- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਜੂ ਖੰਨਾ ਨੇ ਸਰਕਾਰ ਦੀਆਂ ਨੀਤੀਆਂ ’ਤੇ ਚੁੱਕੇ ਸਵਾਲ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਅਮਲੋਹ ਵਿਖੇ ਸ਼ਹਿਰ ਦੇ ਯੂਥ ਅਕਾਲੀ ਦਲ ਤੇ ਐਸਓਆਈ ਦੇ ਵਿਦਿਆਰਥੀਆਂ ਦੀ ਇਕ ਅਹਿਮ ਮੀਟਿੰਗ ਕੋਰ ਕਮੇਟੀ ਮੈਂਬਰ ਤੇ ਹਲਕਾ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਰਾਜੂ ਖੰਨਾ ਨੇ ਪੰਜਾਬ ਦੇ ਮੌਜੂਦਾ ਹਾਲਾਤ, ਰੁਜ਼ਗਾਰ ਅਤੇ ਨੌਜਵਾਨਾਂ ਨਾਲ ਜੁੜੇ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਕਰਦਿਆਂ ਨੌਜਵਾਨਾਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਉਭਾਰਨ ਲਈ ਲਗਾਤਾਰ ਸੰਪਰਕ ਬਣਾ ਕੇ ਰੱਖਣ ਲਈ ਪ੍ਰੇਰਿਤ ਕੀਤਾ। ਰਾਜੂ ਖੰਨਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਰੁਜ਼ਗਾਰ ਤੇ ਬੇਰੁਜ਼ਗਾਰੀ ਭੱਤੇ ਨਾਲ ਸਬੰਧਤ ਵਾਅਦਿਆਂ ਦਾ ਜ਼ਮੀਨੀ ਪੱਧਰ ’ਤੇ ਮੁਲਾਂਕਣ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਲ 2027 ’ਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਲੋੜਵੰਦਾਂ ਨੂੰ ਪ੍ਰਤੀ ਜੀਅ 50 ਕਿਲੋ ਕਣਕ, ਲੜਕੀਆਂ ਦੇ ਵਿਆਹ ਲਈ 1 ਲੱਖ ਰੁਪਏ ਸ਼ਗਨ, 3100 ਰੁਪਏ ਬੁਢਾਪਾ ਪੈਨਸ਼ਨ ਅਤੇ ਮਕਾਨ ਬਣਾਉਣ ਵਰਗੀਆਂ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ। ਉਨ੍ਹਾਂ ਨੌਜਵਾਨਾਂ ਨੂੰ ਇਨ੍ਹਾਂ ਨੀਤੀਆਂ ਬਾਰੇ ਲੋਕਾਂ ਤੱਕ ਜਾਣਕਾਰੀ ਪਹੁੰਚਾਉਣ ਦਾ ਸੱਦਾ ਦਿੱਤਾ। ਇਸ ਮੌਕੇ ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ, ਸਾਬਕਾ ਕੌਂਸਲਰ ਬਲਤੇਜ ਸਿੰਘ ਅਮਲੋਹ, ਹਲਕਾ ਪ੍ਰਧਾਨ ਐਸਓਆਈ ਵਿਪਨ ਕੁਮਾਰ ਪ੍ਰਿੰਸ, ਸੀਨੀਅਰ ਯੂਥ ਆਗੂ ਕਰਮਜੀਤ ਸਿੰਘ ਮਿੱਠੂ, ਰਾਹੁਲ ਸੰਗਰ, ਅਮਨ ਸਿੰਘ, ਰੋਹਿਤ ਮੰਡੀ, ਗੌਰਵ ਸੰਗਰ, ਬਾਵਾ ਸਿੰਘ, ਮਨੀ ਸਿੰਘ ਤੇ ਸਾਹਿਲ ਕੁਮਾਰ ਸਮੇਤ ਵੱਡੀ ਗਿਣਤੀ ’ਚ ਨੌਜਵਾਨ ਹਾਜ਼ਰ ਸਨ।