ਰਾਣਾ ਮੁਨਸ਼ੀ ਸਰਵ ਹਿੱਤਕਾਰੀ ਵਿੱਦਿਆ ਮੰਦਰ ਵਿਖੇ ਰਵਿਦਾਸ ਜੈਅੰਤੀ ਮਨਾਈ
ਰਾਣਾ ਮੁਨਸ਼ੀ ਸਰਵ ਹਿੱਤਕਾਰੀ ਵਿੱਦਿਆ ਮੰਦਰ ਵਿਖੇ ਰਵਿਦਾਸ ਜੈਅੰਤੀ ਮਨਾਈ
Publish Date: Mon, 02 Feb 2026 05:17 PM (IST)
Updated Date: Mon, 02 Feb 2026 05:19 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਰਾਣਾ ਮੁਨਸ਼ੀ ਰਾਮ ਸਰਵਹਿਤਕਾਰੀ ਵਿਦਿਆ ਮੰਦਰ, ਸਰਹਿੰਦ ਵਿਖੇ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਮੌਕੇ ਚਾਹਤ ਦੀਦੀ ਨੇ ਬੱਚਿਆਂ ਨੂੰ ਦੱਸਿਆ ਕਿ ਉਨ੍ਹਾਂ ਦਾ ਜਨਮ ਮਾਘ ਪੂਰਨਿਮਾ ਨੂੰ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੇ ਗੋਬਰਧਨਪੁਰ ਪਿੰਡ ਵਿੱਚ ਹੋਇਆ ਸੀ। ਉਨ੍ਹਾਂ ਬੱਚਿਆਂ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਉਪਦੇਸ਼ਾਂ ਬਾਰੇ ਵੀ ਦੱਸਿਆ। ਪ੍ਰਿੰਸੀਪਲ ਨੇ ਕਿਹਾ ਕਿ ਉਹ ਇਕ ਮਹਾਨ ਸੰਤ ਅਤੇ ਸਮਾਜ ਸੁਧਾਰਕ ਸਨ। ਗੁਰੂ ਰਵਿਦਾਸ ਜੀ ਨੇ ਸਮਾਜਿਕ ਟਕਰਾਵਾਂ ਦੇ ਹੱਲ ਤੇ ਸਮਾਜ ਦੀ ਤਰੱਕੀ ਵਿਚ ਮਹੱਤਵਪੂਰਨ ਯੋਗਦਾਨ ਪਾਇਆ। ਅੱਜ ਵੀ, ਸਾਨੂੰ ਗੁਰੂ ਰਵਿਦਾਸ ਜੀ ਦੇ ਯੋਗਦਾਨ ਅਤੇ ਅਨਮੋਲ ਵਿਚਾਰਾਂ ਨੂੰ ਯਾਦ ਰੱਖਣਾ ਚਾਹੀਦਾ ਹੈ। ਸਮਾਗਮ ਵਿਚ ਪ੍ਰਿੰਸੀਪਲ ਮਹੇਸ਼ ਚੰਦ ਸ਼ਰਮਾ, ਜ਼ੀਨਤ, ਹਰਮਨ, ਪ੍ਰੀਤੀ ਸ਼ੁਕਲਾ, ਦੀਦੀ ਅਨੀਤਾ, ਚਾਹਤ, ਜੋਤੀ, ਕੋਮਲ, ਅਨੀਤਾ ਅਤੇ ਸੁਖਵਿੰਦਰ ਮੌਜੂਦ ਸਨ।