਔਜਲਾ, ਲਖਵਿੰਦਰ ਸਿੰਘ, ਧਰਮਿੰਦਰ ਸਿੰਘ ਗਿੱਲ, ਮੰਗਾ ਸਿੰਘ, ਗੁਰਭਾਗ ਸਿੰਘ ਸੇਖੋਂ, ਸੰਤੋਖ ਸਿੰਘ, ਜਸ਼ਨਪ੍ਰੀਤ ਸੋਢੀ ਹਰਬੰਸਪੁਰਾ, ਹਰਪ੍ਰੀਤ ਸਿੰਘ, ਸੰਦੀਪ ਸਿੰਘ ਮਾਨ, ਬਿੰਦਾ ਔਜਲਾ, ਕਮਲ ਕਿਸ਼ੋਰੀ, ਵਿਕਰਮਜੀਤ ਸਿੰਘ ਹਰਨਾਮ ਨਗਰ, ਜੱਗਾ ਸਿੰਘ, ਨਿਰਮਲ ਸਿੰਘ, ਸੁਖਦੇਵ ਸਿੰਘ, ਹਰਪ੍ਰੀਤ ਸਿੰਘ, ਚਰਨਜੀਤ ਸਿੰਘ, ਸੁਰਜੀਤ ਸਿੰਘ, ਦਿਲਜੀਤ ਸਿੰਘ, ਰਣਧੀਰ ਸਿੰਘ, ਝਰਮਲ ਸਿੰਘ, ਹਰਭਜਨ ਸਿੰਘ, ਜਸਵਿੰਦਰ ਸਿੰਘ, ਮਨਜੀਤ ਸਿੰਘ, ਜਸਪਾਲ ਸਿੰਘ, ਮਨਦੀਪ ਸਿੰਘ, ਹਰਮਨ ਸਿੰਘ, ਲੱਖਾ ਸਿੰਘ ਤੇ ਗੁਰਦੀਪ ਸਿੰਘ ਮੌਜੂਦ ਸਨ।