- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਆਪ’ ਸਰਕਾਰ ਨੇ ਪੰਜਾਬ ਨੂੰ ਨਸ਼ਿਆਂ ਤੇ ਵਿਗੜ ਰਹੀ ਕਾਨੂੰਨ ਵਿਵਸਥਾ ਵੱਲ ਧੱਕਿਆ : ਰਾਜੂ ਖੰਨਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਪੰਜਾਬ ਬਚਾਓ ਮੁਹਿੰਮ ਤਹਿਤ ਹਲਕੇ ਦੇ ਪਿੰਡ ਰੰਘੇੜਾ ਖੁਰਦ, ਰੰਘੇੜੀ ਕਲਾਂ, ਝੰਬਾਲਾ, ਗੁਰਧਨਪੁਰ ਅਤੇ ਹੈਬਤਪੁਰ ਵਿਖੇ ਡੋਰ-ਟੂ-ਡੋਰ ਮੁਹਿੰਮ ਚਲਾ ਕੇ ਭਰਵੀਆਂ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਦੌਰਾਨ ਰਾਜੂ ਖੰਨਾ ਨੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਂਦਿਆਂ ਜਥੇਬੰਦੀ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਰਾਜੂ ਖੰਨਾ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਹਿੱਤਾਂ ਦੀ ਪਹਿਰੇਦਾਰੀ ਕਰਨ ਵਾਲੀ ਧਿਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ ਨੂੰ ਵੱਡੀ ਜਿੱਤ ਦਿਵਾ ਕੇ ਪੰਜਾਬ ’ਚ ਸਰਕਾਰ ਬਣਾਉਣ ਲਈ ਸਾਥ ਦਿੱਤਾ ਜਾਵੇ। ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਉਨ੍ਹਾਂ ਕਿਹਾ ਕਿ ਪੰਜਾਬ ’ਚ ਨਸ਼ਿਆਂ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ। ਇਸ ਮੌਕੇ ਵੱਖ-ਵੱਖ ਪਿੰਡਾਂ ਦੀ ਲੀਡਰਸ਼ਿਪ ਅਤੇ ਵਰਕਰਾਂ ਵੱਲੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਮੀਟਿੰਗਾਂ ਦੌਰਾਨ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਮੁਹਿੰਮ ਨੂੰ ਹੋਰ ਤੇਜ਼ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਕੱਠਾਂ ਨੂੰ ਪੀਏਸੀ ਕਮੇਟੀ ਮੈਂਬਰ ਕੈਪਟਨ ਜਸਵੰਤ ਸਿੰਘ ਬਾਜਵਾ, ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਮਛਰਾਈ, ਹਲਕਾ ਆਬਜ਼ਰਵਰ ਜਥੇਦਾਰ ਹਰਬੰਸ ਸਿੰਘ ਬਡਾਲੀ, ਸੁਖਵਿੰਦਰ ਸਿੰਘ ਕਾਲਾ ਝੰਬਾਲਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਜਥੇਦਾਰ ਬਲਵੰਤ ਸਿੰਘ ਰੰਘੇੜਾ, ਸੁਖਵਿੰਦਰ ਸਿੰਘ ਸੁੱਖਾ, ਗੁਰਪ੍ਰੀਤ ਸਿੰਘ ਸਾਬਕਾ ਸਰਪੰਚ ਰੰਘੇੜੀ, ਜਸਪਾਲ ਸਿੰਘ ਘੋਲਾ ਸਾਬਕਾ ਸਰਪੰਚ, ਸਿਕੰਦਰ ਸਿੰਘ ਮੋਤੀ, ਬਲਵਿੰਦਰ ਸਿੰਘ ਰੰਘੇੜੀ, ਰਫ਼ੀਕ ਮੁਹੰਮਦ, ਨੰਬਰਦਾਰ ਬਲਜਿੰਦਰ ਸਿੰਘ, ਬਲਦੇਵ ਸਿੰਘ ਰਹਿਲ, ਜਸਵਿੰਦਰ ਸਿੰਘ ਸਾਬਕਾ ਪੰਚ, ਹਰਦਿਆਲ ਸਿੰਘ ਰਹਿਲ, ਨਰਿੰਦਰ ਸਿੰਘ ਹੈਬਤਪੁਰ, ਬਲਦੇਵ ਸਿੰਘ ਅਤੇ ਭੁਪਿੰਦਰ ਸਿੰਘ ਹੁੰਦਲ ਸਮੇਤ ਵੱਡੀ ਗਿਣਤੀ ’ਚ ਵਰਕਰ ਤੇ ਆਗੂ ਮੌਜੂਦ ਸਨ।