ਪੱਤਰ ਪ੍ਰਰੇਰਕ,ਫ਼ਤਹਿਗੜ੍ਹ ਸਾਹਿਬ : ਨਜ਼ਦੀਕੀ ਪਿੰਡ ਖੇੜੀ ਨੌਧ ਸਿੰਘ ਵਿਖੇ ਡੀਪੂ ਹੋਲਡਰ ਸੁਭਾਸ਼ ਚੰਦਰ ਵਲੋਂ 191 ਜ਼ਰੂਰਤਮੰਦ ਪਰਿਵਾਰਾਂ ਨੂੰ ਸਰਕਾਰ ਵਲੋਂ ਭੇਜੀ ਗਈ ਕਣਕ, ਦਾਲ ਅਤੇ ਬਿਸਕੁਟ ਦਿੱਤੇ ਗਏ। ਕਣਕ ਵੰਡਣ ਦੀ ਸ਼ੁਰੂਆਤ ਪੀਪੀਸੀਸੀ ਸਕੱਤਰ ਵਰਿੰਦਰਪਾਲ ਸਿੰਘ ਵਿੰਕੀ ਅਤੇ ਸਰਪੰਚ ਰੁਪਿੰਦਰ ਸਿੰਘ ਰਮਲਾ ਵਲੋਂ ਕਰਵਾਈ ਗਈ। ਸ. ਵਿੰਕੀ ਨੇ ਕਿਹਾ ਕਿ ਸਰਕਾਰ ਵਲੋਂ ਦਿੱਤੀ ਜਾ ਰਹੀ ਹਰ ਸਹੂਲਤ ਬਿਨਾਂ ਕਿਸੇ ਭੇਦਭਾਵ ਤੋਂ ਜ਼ਰੂਰਤਮੰਦਾਂ ਤਕ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਣਕ ਵੰਡਣ ਸਮੇਂ ਸਰੀਰਕ ਦੂਰੀ ਦਾ ਖਿਆਲ ਰੱਖਿਆ ਗਿਆ ਹੈ ਅਤੇ ਲਾਭਪਾਤਰੀਆਂ ਨੂੰ ਕਣਕ ਦੇਣ ਤੋਂ ਪਹਿਲਾਂ ਉਨ੍ਹਾਂ ਦੇ ਹੱਥ ਸੈਨੇਟਾਈਜ਼ਰ ਨਾਲ ਧੋਆਏ ਗਏ ਅਤੇ ਮਾਸਕ ਪਾਉਣ ਲਈ ਪ੍ਰਰੇਰਿਤ ਕੀਤਾ ਗਿਆ। ਇਸ ਮੌਕੇ ਪੰਚ ਬਹਾਦਰ ਸਿੰਘ, ਪੰਚ ਸਤਨਾਮ ਸਿੰਘ, ਪੰਚ ਪਰਮਿੰਦਰ ਸਿੰਘ ਟੋਨੀ, ਗੁਰਦੀਪ ਸਿੰਘ ਰੋਜ਼ੀ, ਜੀਓਜੀ ਗੁਰਲਾਲ ਸਿੰਘ, ਸੇਵਾ ਸਿੰਘ, ਸੋਮਾ ਸਿੰਘ, ਭਿੰਦਰ ਸਿੰਘ ਆਦਿ ਮੌਜੂਦ ਸਨ।