ਮੁਕਾਰੋਂਪੁਰ ਸਾਹਿਬ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ
ਮੁਕਾਰੋਂਪੁਰ ਸਾਹਿਬ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ
Publish Date: Sun, 01 Feb 2026 05:44 PM (IST)
Updated Date: Sun, 01 Feb 2026 05:46 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਮੁਕਾਰੋਂਪੁਰ ਸਾਹਿਬ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ’ਚ ਨਤਮਸਤਕ ਹੋ ਕੇ ਸੰਗਤ ਨੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਰਾਗੀ ਢਾਡੀ ਕਵੀਸ਼ਰੀ ਜਥਿਆਂ ਨੇ ਸੰਗਤ ਨੂੰ ਗੁਰੂ ਜਸ ਦੇ ਨਾਲ ਨਿਹਾਲ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਮਲਜੀਤ ਸਿੰਘ ਘੇਲ ਤੇ ਕਮੇਟੀ ਮੈਂਬਰ ਜੋਰਾ ਸਿੰਘ ਮੁਕਾਰੋਂਪੁਰ ਨੇ ਕਿਹਾ ਇਸ ਅਸਥਾਨ ਤੇ ਪੂਰਨਮਾਸ਼ੀ ਅਤੇ ਗੁਰੂਆਂ ਦੇ ਦਿਹਾੜੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਜਾਂਦੇ ਹਨ। ਜੋ ਵੀ ਸੰਗਤ ਇਸ ਸਥਾਨ ਤੇ ਆਉਂਦੀ ਹੈ ਸਭ ਦੀਆਂ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਹਨ। ਰਾਗੀ ਢਾਡੀ ਕਵਿਸਰੀ ਜਥਿਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਹਰਮਲਜੀਤ, ਜੋਰਾ ਸਿੰਘ ਮੁਕਾਰੋਂਪੁਰ, ਬਾਬਾ ਸੋਹਣ ਸਿੰਘ ਸਲਾਣਾ, ਮਲਕੀਤ ਸਿੰਘ, ਹਰਕੇਸ਼ ਸਿੰਘ, ਗਿਆਨੀ ਕਰਮ ਸਿੰਘ, ਰਣਜੀਤ ਸਿੰਘ, ਗੁਰਮੇਲ ਸਿੰਘ, ਅਵਤਾਰ ਸਿੰਘ, ਕੁਲਵੰਤ ਸਿੰਘ, ਗਿਆਨੀ ਹਰਨੇਕ ਸਿੰਘ ਆਦਿ ਮੌਜੂਦ ਸਨ।