- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਆਪ’ ਸਰਕਾਰ ਨੇ ਪੰਜਾਬ ਨੂੰ ਨਸ਼ਿਆਂ ਤੇ ਵਿਗੜ ਰਹੀ ਕਾਨੂੰਨ ਵਿਵਸਥਾ ਵੱਲ ਧੱਕਿਆ : ਰਾਜੂ ਖੰਨਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਪੰਜਾਬ ਬਚਾਓ ਮੁਹਿੰਮ ਤਹਿਤ ਹਲਕੇ ਦੇ ਪਿੰਡ ਰੰਘੇੜਾ ਖੁਰਦ, ਰੰਘੇੜੀ ਕਲਾਂ, ਝੰਬਾਲਾ, ਗੁਰਧਨਪੁਰ ਅਤੇ ਹੈਬਤਪੁਰ ਵਿਖੇ ਡੋਰ-ਟੂ-ਡੋਰ ਮੁਹਿੰਮ ਚਲਾ ਕੇ ਭਰਵੀਆਂ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਦੌਰਾਨ ਰਾਜੂ ਖੰਨਾ ਨੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਂਦਿਆਂ ਜਥੇਬੰਦੀ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਰਾਜੂ ਖੰਨਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਹਿੱਤਾਂ ਦੀ ਪਹਿਰੇਦਾਰੀ ਕਰਨ ਵਾਲੀ ਧਿਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਜਿੱਤ ਦਿਵਾ ਕੇ ਪੰਜਾਬ ’ਚ ਸਰਕਾਰ ਬਣਾਉਣ ਲਈ ਸਾਥ ਦਿੱਤਾ ਜਾਵੇ। ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਉਨ੍ਹਾਂ ਕਿਹਾ ਕਿ ਪੰਜਾਬ ’ਚ ਨਸ਼ਿਆਂ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ। ਸਰਕਾਰ ਵੱਲੋਂ ਸੱਤਾ ’ਚ ਆਉਣ ਤੋਂ ਪਹਿਲਾਂ ਨਸ਼ਾ ਮੁਕਤ ਪੰਜਾਬ ਬਣਾਉਣ ਦੇ ਦਾਅਵੇ ਕੀਤੇ ਗਏ ਸਨ, ਪਰ ਅੱਜ ਵੀ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ। ਸਰਕਾਰ ਨਸ਼ਿਆਂ ਨੂੰ ਠੱਲ੍ਹ ਪਾਉਣ ’ਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ ਅਤੇ ਲੋਕ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਚਿੰਤਤ ਹਨ।