
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਰਸਪਿੰਦਰ ਸਿੰਘ ਰਾਜਾ ਮੁੜ ਮਾਰਕੀਟ ਕਮੇਟੀ ਚਨਾਰਥਲ ਦੇ ਚੇਅਰਮੈਨ ਨਿਯੁਕਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਪੰਜਾਬ ਸਰਕਾਰ ਵੱਲੋਂ ਮਾਰਕੀਟ ਕਮੇਟੀ ਚਨਾਰਥਲ ਦੀ ਮੁੜ ਚੇਅਰਮੈਨੀ ਦੀ ਜ਼ਿੰਮੇਵਾਰੀ ਸੌਂਪੇ ਜਾਣ ਤੋਂ ਬਾਅਦ ਗੁਣੀਆ ਮਾਜਰਾ ਪਹੁੰਚਣ ’ਤੇ ਪਿੰਡ ਵਾਸੀਆਂ ਅਤੇ ਸੰਗਤ ਵੱਲੋਂ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਦਾ ਨਿੱਘਾ ਸਨਮਾਨ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਦੌਰਾਨ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਅਤੇ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਲੋਕਾਂ ਨੂੰ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੇ ਕਿਹਾ ਕਿ ਲੋਕਾਂ ਦੇ ਪਿਆਰ ਅਤੇ ਅਸ਼ੀਰਵਾਦ ਸਦਕਾ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਮਾਰਕੀਟ ਕਮੇਟੀ ਚਨਾਰਥਲ ਦੀ ਦੁਬਾਰਾ ਚੇਅਰਮੈਨੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਭਰੋਸੇ ਲਈ ਉਨ੍ਹਾਂ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ।
ਉਨ੍ਹਾਂ ਭਰੋਸਾ ਦਿੱਤਾ ਕਿ ਪਾਰਟੀ ਵੱਲੋਂ ਮਿਲੀ ਇਸ ਜ਼ਿੰਮੇਵਾਰੀ ਨੂੰ ਪਿਛਲੇ ਕਾਰਜਕਾਲ ਵਾਂਗ ਪੂਰੀ ਤਨਦੇਹੀ, ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਇਆ ਜਾਵੇਗਾ। ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਅਤੇ ਪਾਰਟੀ ਦੀ ਮਜ਼ਬੂਤੀ ਲਈ ਸਭ ਨੂੰ ਨਾਲ ਲੈ ਕੇ ‘ਲੋਕ ਸੇਵਾ’ ਦੇ ਕਾਰਜ ਜਾਰੀ ਰੱਖੇ ਜਾਣਗੇ। ਇਸ ਮੌਕੇ ਗੁਰਪ੍ਰੀਤ ਸਿੰਘ, ਮਨਦੀਪ ਸਿੰਘ, ਆਕਾਸ਼ ਸਿੰਘ, ਬਲਬੀਰ ਸਿੰਘ ਸਮੇਤ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ। ਪਿੰਡ ਵਾਸੀਆਂ ਨੇ ਮੁੜ ਚੇਅਰਮੈਨ ਬਣਨ ’ਤੇ ਖ਼ੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।