- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਾਇਟ ਫਤਹਿਗੜ੍ਹ ਸਾਹਿਬ ਵਿਖੇ ਸੰਯੁਕਤ ਰਾਸ਼ਟਰ ਦਿਵਸ ਮੌਕੇ ਕੁਇਜ਼ ਮੁਕਾਬਲਾ ਕਰਵਾਇਆ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ (ਡਾਇਟ) ਫਤਹਿਗੜ੍ਹ ਸਾਹਿਬ ਵੱਲੋਂ ਸੰਯੁਕਤ ਰਾਸ਼ਟਰ ਦਿਵਸ ਮੌਕੇ ਪ੍ਰਿੰਸੀਪਲ ਡਾ. ਆਨੰਦ ਗੁਪਤਾ ਦੀ ਅਗਵਾਈ ਹੇਠ ਸੰਯੁਕਤ ਰਾਸ਼ਟਰ (ਯੂਐਨਓ) ਵਿਸ਼ੇ ’ਤੇ ਕੁਇਜ਼ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ 25 ਸਿਖਿਆਰਥੀ ਅਧਿਆਪਕਾਂ ਨੇ ਭਾਗ ਲਿਆ। ਮੁਕਾਬਲੇ ਦੌਰਾਨ ਕੁਇਜ਼ ਮਾਸਟਰ ਦੀ ਭੂਮਿਕਾ ਨਿਭਾਉਂਦਿਆਂ ਡਾ. ਕੁਲਦੀਪ ਸਿੰਘ ਦੀਪ ਨੇ ਸੰਯੁਕਤ ਰਾਸ਼ਟਰ ਦੇ ਇਤਿਹਾਸ, ਸਥਾਪਨਾ, ਵੱਖ-ਵੱਖ ਅੰਗਾਂ, ਸਹਾਇਕ ਸੰਸਥਾਵਾਂ ਅਤੇ ਅੰਤਰਰਾਸ਼ਟਰੀ ਦਿਵਸਾਂ ਨਾਲ ਸੰਬੰਧਤ ਕਰੀਬ 40 ਸਵਾਲ ਪੁੱਛੇ। ਇਸ ਮੁਕਾਬਲੇ ਵਿਚ ਸਟੀਫ਼ਨਪ੍ਰੀਤ, ਜਸਪ੍ਰੀਤ ਸਿੰਘ, ਰਾਜੇਸ਼ ਤੇ ਹਰਜੋਤ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਹਰਪ੍ਰੀਤ ਕੌਰ, ਕੋਮਲ ਅਤੇ ਅਮਨਦੀਪ ਕੌਰ ਦੀ ਟੀਮ ਦੂਜੇ ਸਥਾਨ ’ਤੇ ਰਹੀ, ਜਦਕਿ ਸੁਮਨਪ੍ਰੀਤ ਕੌਰ, ਰਸ਼ਪ੍ਰੀਤ ਕੌਰ, ਅਮਨਪ੍ਰੀਤ ਕੌਰ ਅਤੇ ਰਮਨਪ੍ਰੀਤ ਕੌਰ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਗਗਨਦੀਪ ਕੌਰ, ਹਰਜੀਤ ਕੌਰ, ਅਰਸ਼ਪ੍ਰੀਤ ਕੌਰ ਅਤੇ ਭੂਵਨੇਸ਼ਵਰੀ ਨੂੰ ਹੌਸਲਾ ਵਧਾਊ ਇਨਾਮ ਨਾਲ ਨਿਵਾਜਿਆ ਗਿਆ। ਬਾਅਦ ਵਿੱਚ ਜੇਤੂ ਟੀਮਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਡਾ. ਕੁਲਦੀਪ ਸਿੰਘ ਦੀਪ ਨੇ ਕਿਹਾ ਕਿ ਵਿਸ਼ਵ ਯੁੱਧਾਂ ਤੋਂ ਬਾਅਦ ਦੁਨੀਆ ਭਰ ਵਿਚ ਸ਼ਾਂਤੀ ਬਹਾਲ ਕਰਨ ਅਤੇ ਜੰਗਾਂ ਨੂੰ ਰੋਕਣ ਲਈ ਸੰਯੁਕਤ ਰਾਸ਼ਟਰ ਨੇ ਅਹਿਮ ਭੂਮਿਕਾ ਨਿਭਾਈ ਹੈ। ਮੁਕਾਬਲੇ ਦੇ ਸਫ਼ਲ ਸੰਚਾਲਨ ਵਿੱਚ ਲੈਕਚਰਾਰ ਜਸਪਾਲ ਕੌਰ, ਮੈਂਟਰ ਨਰਿੰਦਰ ਕੌਰ ਅਤੇ ਹਰਪ੍ਰੀਤ ਕੌਰ ਨੇ ਵੀ ਯੋਗਦਾਨ ਪਾਇਆ।