ਗੁਰੂ ਨਾਨਕ ਦੇਵ ਜੀ ਨੇ ਜਾਤ ਪਾਤ ਦਾ ਖੰਡਨ ਕੀਤਾ : ਵਿਧਾਇਕ ਰਾਏ
ਸਿੱਖ ਧਰਮ ਚ ਸਭ ਤੋਂ ਪਹਿਲਾਂ ਗ
Publish Date: Wed, 05 Nov 2025 04:51 PM (IST)
Updated Date: Wed, 05 Nov 2025 04:52 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਲਕਾ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਵੱਖ-ਵੱਖ ਪ੍ਰੋਗਰਾਮਾਂ ’ਚ ਸ਼ਮੂਲੀਅਤ ਕਰਕੇ ਹਾਜ਼ਰੀ ਲਗਵਾਈ ਤੇ ਗੁਰੂਆਂ ਦਾ ਆਸ਼ੀਰਵਾਦ ਲਿਆ। ਪ੍ਰਬੰਧਕ ਕਮੇਟੀਆਂ ਵੱਲੋਂ ਵਿਧਾਇਕ ਲਖਬੀਰ ਸਿੰਘ ਰਾਏ ਨੂੰ ਸਿਰੋਪਾਓ ਭੇਟ ਕਰਨ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਬ੍ਰਾਹਮਣ ਮਾਜਰਾ ਵਿਖੇ ਸੰਬੋਧਨ ਕਰਦਿਆਂ ਵਿਧਾਇਕ ਰਾਏ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਪੂਰਾ ਜਗਤ ਗੁਰੂ ਮੰਨਦਾ ਹੈ, ਕਿਉਂਕਿ ਸਿੱਖ ਧਰਮ ਦੇ ਉਹ ਪਹਿਲੇ ਗੁਰੂ ਸਨ ਜਿਨਾਂ ਨੇ ਜਾਤ ਪਾਤ ਦਾ ਖੰਡਨ ਕੀਤਾ ਅਤੇ ਲੋਕਾਂ ਨੂੰ ਵਹਿਮਾਂ ਭਰਮਾਂ ਤੋਂ ਕੱਢਣ ਦੇ ਲਈ ਉਦਾਹਰਨਾ ਪੇਸ਼ ਕਰਕੇ ਸੱਚ ਦਾ ਰਸਤਾ ਦਿਖਾਇਆ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਰਾਏ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਤੇ ਚੁਟਕੀ ਲੈਂਦਿਆਂ ਕਿਹਾ ਕਿ ਜਿਸ ਅਨੁਸੂਚਿਤ ਜਾਤੀ ਭਾਈਚਾਰੇ ਨੇ ਕਾਂਗਰਸ ਪਾਰਟੀ ਨੂੰ ਲੰਮਾ ਸਮਾਂ ਸੱਤਾ ਦੇ ਵਿੱਚ ਰੱਖਿਆ, ਉਨਾਂ ਦੇ ਖਿਲਾਫ ਹੀ ਕਾਂਗਰਸ ਦਾ ਸੂਬਾ ਪ੍ਰਧਾਨ ਨਸਲੀ, ਜਾਤੀ ਸੂਚਕ ਸ਼ਬਦਾਂ ਦੇ ਨਾਲ ਹਮਲੇ ਕਰ ਰਿਹਾ ਹੈ। ਸਾਡੇ ਗੁਰੂਆਂ ਨੇ ਕਈ ਸੌ ਸਾਲ ਪਹਿਲਾਂ ਜਾਤ ਪਾਤ ਦਾ ਖੰਡਨ ਕੀਤਾ ਸੀ, ਪ੍ਰੰਤੂ ਇਹਨਾਂ ਦੇ ਦਿਮਾਗ ਵਿੱਚ ਅਜੇ ਵੀ ਜਾਤੀਵਾਦ ਉਸੇ ਤਰ੍ਹਾਂ ਚੱਲ ਰਿਹਾ। ਸਾਨੂੰ ਇਹਨਾਂ ਤੋਂ ਬਚਣ ਦੀ ਲੋੜ ਹੈ।