- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਵਿੰਦਰ ਸਿੰਘ ਜਖਵਾਲੀ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਕਿਸੇ ਵੀ ਸਮਾਜ ਦੇ ਵਿਕਾਸ ’ਚ ਨੌਜਵਾਨ ਪੀੜ੍ਹੀ ਦਾ ਅਹਿਮ ਯੋਗਦਾਨ ਹੁੰਦਾ ਹੈ ਤੇ ਸ਼੍ਰੋਮਣੀ ਅਕਾਲੀ ਦਲ ਨੇ ਨੌਜਵਾਨ ਵਰਗ ਨੂੰ ਸਮਾਜ ਦੇ ਵੱਖ-ਵੱਖ ਖੇਤਰਾਂ ’ਚ ਅੱਗੇ ਲਿਜਾਣ ਲਈ ਹਮੇਸ਼ਾ ਗੰਭੀਰਤਾ ਨਾਲ ਕੰਮ ਕੀਤਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਿੰਡ ਜਖਵਾਲੀ ਵਿਖੇ ਕਰਵਾਏ ਇਕ ਸਮਾਗਮ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵੱਲੋਂ ਪਿੰਡ ਜਖਵਾਲੀ ਦੇ ਨੌਜਵਾਨ ਰਵਿੰਦਰ ਸਿੰਘ ਜਖਵਾਲੀ ਨੂੰ ਯੂਥ ਵਿੰਗ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਿਸ ਨਾਲ ਇਲਾਕੇ ਦਾ ਮਾਣ ਵਧਿਆ ਹੈ। ਇਸ ਮੌਕੇ ਉਨ੍ਹਾਂ ਰਵਿੰਦਰ ਸਿੰਘ ਜਖਵਾਲੀ ਨੂੰ ਨਿਯੁਕਤੀ ਪੱਤਰ ਸੌਂਪਿਆ ਅਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਭੁੱਟਾ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਹਕੀਕਤ ਸਾਹਮਣੇ ਲਿਆ ਦਿੱਤੀ ਹੈ ਅਤੇ ਹੁਣ ਸੂਬੇ ਨੂੰ ਮੁੜ ਲੀਹ ’ਤੇ ਲਿਆਉਣ ਲਈ ਇੱਕ ਮਜ਼ਬੂਤ ਸਰਕਾਰ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਵੱਡੀ ਗਿਣਤੀ ’ਚ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਪਾਰਟੀ ਦੀ ਸਰਕਾਰ ਬਣਨ ਉਪਰੰਤ ਨੌਜਵਾਨਾਂ ਲਈ ਵਿਸ਼ੇਸ਼ ਸਕੀਮਾਂ ਚਲਾਈਆਂ ਜਾਣਗੀਆਂ। ਇਸ ਮੌਕੇ ਸਰਕਲ ਪ੍ਰਧਾਨ ਮੂਲੇਪੁਰ ਸੁਖਦੀਪ ਸਿੰਘ ਬਹਿਲੋਲਪੁਰ, ਸੀਨੀਅਰ ਅਕਾਲੀ ਆਗੂ ਜੈ ਸਿੰਘ ਬਾੜਾ, ਜਸਵੀਰ ਸਿੰਘ ਜਖਵਾਲੀ, ਹਰਸ਼ਦੀਪ ਸਿੰਘ ਜਖਵਾਲੀ, ਜਸਵੀਰ ਸਿੰਘ ਸੋਢੀ, ਗੁਰਪ੍ਰੀਤ ਸਿੰਘ ਪੰਜੋਲੀ, ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਦਮਨਜੋਤ ਸਿੰਘ ਚੀਮਾ, ਮਨਰੂਪ ਸਿੰਘ ਦਾਲੋਮਾਜਰਾ, ਅਮਨਦੀਪ ਸਿੰਘ, ਮਨਿੰਦਰ ਚੀਮਾ, ਗਰਿੰਦਰ ਸਿੰਘ, ਗੁਰਮੀਤ ਸਿੰਘ, ਮਾਸਟਰ ਅਵਤਾਰ ਸਿੰਘ, ਗੁਰਵਿੰਦਰ ਸਿੰਘ, ਗੁਰਤੇਜ ਸਿੰਘ, ਦਵਿੰਦਰ ਸਿੰਘ ਟਿਵਾਣਾ, ਮੰਗਤਰਾਮ, ਦਵਿੰਦਰ ਸਿੰਘ ਢਿੱਲੋਂ, ਹੈਪੀ ਖਾਨ, ਬਲਵੀਰ ਖਾਨ, ਅਮਨਪ੍ਰੀਤ ਖਾਨ, ਸੁਰਿੰਦਰ ਖਾਨ, ਰਾਜੂ ਖਾਨ, ਭੰਤਾ ਖਾਨ, ਗੋਲਡੀ ਖਾਨ, ਜਸਪ੍ਰੀਤ ਢਿੱਲੋਂ, ਹਰਦੀਪ ਢਿੱਲੋਂ, ਲਵਪ੍ਰੀਤ ਢਿੱਲੋਂ, ਮਨਜੀਤ ਸਿੰਘ, ਭਗਵਾਨ ਸਿੰਘ, ਕੁਲਵਿੰਦਰ ਢਿੱਲੋਂ ਅਤੇ ਪ੍ਰੀਤ ਸਿੰਘ ਕਾਲਾ ਖਾਨ ਹਾਜ਼ਰ ਸਨ।