- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਦਾਲਤ ਇਸ ਗੱਲ 'ਤੇ ਵਿਚਾਰ ਕਰ ਰਹੀ ਹੈ ਕਿ ਢੱਡਰੀਆਂ ਵਾਲਿਆਂ ਨੂੰ ਹਾਈ ਕੋਰਟ 'ਚ ਅਪੀਲ ਕਰਨ ਲਈ ਸਮਾਂ ਦਿੱਤਾ ਜਾਵੇ ਜਾਂ ਫਿਰ ਜ਼ਿਲ੍ਹਾ ਅਦਾਲਤ ਵੱਲੋਂ ਉਨ੍ਹਾਂ ਦੇ ਖਿਲਾਫ ਜ਼ਮਾਨਤੀ ਜਾਂ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਜਾਣ। ਸੂਤਰਾਂ ਦਾ ਕਹਿਣਾ ਹੈ ਕਿ ਇਸ ਸਬੰਧੀ ਅਦਾਲਤ ਦਾ ਰੁਖ ਅੱਜ ਸ਼ਾਮ ਤੱਕ ਸਪੱਸ਼ਟ ਹੋ ਸਕਦਾ ਹੈ, ਜਿਸ 'ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

ਦੀਪਕ ਸੂਦ, ਫ਼ਤਹਿਗੜ੍ਹ ਸਾਹਿਬ : ਪੰਜਾਬ ਦੇ ਬਹੁ-ਚਰਚਿਤ ਮਾਣਹਾਨੀ ਮਾਮਲੇ 'ਚ ਮੰਗਲਵਾਰ ਨੂੰ ਫ਼ਤਹਿਗੜ੍ਹ ਸਾਹਿਬ ਦੀ ਸੈਸ਼ਨ ਕੋਰਟ 'ਚ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਨਿੱਜੀ ਤੌਰ 'ਤੇ ਪੇਸ਼ ਨਹੀਂ ਹੋਏ। ਉਨ੍ਹਾਂ ਨੇ ਆਪਣੇ ਵਕੀਲ ਰਾਹੀਂ ਅਦਾਲਤ ਤੋਂ ਗੁਹਾਰ ਲਗਾਈ ਕਿ ਉਨ੍ਹਾਂ ਨੂੰ ਇਸ ਮਾਮਲੇ 'ਚ ਅਗਲੀ ਕਾਨੂੰਨੀ ਰਾਹਤ ਲਈ ਹਾਈ ਕੋਰਟ ਜਾਣ ਦਾ ਸਮਾਂ ਦਿੱਤਾ ਜਾਵੇ। ਇਸ ਮੰਗ ਤੋਂ ਬਾਅਦ ਸਬੰਧਤ ਅਦਾਲਤ ਨੇ ਫਿਲਹਾਲ ਕੋਈ ਅੰਤਿਮ ਫੈਸਲਾ ਨਹੀਂ ਸੁਣਾਇਆ ਹੈ ਅਤੇ ਹੁਣ ਇਸ ਕੇਸ ਦੀ ਅਗਲੀ ਦਿਸ਼ਾ ਅਦਾਲਤ ਦੇ ਆਗਾਮੀ ਹੁਕਮਾਂ 'ਤੇ ਟਿਕੀ ਹੋਈ ਹੈ।
ਜਾਣਕਾਰੀ ਮੁਤਾਬਕ ਅਦਾਲਤ ਇਸ ਗੱਲ 'ਤੇ ਵਿਚਾਰ ਕਰ ਰਹੀ ਹੈ ਕਿ ਢੱਡਰੀਆਂ ਵਾਲਿਆਂ ਨੂੰ ਹਾਈ ਕੋਰਟ 'ਚ ਅਪੀਲ ਕਰਨ ਲਈ ਸਮਾਂ ਦਿੱਤਾ ਜਾਵੇ ਜਾਂ ਫਿਰ ਜ਼ਿਲ੍ਹਾ ਅਦਾਲਤ ਵੱਲੋਂ ਉਨ੍ਹਾਂ ਦੇ ਖਿਲਾਫ ਜ਼ਮਾਨਤੀ ਜਾਂ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਜਾਣ। ਸੂਤਰਾਂ ਦਾ ਕਹਿਣਾ ਹੈ ਕਿ ਇਸ ਸਬੰਧੀ ਅਦਾਲਤ ਦਾ ਰੁਖ ਅੱਜ ਸ਼ਾਮ ਤੱਕ ਸਪੱਸ਼ਟ ਹੋ ਸਕਦਾ ਹੈ, ਜਿਸ 'ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।
ਇਹ ਪੂਰਾ ਮਾਮਲਾ ਸਾਲ 2019 ਨਾਲ ਜੁੜਿਆ ਦੱਸਿਆ ਜਾ ਰਿਹਾ ਹੈ, ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਵੱਲੋਂ ਦੋਸ਼ ਲਗਾਇਆ ਗਿਆ ਸੀ ਕਿ ਉਨ੍ਹਾਂ ਤੇ ਉਨ੍ਹਾਂ ਦੇ ਪਿਤਾ ਖਿਲਾਫ ਕਥਿਤ ਤੌਰ 'ਤੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਗਈਆਂ ਸਨ। ਇਸ ਤੋਂ ਬਾਅਦ ਹੇਠਲੀ ਅਦਾਲਤ 'ਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਗਿਆ ਸੀ। ਹੇਠਲੀ ਅਦਾਲਤ ਨੇ ਸੰਮਨ ਜਾਰੀ ਨਹੀਂ ਕੀਤੇ ਸਨ, ਜਿਸ ਤੋਂ ਬਾਅਦ ਸਾਲ 2021 ਵਿੱਚ ਕੇਸ ਦੀ ਪੈਰਵੀ ਨੂੰ ਲੈ ਕੇ ਅਸੰਤੁਸ਼ਟੀ ਜ਼ਾਹਿਰ ਕਰਦਿਆਂ ਸੈਸ਼ਨ ਅਦਾਲਤ ਵਿੱਚ ਰਿਵੀਜ਼ਨ ਪਟੀਸ਼ਨ ਦਾਇਰ ਕੀਤੀ ਗਈ ਸੀ।
ਹਾਲ ਹੀ 'ਚ ਸੈਸ਼ਨ ਕੋਰਟ ਨੇ ਆਪਣੇ ਹੁਕਮਾਂ 'ਚ ਸਬੰਧਤ ਧਿਰਾਂ ਨੂੰ ਸੰਮਨ ਜਾਰੀ ਕਰ ਕੇ ਸੁਣਵਾਈ ਨੂੰ ਅੱਗੇ ਵਧਾਉਣ ਦੀ ਗੱਲ ਕਹੀ ਸੀ। ਦੋਵਾਂ ਧਿਰਾਂ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਸਨ। ਐਸਜੀਪੀਸੀ ਮੈਂਬਰ ਰੰਧਾਵਾ ਦੇ ਵਕੀਲ ਅਮਰਦੀਪ ਸਿੰਘ ਧਾਰਨੀ ਨੇ ਦੱਸਿਆ ਕਿ ਉਨ੍ਹਾਂ ਦੇ ਕਲਾਇੰਟ ਅਦਾਲਤ ਦੇ ਹੁਕਮਾਂ ਮੁਤਾਬਕ ਅੱਜ ਸਵੇਰੇ ਪੇਸ਼ ਹੋਏ, ਪਰ ਦੂਜੀ ਧਿਰ ਨਹੀਂ ਆਈ। ਹੁਣ ਉਹ ਆਪਣੀ ਤਰਫ਼ੋਂ ਅਦਾਲਤ ਤੋਂ ਅਪੀਲ ਕਰਨਗੇ ਕਿ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਜਾਣ।