ਮਾਹਿਰਾਂ ਨੇ 575 ਮਰੀਜ਼ਾਂ ਦੀਆਂ ਅੱਖਾਂ ਕੀਤੀਆਂ ਚੈੱਕ
ਅਮਲੋਹ ਵਿੱਚ ਰਾਮਗੜ੍ਹੀਆ ਵੈਲਫੇਅਰ ਫੈਡਰੇਸ਼ਨ ਨੇ ਲਗਾਇਆ ਵਿਸ਼ਾਲ ਮੁਫ਼ਤ ਅੱਖਾਂ ਦਾ ਚੈੱਕਅਪ ਕੈਂਪ
Publish Date: Mon, 23 Mar 2026 06:18 PM (IST)
Updated Date: Mon, 23 Mar 2026 06:22 PM (IST)

ਗਰਗ, ਪੰਜਾਬੀ ਜਾਗਰਣ, ਅਮਲੋਹ : ਰਾਮਗੜ੍ਹੀਆ ਵੈਲਫੇਅਰ ਫੈਡਰੇਸ਼ਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਅਮਲੋਹ ਵਿਖੇ ਵਿਸ਼ਾਲ ਮੁਫ਼ਤ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਚਰਨ ਸਿੰਘ ਐਮਡੀ ਮਲਕੀਤ ਗਰੁੱਪ ਸਮਾਂ ਰੌਸ਼ਨ ਹਰੀ ਸਿੰਘ ਪ੍ਰੀਤ ਗਰੁੱਪ ਨਾਭਾ ਭਗਵੰਤ ਸਿੰਘ ਮਣਕੂ ਅਤੇ ਇੰਦਰਜੀਤ ਸਿੰਘ ਮੁੰਡੇ ਵੱਲੋਂ ਕੀਤਾ ਗਿਆ ਜਦਕਿ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਮਾਤਾ ਸੁਖਵਿੰਦਰ ਕੌਰ ਸੌਂਦ ਅਤੇ ਵੱਡੇ ਭਰਾ ਰਮਨਜੀਤ ਸਿੰਘ ਸੌਂਦ ਮੁੱਖ ਮਹਿਮਾਨ ਵਜੋਂ ਮੌਜੂਦ ਰਹੇ। ਕੈਂਪ ਵਿਚ ਸ਼ੰਕਰਾ ਅੱਖਾਂ ਦੇ ਹਸਪਤਾਲ ਦੇ ਮਾਹਿਰ ਡਾਕਟਰਾਂ ਦੀ ਟੀਮ ਨੇ 575 ਮਰੀਜ਼ਾਂ ਦੀ ਜਾਂਚ ਕੀਤੀ ਅਤੇ ਲੋੜ ਅਨੁਸਾਰ ਦਵਾਈਆਂ ਤੇ ਸਲਾਹ ਦਿੱਤੀ। 75 ਮਰੀਜ਼ਾਂ ਨੂੰ ਅਪਰੇਸ਼ਨ ਲਈ ਚੁਣਿਆ ਗਿਆ। ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਅਜਿਹੇ ਕੈਂਪ ਲਗਾਉਣ ਲਈ ਹੋਰ ਸੰਸਥਾਵਾਂ ਨੂੰ ਪ੍ਰੇਰਿਤ ਕੀਤਾ ਅਤੇ ਰਾਮਗੜ੍ਹੀਆ ਵੈਲਫੇਅਰ ਫੈਡਰੇਸ਼ਨ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਨੂੰ ਕਾਬਿਲ ਏ ਤਾਰੀਫ਼ ਦੱਸਿਆ। ਇਸ ਮੌਕੇ ਵਿਧਾਇਕ ਨੇ ਫੈਡਰੇਸ਼ਨ ਨੂੰ ਪੰਜ ਲੱਖ ਰੁਪਏ ਦੀ ਗਰਾਂਟ ਅਤੇ ਰਾਮਗੜ੍ਹੀਆ ਭਵਨ ਲਈ ਜਗ੍ਹਾ ਦੇਣ ਦਾ ਐਲਾਨ ਕੀਤਾ ਜਦਕਿ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਵੀ ਦੋ ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਫੈਡਰੇਸ਼ਨ ਦੇ ਪ੍ਰਧਾਨ ਜਤਿੰਦਰ ਸਿੰਘ ਰਾਮਗੜ੍ਹੀਆ ਨੇ ਮੁੱਖ ਮਹਿਮਾਨਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਸੇਵਾ ਕੰਮ ਜਾਰੀ ਰੱਖਣ ਦਾ ਵਾਅਦਾ ਕੀਤਾ। ਇਸ ਮੌਕੇ ਚੇਅਰਮੈਨ ਡਾਕਟਰ ਅਮਰਜੀਤ ਸਿੰਘ ਅਨੇਤਾ, ਪ੍ਰਧਾਨ ਜਤਿੰਦਰ ਸਿੰਘ ਰਾਮਗੜ੍ਹੀਆ, ਚੇਅਰਪਰਸਨ ਬੀਬੀ ਸੁਖਵਿੰਦਰ ਕੌਰ ਗਹਿਲੋਤ, ਸਰਪ੍ਰਸਤ ਪਰਮਜੀਤ ਸਿੰਘ ਗੋਲੂ, ਸਰਪ੍ਰਸਤ ਹਰਮੇਸ਼ ਸਿੰਘ, ਮੀਤ ਪ੍ਰਧਾਨ ਰਜਿੰਦਰ ਸਿੰਘ ਬੱਬੀ, ਸੀਨੀਅਰ ਮੀਤ ਪ੍ਰਧਾਨ ਸਰਬਜੀਤ ਸਿੰਘ, ਜਨਰਲ ਸੈਕਟਰੀ ਕੁਲਵਿੰਦਰ ਸਿੰਘ, ਖ਼ਜ਼ਾਨਚੀ ਜਗਦੀਸ਼ ਸਿੰਘ ਲੋਟੇ, ਸਕੱਤਰ ਜਗਤਾਰ ਸਿੰਘ ਸੋਨੀ, ਪ੍ਚਾਰ ਸਕੱਤਰ ਗਗਨ ਰੂਪ ਰਾਏ, ਭਗਵਾਨ ਸਿੰਘ ਗੁਰਮੀਤ ਐਗਰੋ ਅਮਲੋਹ, ਭਗਵਾਨ ਦਾਸ ਮਾਜਰੀ, ਗੁਰਦੀਪ ਸਿੰਘ ਬੰਟੀ, ਡਾ. ਕਮਲਪ੍ਰੀਤ ਕੌਰ ਅਨੇਤਾ, ਰੁਪਿੰਦਰ ਕੌਰ ਰਾਮਗੜ੍ਹੀਆ, ਮਨਜੀਤ ਕੌਰ ਲੋਟੇ, ਨਵਜੋਤ ਕੌਰ, ਸਰਗੁਣ ਲੋਟੇ, ਨਵੀਨ ਕੁਮਾਰ ਨੀਟੀ, ਕਰਮਜੀਤ ਸਿੰਘ ਬੋਬੀ, ਅਵਤਾਰ ਸਿੰਘ, ਗੁਰਜੰਟ ਸਿੰਘ, ਸੁਖਬੀਰ ਸਿੰਘ, ਗੁਰਤੇਜ਼ ਸਿੰਘ, ਪ੍ਰਗਟ ਚੰਨ, ਜਸਵੀਰ ਸਿੰਘ, ਗੁਰਜੀਤ ਸਿੰਘ, ਕੁਲਦੀਪ ਸਿੰਘ ਬੋਬੀ, ਦਵਿੰਦਰ ਸਿੰਘ ਆਦਿ ਮੌਜੂਦ ਸਨ।