- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੰਡੀ ਗੋਬਿੰਦਗੜ੍ਹ ਵਿਖੇ ਕਰਵਾਏ ਭਗਵਤੀ ਜਾਗਰਣਾਂ ’ਚ ਰਾਜੂ ਖੰਨਾ ਨੇ ਕੀਤੀ ਸ਼ਿਰਕਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸ਼ਿਵਾ ਸੁੰਦਰਮ ਕਲੱਬ ਅਤੇ ਅਜੇ ਕੁਮਾਰ ਮੋਦੀ ਵੱਲੋਂ ਵੱਖ-ਵੱਖ ਥਾਵਾਂ ’ਤੇ ਕਰਵਾਏ ਵਿਸ਼ਾਲ ਭਗਵਤੀ ਜਾਗਰਣਾਂ ’ਚ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਸ਼ਿਰਕਤ ਕੀਤੀ। ਉਨ੍ਹਾਂ ਜੋਤੀ ਪ੍ਰਚੰਡ ਕਰਨ ਦੀ ਰਸਮ ਅਦਾ ਕਰਦਿਆਂ ਮਾਤਾ ਰਾਣੀ ਦਾ ਆਸ਼ੀਰਵਾਦ ਲਿਆ। ਰਾਜੂ ਖੰਨਾ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਨੌਜਵਾਨ ਪੀੜ੍ਹੀ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਦਾ ਵਧੀਆ ਉਪਰਾਲਾ ਹਨ, ਜੋ ਸਮਾਜ ’ਚ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ। ਇਸ ਮੌਕੇ ਪ੍ਰਬੰਧਕਾਂ ਵੱਲੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਲੀਡਰਸ਼ਿਪ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।