- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖਰੀਦ ਕੇਂਦਰ ਬੰਦ ਕਰਨਾ ਕਿਸਾਨਾਂ ਨਾਲ ਕੋਝਾ ਮਜ਼ਾਕ : ਰਾਜੂ ਖੰਨਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅਮਲੋਹ ਹਲਕੇ ਦੇ ਵੱਖ-ਵੱਖ ਖਰੀਦ ਕੇਂਦਰਾਂ ’ਚੋਂ ਅਚਾਨਕ ਝੋਨੇ ਦੀ ਖਰੀਦ ਬੰਦ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਪਿੰਡ ਸਲਾਣਾ ਜੀਵਨ ਸਿੰਘ ਵਾਲਾ ਵਿਖੇ ਸੋਹਣ ਸਿੰਘ ਹਲਵਾਈ ਵੱਲੋਂ ਕਰਵਾਏ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸਰਕਾਰ ਦੇ ਇਸ ਫ਼ੈਸਲੇ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਦੱਸਿਆ। ਰਾਜੂ ਖੰਨਾ ਨੇ ਕਿਹਾ ਕਿ ਕਿਸਾਨਾਂ ਦੇ ਖੇਤਾਂ ’ਚ ਪਛੇਤਾ ਝੋਨਾ ਅਜੇ ਵੀ ਖੜ੍ਹਾ ਹੈ, ਜੋ ਪੂਰੀ ਤਰ੍ਹਾਂ ਪੱਕਿਆ ਨਹੀਂ ਹੈ। ਅਜਿਹੇ ਸਮੇਂ ਅਮਲੋਹ ਦੀ ਮੁੱਖ ਅਨਾਜ ਮੰਡੀ ਨੂੰ ਛੱਡ ਕੇ ਬੁੱਗਾ ਕਲਾਂ, ਪਹੇੜੀ, ਰੰਘੇੜੀ ਕਲਾਂ, ਰਾਮਗੜ੍ਹ, ਮਛਰਾਏ ਕਲਾਂ ਅਤੇ ਚਤੁਰਪੁਰਾ ਸਮੇਤ ਹੋਰ ਖਰੀਦ ਕੇਂਦਰ ਬੰਦ ਕਰਨਾ ਕਿਸਾਨਾਂ ਲਈ ਵੱਡੀ ਮੁਸੀਬਤ ਹੈ। ਇਨ੍ਹਾਂ ਸੈਂਟਰਾਂ ਦੇ ਬੰਦ ਹੋਣ ਨਾਲ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ 20 ਕਿਲੋਮੀਟਰ ਜਾਂ ਇਸ ਤੋਂ ਵੱਧ ਦੂਰ ਅਮਲੋਹ ਮੰਡੀ ਜਾਣ ਲਈ ਮਜਬੂਰ ਹੋਣਾ ਪਵੇਗਾ, ਜਿਸ ਨਾਲ ਉਨ੍ਹਾਂ ਦਾ ਸਮਾਂ, ਪੈਸਾ ਅਤੇ ਮਿਹਨਤ ਬਰਬਾਦ ਹੋਵੇਗੀ। ਉਨ੍ਹਾਂ ਸਰਕਾਰ ਅਤੇ ਹਲਕਾ ਵਿਧਾਇਕ ਤੋਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਸਮਝਦਿਆਂ ਬੰਦ ਕੀਤੇ ਸਾਰੇ ਖਰੀਦ ਕੇਂਦਰ ਤੁਰੰਤ ਮੁੜ ਚਾਲੂ ਕਰਵਾਏ ਜਾਣ। ਇਸ ਮੌਕੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਸੁੱਖੂ ਸਲਾਣਾ, ਜਥੇਦਾਰ ਕੇਸਰ ਸਿੰਘ, ਸਾਬਕਾ ਚੇਅਰਮੈਨ ਕਰਮਜੀਤ ਸਿੰਘ ਬਬਲੀ, ਨਰਿੰਦਰ ਸਿੰਘ ਪਨਾਗ, ਰਾਜੂ ਖਾਂ ਸਲਾਣਾ, ਯਾਦਵਿੰਦਰ ਸਿੰਘ ਪਨਾਗ, ਗੁਰਕੀਰਤ ਸਿੰਘ ਸਲਾਣਾ, ਜਰਨੈਲ ਸਿੰਘ, ਹਰਅਵਤਾਰ ਸਿੰਘ, ਗੁਰਦੀਪ ਸਿੰਘ, ਕੇਹਰ ਸਿੰਘ, ਮਨਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਰੁੱਲਦਾ ਸਿੰਘ, ਧਰਮਿੰਦਰ ਸਿੰਘ, ਜਸਵੀਰ ਕੌਰ, ਰਾਜਿੰਦਰ ਸਿੰਘ, ਨਵਪ੍ਰੀਤ ਸਿੰਘ, ਅਜਮੇਰ ਕੌਰ ਅਤੇ ਜੱਗਸੀਰ ਸਿੰਘ ਸਮੇਤ ਪਿੰਡ ਵਾਸੀ ਮੌਜੂਦ ਸਨ।