- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਮ ਆਦਮੀ ਪਾਰਟੀ ਦੀਆਂ ਨਾਕਾਮੀਆਂ ਤੇ ਝੂਠੀਆਂ ਗਾਰੰਟੀਆਂ ਤੋਂ ਲੋਕ ਦੁਖੀ : ਰਾਜੂ ਖੰਨਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਚਲਾਈ ਜਾ ਰਹੀ ‘ਸ਼੍ਰੋਮਣੀ ਅਕਾਲੀ ਦਲ ਲਿਆਓ, ਪੰਜਾਬ ਬਚਾਓ’ ਮੁਹਿੰਮ ਤਹਿਤ ਹਲਕਾ ਅਮਲੋਹ ਦੇ ਪਿੰਡ ਭੋਲੀਆ ਵਿਖੇ ਭਰਵੀਂ ਮੀਟਿੰਗ ਕੀਤੀ ਗਈ। ਇਸ ਦੌਰਾਨ ਪਾਰਟੀ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਚੋਣ ਮੈਨੀਫੈਸਟੋ ਸਬੰਧੀ ਲੋਕਾਂ ਨਾਲ ਸੰਪਰਕ ਕਰ ਕੇ ਫਾਰਮ ਭਰੇ ਗਏ ਅਤੇ ਸੂਬੇ ਦੇ ਵਿਕਾਸ ਬਾਰੇ ਸੁਝਾਅ ਲਏ ਗਏ। ਮੀਟਿੰਗ ਦੌਰਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਅਕਾਲੀ ਦਲ ਲੋਕਾਂ ਦੀਆਂ ਭਾਵਨਾਵਾਂ ਅਤੇ ਲੋੜਾਂ ਅਨੁਸਾਰ ਆਪਣਾ ਚੋਣ ਮੈਨੀਫੈਸਟੋ ਤਿਆਰ ਕਰ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪਾਰਟੀ ਨੂੰ ਮਜ਼ਬੂਤ ਕਰਕੇ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਵੱਡੀ ਜਿੱਤ ਦਿਵਾਈ ਜਾਵੇ ਤਾਂ ਜੋ ਹਲਕਾ ਅਮਲੋਹ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲ ਸਕੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਆਪਸੀ ਬਿਆਨ ਹੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰ ਰਹੇ ਹਨ। ਇਸ ਮੌਕੇ ਆਗੂ ਜਰਨੈਲ ਸਿੰਘ ਅਤੇ ਲਖਵਿੰਦਰ ਸਿੰਘ ਭੋਲੀਆ ਵੱਲੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ, ਹਰਬੰਸ ਸਿੰਘ ਬਡਾਲੀ, ਅਮਨਦੀਪ ਸਿੰਘ ਭੱਦਲਥੂਹਾ ਅਤੇ ਗੁਰਜੋਤ ਸਿੰਘ ਨਰੈਣਗੜ੍ਹ ਦਾ ਸਨਮਾਨ ਕੀਤਾ ਗਿਆ। ਇਸ ਦੌਰਾਨ ਤਰਸੇਮ ਸਿੰਘ, ਗੁਲਜ਼ਾਰ ਸਿੰਘ ਭੋਲੀਆ, ਮਨਦੀਪ ਸਿੰਘ, ਕੁਲਵੀਰ ਸਿੰਘ, ਗੁਰਨਾਮ ਸਿੰਘ, ਅਵਤਾਰ ਸਿੰਘ, ਮਲਕੀਤ ਸਿੰਘ, ਗੁਰਜੰਟ ਸਿੰਘ, ਹਰਕੀਰਤ ਸਿੰਘ, ਇਮਾਨ ਸਿੰਘ, ਬਲਵੀਰ ਸਿੰਘ ਸਮੇਤ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।